Luke 20 - DBY (Punjabi)

1 And it came to pass on one of the days, as he was teaching the people in the temple, and announcing the glad tidings, the chief priests and the scribes with the elders came up,ਪਰਤਾਵੇ ਲਈ ਪ੍ਰਸ਼ਨ ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਹਮਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।

2 and spoke to him saying, Tell us by what authority thou doest these things, or who is it who has given thee this authority?ਉਨ੍ਹਾਂ ਨੇ ਉਸ ਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”

3 And he answering said to them, *I* also will ask you [one] thing, and tell me:ਯਿਸੂ ਨੇ ਆਖਿਆ, “ਮੈਂ ਵੀ ਤੁਹਾਨੂੰ ਇੱਕ ਸਵਾਲ ਕਰਦਾ ਹਾਂ।

4 The baptism of John, was it of heaven or of men?ਤੁਸੀਂ ਮੈਨੂੰ ਦੱਸੋ; ਯੂਹੰਨਾ ਦੁਆਰਾ ਦਿੱਤਾ ਗਿਆ ਬਪਤਿਸਮਾ ਕੀ ਸੁਰਗ ਵੱਲੋਂ ਸੀ ਜਾਂ ਲੋਕਾਂ ਵੱਲੋਂ?”

5 And they reasoned among themselves, saying, If we should say, Of heaven, he will say, Why have ye not believed him?ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਅਸੀਂ ਕਿਹਾ ਕਿ ‘ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’

6 but if we should say, Of men, the whole people will stone us, for they are persuaded that John was a prophet.ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”

7 And they answered, they did not know whence.ਇਸ ਲਈ ਉਨ੍ਹਾਂ ਨੇ ਆਖਿਆ, “ਅਸੀਂ ਇਸ ਗੱਲ ਦਾ ਉੱਤਰ ਨਹੀਂ ਜਾਣਦੇ।”

8 And Jesus said to them, Neither do *I* tell you by what authority I do these things.ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹੜਾ ਅਧਿਕਾਰ ਇਸਤੇਮਾਲ ਕਰਦਾ ਹਾਂ?”

9 And he began to speak to the people this parable: A man planted a vineyard and let it out to husbandmen, and left the country for a long time.ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚੱਲਿਆ ਗਿਆ।

10 And in the season he sent to the husbandmen a bondman, that they might give to him of the fruit of the vineyard; but the husbandmen, having beaten him, sent [him] away empty.ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।

11 And again he sent another bondman; but they, having beaten him also, and cast insult upon him, sent [him] away empty.ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸ ਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸ ਨੂੰ ਖਾਲੀ ਹੱਥੀ ਭੇਜ ਦਿੱਤਾ।

12 And again he sent a third; and they, having wounded him also, cast [him] out.ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸ ਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸ ਨੂੰ ਬਾਹਰ ਸੁੱਟ ਦਿੱਤਾ।

13 And the lord of the vineyard said, What shall I do? I will send my beloved son: perhaps when they see him they will respect [him].“ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’

14 But when the husbandmen saw him, they reasoned among themselves, saying, This is the heir; [come,] let us kill him, that the inheritance may become ours.ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’

15 And having cast him forth out of the vineyard, they killed [him]. What therefore shall the lord of the vineyard do to them?ਇਸ ਲਈ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਮਾਰ ਦਿੱਤਾ। “ਤਾਂ ਹੁਣ ਅੰਗੂਰਾਂ ਦੇ ਬਾਗ ਦਾ ਮਾਲਕ ਕੀ ਕਰੇਗਾ?

16 He will come and destroy those husbandmen, and will give the vineyard to others. And when they heard it they said, May it never be!ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਰੱਬ ਨਾ ਕਰੇ ਕਿ ਅਜਿਹਾ ਹੋਵੇ।”

17 But he looking at them said, What then is this that is written, The stone which they that builded rejected, this has become the corner-stone?ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕੀਤਾ ਉਹ ਖੂੰਜੇ ਦਾ ਪੱਥਰ ਬਣ ਗਿਆ।’

18 Every one falling on this stone shall be broken, but on whomsoever it shall fall, it shall grind him to powder.ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕੜੇ-ਟੁਕੜੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਉਹ ਕੁਚੱਲਿਆ ਜਾਵੇਗਾ।”

19 And the chief priests and the scribes sought the same hour to lay hands on him, and they feared the people; for they knew that he had spoken this parable of them.ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸ ਨੂੰ ਉਸ ਵੇਲੇ ਫੜਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?

