Luke 10:33
“ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
But | Σαμαρείτης | samareitēs | sa-ma-REE-tase |
a certain | δέ | de | thay |
Samaritan, | τις | tis | tees |
as he journeyed, | ὁδεύων | hodeuōn | oh-THAVE-one |
came | ἦλθεν | ēlthen | ALE-thane |
was: where | κατ' | kat | kaht |
he | αὐτὸν | auton | af-TONE |
and | καὶ | kai | kay |
when he saw | ἰδὼν | idōn | ee-THONE |
him, | αὐτὸν, | auton | af-TONE |
he had compassion | ἐσπλαγχνίσθη | esplanchnisthē | ay-splahng-HNEE-sthay |
Cross Reference
Matthew 10:5
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
Proverbs 27:10
ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।
1 Kings 8:50
ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਦੇ ਸਾਰੇ ਪਾਪਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਤੇਰੀ ਉਲੰਘਣਾ ਕੀਤੀ ਮਾਫ਼ ਕਰ ਦੇਵੀਂ ਅਤੇ ਜਿਨ੍ਹਾਂ ਉਨ੍ਹਾਂ ਨੂੰ ਬੰਦੀ ਬਣਾਇਆ, ਉਨ੍ਹਾਂ ਤੋਂ ਉਹ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਤੇ ਰਹਿਮ ਕਰਨ।
Exodus 2:6
ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।
John 8:48
ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”
John 4:9
ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
Luke 17:16
ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
Luke 9:52
ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।
Luke 7:13
ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।”
Matthew 18:33
ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’
Jeremiah 39:16
“ਯਿਰਮਿਯਾਹ, ਜਾਹ ਅਤੇ ਕੂਸ਼ ਦੇ ਅਬਦ-ਮਲਕ ਨੂੰ, ਇਹ ਸੰਦੇਸ਼ ਦੇਹ: ‘ਇਹੀ ਹੈ ਜੋ ਸਰਬ-ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਦੇ ਇਸ ਸ਼ਹਿਰ ਬਾਰੇ ਆਪਣੀਆਂ ਭਵਿੱਖਬਾਣੀਆਂ ਨੂੰ ਸੱਚ ਸਿੱਧ ਕਰਾਂਗਾ। ਮੇਰੇ ਸੰਦੇਸ਼ ਚੰਗੀਆਂ ਘਟਨਾਵਾਂ ਨਾਲ ਨਹੀਂ ਸਗੋਂ ਬਿਪਤਾਵਾਂ ਨਾਲ ਸੱਚ ਸਿਧ ਹੋਣਗੇ। ਤੁਸੀਂ ਆਪਣੀਆਂ ਅੱਖਾਂ ਨਾਲ ਹਰ ਗੱਲ ਨੂੰ ਸੱਚ ਸਿਧ ਹੁੰਦਿਆਂ ਦੇਖੋਗੇ।
Jeremiah 38:7
ਪਰ ਅਬਦ-ਮਲਕ ਨਾਂ ਦੇ ਇੱਕ ਬੰਦੇ ਨੇ ਸੁਣਿਆ ਕਿ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਅਬਦ-ਮਲਕ ਇਬੋਪੀਆ ਦਾ ਵਸਨੀਕ ਸੀ ਅਤੇ ਰਾਜ ਮਹਿਲ ਦਾ ਇੱਕ ਹੀਜੜਾ ਸੀ। ਰਾਜਾ ਸਿਦਕੀਯਾਹ ਬਿਨਯਾਮੀਨ ਦਰਵਾਜ਼ੇ ਤੇ ਬੈਠਾ ਹੋਇਆ ਸੀ। ਇਸ ਲਈ ਅਬਦ-ਮਲਕ ਰਾਜ ਮਹਿਲ ਵਿੱਚੋਂ ਨਿਕਲ ਕੇ ਰਾਜੇ ਨਾਲ ਗੱਲ ਕਰਨ ਲਈ ਉਸ ਦਰਵਾਜ਼ੇ ਉੱਤੇ ਆਇਆ।