Leviticus 4:32
“ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।
Leviticus 4:32 in Other Translations
King James Version (KJV)
And if he bring a lamb for a sin offering, he shall bring it a female without blemish.
American Standard Version (ASV)
And if he bring a lamb as his oblation for a sin-offering, he shall bring it a female without blemish.
Bible in Basic English (BBE)
And if he gives a lamb as his sin-offering, let it be a female without any mark;
Darby English Bible (DBY)
And if he bring a sheep for his offering for sin, a female without blemish shall he bring it.
Webster's Bible (WBT)
And if he shall bring a lamb for a sin-offering, he shall bring it a female without blemish.
World English Bible (WEB)
"'If he brings a lamb as his offering for a sin offering, he shall bring a female without blemish.
Young's Literal Translation (YLT)
`And if he bring in a sheep `for' his offering, for a sin-offering, a female, a perfect one, he doth bring in,
| And if | וְאִם | wĕʾim | veh-EEM |
| he bring | כֶּ֛בֶשׂ | kebeś | KEH-ves |
| a lamb | יָבִ֥יא | yābîʾ | ya-VEE |
| for a sin | קָרְבָּנ֖וֹ | qorbānô | kore-ba-NOH |
| offering, | לְחַטָּ֑את | lĕḥaṭṭāt | leh-ha-TAHT |
| he shall bring | נְקֵבָ֥ה | nĕqēbâ | neh-kay-VA |
| it a female | תְמִימָ֖ה | tĕmîmâ | teh-mee-MA |
| without blemish. | יְבִיאֶֽנָּה׃ | yĕbîʾennâ | yeh-vee-EH-na |
Cross Reference
Leviticus 4:28
ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ।
1 Peter 3:18
ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।
1 Peter 2:22
“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।”
Revelation 5:8
ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।
Revelation 5:6
ਫ਼ੇਰ ਮੈਂ ਤਖਤ ਦੇ ਸਾਹਮਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿੱਚਕਾਰ ਇੱਕ ਲੇਲਾ ਖੜ੍ਹਾ ਦੇਖਿਆ। ਲੇਲਾ ਇਉਂ ਦਿੱਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹੜੇ ਦੁਨੀਆਂ ਵਿੱਚ ਭੇਜੇ ਗਏ ਸਨ।
1 Peter 2:24
ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
1 Peter 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
Hebrews 9:14
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
Hebrews 7:26
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
Ephesians 5:27
ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
John 1:36
ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
John 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
Luke 1:35
ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
Isaiah 53:7
ਉਸ ਨੂੰ ਦੁੱਖ ਦਿੱਤਾ ਅਤੇ ਸਜ਼ਾ ਦਿੱਤੀ ਗਈ। ਪਰ ਉਸ ਨੇ ਕਦੇ ਸ਼ਿਕਾਇਤ ਨਹੀਂ ਕੀਤੀ। ਉਸ ਨੇ ਕੁਝ ਵੀ ਨਹੀਂ ਆਖਿਆ-ਜਿਵੇਂ ਭੇਡ ਜ਼ਿਬਾਹ ਕਰਨ ਲਿਜਾਈ ਜਾਂਦੀ ਹੈ। ਉਹ ਉਸ ਲੇਲੇ ਵਰਗਾ ਸੀ ਜਿਹੜਾ ਉਦੋਂ ਜ਼ਰਾ ਜਿੰਨਾ ਵੀ ਆਵਾਜ਼ ਨਹੀਂ ਕਰਦਾ ਜਦੋਂ ਕੋਈ ਉਸਦੀ ਉੱਨ ਲਾਹੁਂਦਾ ਹੈ। ਉਸ ਨੇ ਕਦੇ ਮੂੰਹ ਨਹੀਂ ਖੋਲ੍ਹਿਆ ਆਪਣੇ ਆਪ ਨੂੰ ਬਚਾਉਣ ਲਈ।
Leviticus 5:6
ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਉਸ ਨੂੰ ਪਾਪ ਦੀ ਭੇਟ ਵਜੋਂ ਇੱਕ ਲੇਲੀ ਜਾਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ। ਫ਼ੇਰ ਜਾਜਕ ਉਸ ਵਿਅਕਤੀ ਦੇ ਪਾਪ ਲਈ, ਉਸ ਦੇ ਬਦਲੇ ਪਰਾਸਚਿਤ ਕਰੇਗਾ।
Leviticus 3:6
“ਜਦੋਂ ਕੋਈ ਬੰਦਾ ਯਹੋਵਾਹ ਨੂੰ ਸੁੱਖ-ਸਾਂਦ ਦੀ ਭੇਟ ਵਜੋਂ, ਇੱਜੜ ਵਿੱਚੋਂ ਕੋਈ ਜਾਨਵਰ ਚੜ੍ਹਾਉਂਦਾ ਹੈ ਤਾਂ ਜਾਨਵਰ, ਬੇਨੁਕਸ ਨਰ ਜਾਂ ਮਾਦਾ ਹੋ ਸੱਕਦਾ ਹੈ।
Exodus 12:5
ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸ ਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬੱਕਰਾ ਹੋ ਸੱਕਦਾ ਹੈ।
Exodus 12:3
ਇਸਰਾਏਲ ਦੇ ਸਾਰੇ ਬਾਈਚਾਰੇ ਨੂੰ ਦੱਸ; ਇਸ ਮਹੀਨੇ ਦੇ ਦਸਵੇਂ ਦਿਨ, ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰ ਲਈ ਇੱਕ ਲੇਲਾ ਲਿਆਉਣ ਪਵੇਗਾ, ਘਰ ਦੇ ਹਰ ਜਣੇ ਲਈ ਇੱਕ ਲੇਲਾ।