Leviticus 27:1-8 in Punjabi

Leviticus 27:1
ਇਕਰਾਰ ਜ਼ਰੂਰੀ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ,

Leviticus 27:2
“ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ।

Leviticus 27:3
ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।)

Leviticus 27:4
ਔਰਤ ਦੀ ਕੀਮਤ ਜਿਹੜੀ 20 ਤੋਂ 60 ਸਾਲ ਦੀ ਹੈ ਤੀਹ ਸ਼ੈਕਲ ਹੈ।

Leviticus 27:5
ਪੰਜ ਤੋਂ 30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ 20 ਸ਼ੈਕਲ ਹੈ। 5 ਤੋਂ 20 ਸਾਲ ਦੀ ਉਮਰ ਦੀ ਔਰਤ ਦੀ ਕੀਮਤ 10 ਸ਼ੈਕਲ ਹੈ।

Leviticus 27:6
ਇੱਕ ਮਹੀਨੇ ਤੋਂ ਲੈ ਕੇ 5 ਸਾਲ ਦੇ ਮੁੰਡੇ ਦੀ ਕੀਮਤ 5 ਸ਼ੈਕਲ ਹੈ। ਇੱਕ ਮਹੀਨੇ ਤੋਂ ਲੈ ਕੇ 5 ਸਾਲਾਂ ਦੀ ਕੁੜੀ ਦੀ ਕੀਮਤ 3 ਸ਼ੈਕਲ ਹੈ।

Leviticus 27:7
ਉਸ ਆਦਮੀ ਦੀ ਕੀਮਤ ਜਿਹੜਾ 60 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਹੈ, 15 ਸ਼ੈਕਲ ਹੈ। ਔਰਤ ਦੀ ਕੀਮਤ 10 ਸ਼ੈਕਲ ਹੈ।

Leviticus 27:8
“ਜੇ ਕੋਈ ਬੰਦਾ ਗਰੀਬੀ ਕਾਰਣ ਕੀਮਤ ਨਹੀਂ ਦੇ ਸੱਕਦਾ, ਉਹ (ਜਿਸ ਵਿਅਕਤੀ ਨੇ ਇਕਰਾਰ ਕੀਤਾ ਸੀ) ਉਸ ਵਿਅਕਤੀ ਨੂੰ ਜਾਜਕ ਕੋਲ ਲੈ ਕੇ ਆਵੇ ਜਿਸ ਨੂੰ ਉਸ ਨੇ ਯਹੋਵਾਹ ਲਈ ਸਮਰਪਿਤ ਕੀਤਾ ਸੀ। ਜਾਜਕ ਨਿਆਂ ਕਰੇਗਾ ਕਿ ਉਸ ਬੰਦੇ ਨੂੰ ਕਿੰਨੇ ਪੈਸੇ ਦੇਣੇ ਚਾਹੀਦੇ ਹਨ।

Punjabi Bible