20 And having watched [him], they sent out suborned persons, pretending to be just men, that they might take hold of him in [his] language, so that they might deliver him up to the power and authority of the governor.ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।

21 And they asked him saying, Teacher, we know that thou sayest and teachest rightly, and acceptest no [man's] person, but teachest with truth the way of God:ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।

22 Is it lawful for us to give tribute to Caesar, or not?ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”

23 But perceiving their deceit he said to them, Why do ye tempt me?ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ,

24 Shew me a denarius. Whose image and superscription has it? And answering they said, Caesar's.“ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”

25 And he said to them, Pay therefore what is Caesar's to Caesar, and what is God's to God.ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”

26 And they were not able to take hold of him in [his] expressions before the people, and, wondering at his answer, they were silent.ਲੋਕ ਉਸ ਦੇ ਇੰਨੇ ਬੁੱਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸੱਕੇ। ਉਹ ਭੀੜ ਅੱਗੇ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣ ਵਿੱਚ ਅਸਮਰਥ ਸਨ।

27 And some of the Sadducees, who deny that there is any resurrection, coming up [to him],ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਖੇਡੀ ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ।

28 demanded of him saying, Teacher, Moses wrote to us, If any one's brother, who has a wife, die, and he die childless, his brother shall take the wife and raise up seed to his brother.ਉਨ੍ਹਾਂ ਉਸ ਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸੱਕੇ।

29 There were then seven brethren: and the first, having taken a wife, died childless;ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸ ਦੇ ਕੋਈ ਉਲਾਦ ਨਾ ਹੋਈ।

30 and the second [took the woman, and *he* died childless];ਫਿਰ ਦੂਜੇ ਭਰਾ ਨੇ ਉਸ ਔਰਤ ਨਾਲ ਵਿਆਹ ਕੀਤਾ ਪਰ ਉਹ ਵੀ ਮਰ ਗਿਆ।

31 and the third took her: and in like manner also the seven left no children and died;ਉਸ ਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ।

32 and last of all the woman also died.ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,

33 In the resurrection therefore of which of them does she become wife, for the seven had her as wife?ਹੁਣ, ਪੁਨਰ ਉੱਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”

34 And Jesus said to them, The sons of this world marry and are given in marriage,ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।

35 but they who are counted worthy to have part in that world, and the resurrection from among [the] dead, neither marry nor are given in marriage;ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ।

36 for neither can they die any more, for they are equal to angels, and are sons of God, being sons of the resurrection.ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ।

37 But that the dead rise, even Moses shewed in [the section of] the bush, when he called [the] Lord the God of Abraham and the God of Isaac and the God of Jacob;ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਜੀਅ ਉੱਠਣਗੇ। ਉਸ ਨੇ ਅਜਿਹਾ ਮਚਦੀ ਹੋਈ ਝਾੜੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸ ਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।

38 but he is not God of [the] dead but of [the] living; for all live for him.ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”

39 And some of the scribes answering said, Teacher, thou hast well spoken.ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”

40 For they did not dare any more to ask him anything.ਉਸ ਵੇਲੇ ਤੋਂ, ਕੋਈ ਵੀ ਇੰਨਾ ਨਿੱਡਰ ਨਹੀਂ ਸੀ ਕਿ ਉਸ ਨੂੰ ਕੋਈ ਹੋਰ ਸਵਾਲ ਕਰ ਸੱਕੇ।

41 And he said to them, How do they say that the Christ is David's son,ਕੀ ਮਸੀਹ ਦਾਊਦ ਦਾ ਪੁੱਤਰ ਹੈ? ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?

42 and David himself says in the book of Psalms, The Lord said to my Lord, Sit at my right handਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’

43 until I put thine enemies [as] footstool of thy feet?ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ।’

44 David therefore calls him Lord, and how is he his son?ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”

45 And, as all the people were listening, he said to his disciples,ਯਿਸੂ ਨੇਮ ਦੇ ਉਪਦੇਸ਼ਕਾਂ ਬਾਰੇ ਖਬਰਦਾਰ ਕਰਦਾ ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,

46 Beware of the scribes, who like to walk about in long robes, and who love salutations in the market-places, and first seats in the synagogues, and first places at suppers;“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।

47 who devour the houses of widows, and as a pretext make long prayers. These shall receive a severer judgment.ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”

Punjabi Bible