Luke 20 - YLT (Punjabi)

1 And it came to pass, on one of those days, as he is teaching the people in the temple, and proclaiming good news, the chief priests and the scribes, with the elders, came upon `him',ਪਰਤਾਵੇ ਲਈ ਪ੍ਰਸ਼ਨ ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਹਮਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।

2 and spake unto him, saying, `Tell us by what authority thou dost these things? or who is he that gave to thee this authority?'ਉਨ੍ਹਾਂ ਨੇ ਉਸ ਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”

3 And he answering said unto them, `I will question you -- I also -- one thing, and tell me:ਯਿਸੂ ਨੇ ਆਖਿਆ, “ਮੈਂ ਵੀ ਤੁਹਾਨੂੰ ਇੱਕ ਸਵਾਲ ਕਰਦਾ ਹਾਂ।

4 the baptism of John, from heaven was it, or from men?'ਤੁਸੀਂ ਮੈਨੂੰ ਦੱਸੋ; ਯੂਹੰਨਾ ਦੁਆਰਾ ਦਿੱਤਾ ਗਿਆ ਬਪਤਿਸਮਾ ਕੀ ਸੁਰਗ ਵੱਲੋਂ ਸੀ ਜਾਂ ਲੋਕਾਂ ਵੱਲੋਂ?”

5 And they reasoned with themselves, saying -- `If we may say, From heaven, he will say, Wherefore, then, did ye not believe him?ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਅਸੀਂ ਕਿਹਾ ਕਿ ‘ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’

6 and if we may say, From men, all the people will stone us, for they are having been persuaded John to be a prophet.'ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”

7 And they answered, that they knew not whence `it was',ਇਸ ਲਈ ਉਨ੍ਹਾਂ ਨੇ ਆਖਿਆ, “ਅਸੀਂ ਇਸ ਗੱਲ ਦਾ ਉੱਤਰ ਨਹੀਂ ਜਾਣਦੇ।”

8 and Jesus said to them, `Neither do I say to you by what authority I do these things.'ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹੜਾ ਅਧਿਕਾਰ ਇਸਤੇਮਾਲ ਕਰਦਾ ਹਾਂ?”

9 And he began to speak unto the people this simile: `A certain man planted a vineyard, and gave it out to husbandmen, and went abroad for a long time,ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚੱਲਿਆ ਗਿਆ।

10 and at the season he sent unto the husbandmen a servant, that from the fruit of the vineyard they may give to him, but the husbandmen having beat him, did send `him' away empty.ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।

11 `And he added to send another servant, and they that one also having beaten and dishonoured, did send away empty;ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸ ਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸ ਨੂੰ ਖਾਲੀ ਹੱਥੀ ਭੇਜ ਦਿੱਤਾ।

12 and he added to send a third, and this one also, having wounded, they did cast out.ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸ ਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸ ਨੂੰ ਬਾਹਰ ਸੁੱਟ ਦਿੱਤਾ।

13 `And the owner of the vineyard said, What shall I do? I will send my son -- the beloved, perhaps having seen this one, they will do reverence;“ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’

14 and having seen him, the husbandmen reasoned among themselves, saying, This is the heir; come, we may kill him, that the inheritance may become ours;ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’

15 and having cast him outside of the vineyard, they killed `him'; what, then, shall the owner of the vineyard do to them?ਇਸ ਲਈ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਮਾਰ ਦਿੱਤਾ। “ਤਾਂ ਹੁਣ ਅੰਗੂਰਾਂ ਦੇ ਬਾਗ ਦਾ ਮਾਲਕ ਕੀ ਕਰੇਗਾ?

16 He will come, and destroy these husbandmen, and will give the vineyard to others.' And having heard, they said, `Let it not be!'ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਰੱਬ ਨਾ ਕਰੇ ਕਿ ਅਜਿਹਾ ਹੋਵੇ।”

17 and he, having looked upon them, said, `What, then, is this that hath been written: A stone that the builders rejected -- this became head of a corner?ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕੀਤਾ ਉਹ ਖੂੰਜੇ ਦਾ ਪੱਥਰ ਬਣ ਗਿਆ।’

18 every one who hath fallen on that stone shall be broken, and on whom it may fall, it will crush him to pieces.'ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕੜੇ-ਟੁਕੜੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਉਹ ਕੁਚੱਲਿਆ ਜਾਵੇਗਾ।”

19 And the chief priests and the scribes sought to lay hands on him in that hour, and they feared the people, for they knew that against them he spake this simile.ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸ ਨੂੰ ਉਸ ਵੇਲੇ ਫੜਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?

20 And, having watched `him', they sent forth liers in wait, feigning themselves to be righteous, that they might take hold of his word, to deliver him up to the rule and to the authority of the governor,ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।

21 and they questioned him, saying, `Teacher, we have known that thou dost say and teach rightly, and dost not accept a person, but in truth the way of God dost teach;ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।

22 Is it lawful to us to give tribute to Caesar or not?'ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”

23 And he, having perceived their craftiness, said unto them, `Why me do ye tempt?ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ,

24 shew me a denary; of whom hath it an image and superscription?' and they answering said, `Of Caesar:'“ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”

25 and he said to them, `Give back, therefore, the things of Caesar to Caesar, and the things of God to God;'ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”

26 and they were not able to take hold on his saying before the people, and having wondered at his answer, they were silent.ਲੋਕ ਉਸ ਦੇ ਇੰਨੇ ਬੁੱਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸੱਕੇ। ਉਹ ਭੀੜ ਅੱਗੇ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣ ਵਿੱਚ ਅਸਮਰਥ ਸਨ।

27 And certain of the Sadducees, who are denying that there is a rising again, having come near, questioned him,ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਖੇਡੀ ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ।

28 saying, `Teacher, Moses wrote to us, If any one's brother may die, having a wife, and he may die childless -- that his brother may take the wife, and may raise up seed to his brother.ਉਨ੍ਹਾਂ ਉਸ ਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸੱਕੇ।

29 `There were, then, seven brothers, and the first having taken a wife, died childless,ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸ ਦੇ ਕੋਈ ਉਲਾਦ ਨਾ ਹੋਈ।

30 and the second took the wife, and he died childless,ਫਿਰ ਦੂਜੇ ਭਰਾ ਨੇ ਉਸ ਔਰਤ ਨਾਲ ਵਿਆਹ ਕੀਤਾ ਪਰ ਉਹ ਵੀ ਮਰ ਗਿਆ।

31 and the third took her, and in like manner also the seven -- they left not children, and they died;ਉਸ ਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ।

32 and last of all died also the woman:ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,

33 in the rising again, then, of which of them doth she become wife? -- for the seven had her as wife.'ਹੁਣ, ਪੁਨਰ ਉੱਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”

34 And Jesus answering said to them, `The sons of this age do marry and are given in marriage,ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।

35 but those accounted worthy to obtain that age, and the rising again that is out of the dead, neither marry, nor are they given in marriage;ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ।

36 for neither are they able to die any more -- for they are like messengers -- and they are sons of God, being sons of the rising again.ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ।

37 `And that the dead are raised, even Moses shewed at the Bush, since he doth call the Lord, the God of Abraham, and the God of Isaac, and the God of Jacob;ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਜੀਅ ਉੱਠਣਗੇ। ਉਸ ਨੇ ਅਜਿਹਾ ਮਚਦੀ ਹੋਈ ਝਾੜੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸ ਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।

38 and He is not a God of dead men, but of living, for all live to Him.'ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”

39 And certain of the scribes answering said, `Teacher, thou didst say well;'ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”

40 and no more durst they question him anything.ਉਸ ਵੇਲੇ ਤੋਂ, ਕੋਈ ਵੀ ਇੰਨਾ ਨਿੱਡਰ ਨਹੀਂ ਸੀ ਕਿ ਉਸ ਨੂੰ ਕੋਈ ਹੋਰ ਸਵਾਲ ਕਰ ਸੱਕੇ।

41 And he said unto them, `How do they say the Christ to be son of David,ਕੀ ਮਸੀਹ ਦਾਊਦ ਦਾ ਪੁੱਤਰ ਹੈ? ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?

42 and David himself saith in the Book of Psalms, The Lord said to my lord, Sit thou on my right hand,ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’

43 till I shall make thine enemies thy footstool;ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ।’

44 David, then, doth call him lord, and how is he his son?'ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”

45 And, all the people hearing, he said to his disciples,ਯਿਸੂ ਨੇਮ ਦੇ ਉਪਦੇਸ਼ਕਾਂ ਬਾਰੇ ਖਬਰਦਾਰ ਕਰਦਾ ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,

46 `Take heed of the scribes, who are wishing to walk in long robes, and are loving salutations in the markets, and first seats in the synagogues, and first couches in the suppers,“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।

47 who devour the houses of the widows, and for a pretence make long prayers, these shall receive more abundant judgment.'ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”

Punjabi Bible