Luke 1:54
ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।
Luke 1:54 in Other Translations
King James Version (KJV)
He hath holpen his servant Israel, in remembrance of his mercy;
American Standard Version (ASV)
He hath given help to Israel his servant, That he might remember mercy
Bible in Basic English (BBE)
His help he has given to Israel, his servant, so that he might keep in mind his mercy to Abraham and his seed for ever,
Darby English Bible (DBY)
He has helped Israel his servant, in order to remember mercy,
World English Bible (WEB)
He has given help to Israel, his servant, that he might remember mercy,
Young's Literal Translation (YLT)
He received again Israel His servant, To remember kindness,
| He hath holpen | ἀντελάβετο | antelabeto | an-tay-LA-vay-toh |
| his | Ἰσραὴλ | israēl | ees-ra-ALE |
| servant | παιδὸς | paidos | pay-THOSE |
| Israel, | αὐτοῦ | autou | af-TOO |
| in remembrance | μνησθῆναι | mnēsthēnai | m-nay-STHAY-nay |
| of his mercy; | ἐλέους | eleous | ay-LAY-oos |
Cross Reference
Psalm 98:3
ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।
Micah 7:20
ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।
Isaiah 44:21
ਯਹੋਵਾਹ, ਸੱਚਾ ਪਰਮੇਸ਼ੁਰ, ਇਸਰਾਏਲ ਦੀ ਮਦਦ ਕਰਦਾ ਹੈ “ਯਾਕੂਬ, ਇਹ ਗੱਲਾਂ ਚੇਤੇ ਰੱਖ: ਇਸਰਾਏਲ ਯਾਦ ਰੱਖ, ਤੂੰ ਮੇਰਾ ਸੇਵਕ ਹੈਂ। ਮੈਂ ਤੈਨੂੰ ਸਾਜਿਆ ਸੀ। ਤੂੰ ਮੇਰਾ ਸੇਵਕ ਹੈਂ। ਮੈਨੂੰ ਕਦੇ ਨਾ ਭੁੱਲੀਁ।
Jeremiah 31:20
ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Luke 1:70
ਉਸ ਨੇ ਅਜਿਹਾ ਉਸ ਵਾਦੇ ਲਈ ਕੀਤਾ ਜਿਹੜਾ ਉਸ ਨੇ ਬਹੁਤ ਪਹਿਲਾਂ ਆਪਣੇ ਨਬੀਆਂ ਰਾਹੀਂ ਕੀਤਾ ਸੀ।
Zechariah 9:9
ਭਵਿੱਖ ਦਾ ਪਾਤਸ਼ਾਹ ਹੇ ਸੀਯੋਨ! ਖੁਸ਼ੀ ਮਨਾ! ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ! ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ! ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
Zephaniah 3:14
ਖੁਸ਼ੀ ਦਾ ਗੀਤ ਹੇ ਯਰੂਸ਼ਲਮ! ਗਾ ਅਤੇ ਮੌਜ ਮਣਾ। ਹੇ ਇਸਰਾਏਲ, ਖੁਸ਼ੀ ’ਚ ਨਾਰਾ ਮਾਰ। ਯਰੂਸ਼ਲਮ, ਖੁਸ਼ ਹੋ ਅਤੇ ਮੌਜ ਕਰ।
Jeremiah 33:24
“ਯਿਰਮਿਯਾਹ, ਕੀ ਤੂੰ ਸੁਣਿਆ ਹੈ ਕਿ ਲੋਕ ਕੀ ਆਖ ਰਹੇ ਨੇ? ਉਹ ਲੋਕ ਆਖ ਰਹੇ ਨੇ, ‘ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਦੇ ਦੋਹਾਂ ਪਰਿਵਾਰਾਂ ਤੋਂ ਮੁੱਖ ਮੋੜ ਲਿਆ। ਪਹਿਲਾਂ ਯਹੋਵਾਹ ਨੇ ਉਨ੍ਹਾਂ ਦੀ ਚੋਣ ਕੀਤੀ ਅਤੇ ਫ਼ੇਰ ਉਨ੍ਹਾਂ ਨੂੰ ਤਿਆਗ ਦਿੱਤਾ।’ ਉਹ ਲੋਕ ਮੇਰੇ ਬੰਦਿਆਂ ਨੂੰ ਇੰਨੀ ਨਫ਼ਰਤ ਕਰਦੇ ਨੇ ਕਿ ਉਹ ਨਹੀਂ ਚਾਹੁੰਦੇ ਕਿ ਉਹ ਇੱਕ ਕੌਮ ਬਣੇ ਰਹਿਣ।”
Jeremiah 31:3
ਦੂਰ ਦੁਰਾਡਿਓ, ਯਹੋਵਾਹ ਆਪਣੇ ਲੋਕਾਂ ਨੂੰ ਦਿਖਾਈ ਦੇਵੇਗਾ। ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਲੋਕਾਂ ਨੂੰ ਅਜਿਹਾ ਪਿਆਰ ਕਰਦਾ ਹਾਂ ਜੋ ਸਦਾ ਲਈ ਰਹਿੰਦਾ ਹੈ। ਇਸੇ ਲਈ ਮੈਂ ਤੁਹਾਡੇ ਉੱਤੇ ਮਿਹਰ ਦਰਸਾਉਣਾ ਜਾਰੀ ਰੱਖਿਆ।
Isaiah 63:7
ਯਹੋਵਾਹ ਆਪਣੇ ਲੋਕਾਂ ਉੱਤੇ ਮਿਹਰਬਾਨ ਰਿਹਾ ਹੈ ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।
Isaiah 49:14
ਪਰ ਸੀਯੋਨ ਹੁਣ ਆਖਦਾ ਹੈ, “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ। ਮੇਰਾ ਸੁਆਮੀ ਮੈਨੂੰ ਭੁੱਲ ਗਿਆ ਹੈ।”
Isaiah 46:3
“ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁੱਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।
Isaiah 54:6
“ਤੂੰ ਉਸ ਔਰਤ ਵਰਗੀ ਸੈਂ ਜਿਸ ਨੂੰ ਉਸ ਦੇ ਪਤੀ ਨੇ ਛੱਡ ਦਿੱਤਾ ਹੋਵੇ। ਤੂੰ ਆਪਣੇ ਰੂਹ ਵਿੱਚ ਬਹੁਤ ਉਦਾਸ ਸੈਂ, ਪਰ ਯਹੋਵਾਹ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ। ਤੂੰ ਉਸ ਔਰਤ ਵਰਗੀ ਸੈਂ, ਜੋ ਜਵਾਨੀ ਵੇਲੇ ਵਿਆਹੀ ਗਈ ਸੀ ਤੇ ਉਸਦਾ ਪਤੀ ਛੱਡ ਗਿਆ ਸੀ। ਪਰ ਪਰਮੇਸ਼ੁਰ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ।”