Luke 23:42
ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
And | καὶ | kai | kay |
he said | ἔλεγεν | elegen | A-lay-gane |
unto | τᾠ | tō | toh |
Jesus, | Ἰησοῦ | iēsou | ee-ay-SOO |
Lord, | μνήσθητί | mnēsthēti | m-NAY-sthay-TEE |
remember | μου | mou | moo |
me | Κύριε, | kyrie | KYOO-ree-ay |
when | ὅταν | hotan | OH-tahn |
thou comest | ἔλθῃς | elthēs | ALE-thase |
into | ἐν | en | ane |
thy | τῃ | tē | tay |
βασιλείᾳ | basileia | va-see-LEE-ah | |
kingdom. | σου | sou | soo |
Cross Reference
Romans 10:9
ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
Acts 16:31
ਉਨ੍ਹਾਂ ਉਸ ਨੂੰ ਕਿਹਾ, “ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।”
1 John 5:11
ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸ ਦੇ ਪੁੱਤਰ ਵਿੱਚ ਹੈ।
1 John 5:1
ਪਰਮੇਸ਼ੁਰ ਦੇ ਬੱਚੇ ਦੁਨੀਆਂ ਨੂੰ ਜਿੱਤ ਲੈਂਦੇ ਹਨ ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ।
1 Peter 2:6
ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”
1 Peter 1:11
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
Acts 20:21
ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।
John 20:28
ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
John 1:49
ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
Luke 24:26
ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
Luke 18:13
“ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’
Luke 12:8
ਯਿਸੂ ਤੋਂ ਸ਼ਰਮਿੰਦਾ ਨਾ ਹੋਵੇ “ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।
Daniel 7:13
“ਰਾਤ ਵੇਲੇ ਆਪਣੇ ਦਰਸ਼ਨ ਵਿੱਚ ਮੈਂ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਬੰਦਾ ਸੀ ਜਿਹੜਾ ਬੰਦੇ ਵਾਂਗ ਦਿਖਾਈ ਦਿੰਦਾ ਸੀ। ਉਹ ਅਕਾਸ਼ ਵਿੱਚੋਂ ਬਦਲਾਂ ਉੱਤੇ ਆ ਰਿਹਾ ਸੀ। ਉਹ ਪ੍ਰਾਚੀਨ ