Luke 1:15
ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।
For | ἔσται | estai | A-stay |
he shall be | γὰρ | gar | gahr |
great | μέγας | megas | MAY-gahs |
of sight the in | ἐνώπιον | enōpion | ane-OH-pee-one |
the | τοῦ | tou | too |
Lord, | κυρίου | kyriou | kyoo-REE-oo |
and | καὶ | kai | kay |
οἶνον | oinon | OO-none | |
shall drink | καὶ | kai | kay |
neither | σίκερα | sikera | SEE-kay-ra |
wine | οὐ | ou | oo |
nor | μὴ | mē | may |
strong drink; | πίῃ | piē | PEE-ay |
and | καὶ | kai | kay |
he shall be filled | πνεύματος | pneumatos | PNAVE-ma-tose |
Holy the with | ἁγίου | hagiou | a-GEE-oo |
Ghost, | πλησθήσεται | plēsthēsetai | play-STHAY-say-tay |
even | ἔτι | eti | A-tee |
from | ἐκ | ek | ake |
his | κοιλίας | koilias | koo-LEE-as |
mother's | μητρὸς | mētros | may-TROSE |
womb. | αὐτοῦ | autou | af-TOO |
Cross Reference
Luke 7:33
ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ, ‘ਉਸ ਨੂੰ ਭੂਤ ਚਿੰਬੜਿਆ ਹੋਇਆ ਹੈ।’
Ephesians 5:18
ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।
Galatians 1:15
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
Jeremiah 1:5
“ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।”
Acts 2:4
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
Luke 7:28
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਵੀ ਇੱਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”
Zechariah 9:15
ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ। ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।
Psalm 22:9
ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ। ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ। ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁੱਧ ਚੁੰਘਦਾ ਬੱਚਾ ਸਾਂ।
1 Chronicles 29:12
ਅਮੀਰੀ ਅਤੇ ਆਦਰ ਤੈਥੋਂ ਆਉਂਦਾ ਹੈ। ਤੂੰ ਹਰ ਜਗ੍ਹਾ ਰਾਜ ਕਰਦਾ। ਸ਼ਕਤੀ ਅਤੇ ਜ਼ੋਰ ਸਭ ਤੇਰੇ ਹੱਥੀਂ ਹੈ। ਕਿਸੇ ਨੂੰ ਓੁੱਚਾ ਕਰਨਾ ਜਾਂ ਵਡਿਆਉਣਾ ਤੇਰੇ ਹੀ ਹੱਥ ਹੈ!
1 Chronicles 17:8
ਹਰ ਥਾਵੇਂ ਮੈਂ ਤੇਰੇ ਅੰਗ-ਸੰਗ ਰਿਹਾ। ਮੈਂ ਤੇਰੇ ਡੇਰੇ ਤੋਂ ਅਗਾਂਹ ਜਾਕੇ ਤੇਰੇ ਵੈਰੀਆਂ ਨੂੰ ਮਾਰਿਆ। ਹੁਣ ਮੈਂ ਤੈਨੂੰ ਦੁਨੀਆਂ ਦੇ ਪ੍ਰਸਿੱਧ ਆਦਮੀਆਂ ਵਿੱਚੋਂ ਇੱਕ ਬਣਾਵਾਂਗਾ।
Judges 13:4
ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ।
Joshua 4:14
ਉਸ ਦਿਨ ਯਹੋਵਾਹ ਨੇ ਯਹੋਸ਼ੁਆ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ, ਮਹਾਨ ਇਨਸਾਨ ਬਣਾ ਦਿੱਤਾ। ਉਸ ਸਮੇਂ ਤੋਂ ਬਾਦ ਲੋਕਾਂ ਨੇ ਯਹੋਸ਼ੁਆ ਦਾ ਆਦਰ ਕੀਤਾ। ਉਨ੍ਹਾਂ ਨੇ ਯਹੋਸ਼ੁਆ ਦਾ ਉਸਦੀ ਸਾਰੀ ਜ਼ਿੰਦਗੀ ਉਸੇ ਤਰ੍ਹਾਂ ਆਦਰ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੇ ਮੂਸਾ ਦਾ ਕੀਤਾ ਸੀ।
Joshua 3:7
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਅੱਜ ਮੈਂ ਤੈਨੂੰ ਇਸਰਾਏਲ ਦੇ ਸਾਰੇ ਲੋਕਾਂ ਦੀ ਨਜ਼ਰ ਵਿੱਚ ਮਹਾਨ ਬੰਦਾ ਬਨਾਉਣਾ ਸ਼ੁਰੂ ਕਰ ਦਿਆਂਗਾ। ਫ਼ੇਰ ਲੋਕਾਂ ਨੂੰ ਪਤਾ ਚੱਲ ਜਾਵੇਗਾ ਕਿ ਮੈਂ ਤੇਰੇ ਨਾਲ ਵੀ ਉਵੇਂ ਹੀ ਹਾਂ ਜਿਵੇਂ ਮੈਂ ਮੂਸਾ ਦੇ ਨਾਲ ਸੀ।
Numbers 6:2
“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਕੋਈ ਆਦਮੀ ਜਾਂ ਔਰਤ ਸ਼ਾਇਦ ਕੁਝ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਹੋਣਾ ਚਾਹੇ। ਵੱਖ ਹੋਣ ਦਾ ਇਹ ਖਾਸ ਸਮਾਂ ਉਸ ਬੰਦੇ ਨੂੰ ਕੁਝ ਸਮੇਂ ਲਈ ਪੂਰੀ ਤਰ੍ਹਾਂ ਯਹੋਵਾਹ ਦੇ ਲਈ ਸਮਰਪਿਤ ਹੋਣ ਦੀ ਇਜਾਜ਼ਤ ਦਿੰਦਾ ਹੈ। ਉਹ ਬੰਦਾ ਨਜ਼ੀਰ ਸੱਦਿਆ ਜਾਵੇਗਾ।
Genesis 48:19
ਪਰ ਉਸ ਦੇ ਪਿਤਾ ਨੇ ਦਲੀਲ ਦਿੱਤੀ ਅਤੇ ਆਖਿਆ, “ਮੈਂ ਜਾਣਦਾ ਹਾਂ, ਪੁੱਤਰ। ਮੈਂ ਜਾਣਦਾ ਹਾਂ ਮਨੱਸ਼ਹ ਪਹਿਲੋਠਾ ਹੈ ਅਤੇ ਉਹ ਮਹਾਨ ਬਣੇਗਾ। ਉਹ ਬਹੁਤ ਸਾਰੇ ਲੋਕਾਂ ਦਾ ਪਿਤਾਮਾ ਹੋਵੇਗਾ। ਪਰ ਛੋਟਾ ਭਰਾ ਵੱਡੇ ਨਾਲੋਂ ਵੱਧੇਰੇ ਮਹਾਨ ਹੋਵੇਗਾ। ਅਤੇ ਛੋਟੇ ਭਰਾ ਦਾ ਪਰਿਵਾਰ ਬਹੁਤ ਵੱਡੇਰਾ ਹੋਵੇਗਾ।”
Genesis 12:2
ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।
Acts 2:14
ਪਤਰਸ ਨੇ ਲੋਕਾਂ ਨੂੰ ਕਿਹਾ ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।
John 5:35
ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
Matthew 11:9
ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵੱਧੇਰੇ ਹੈ।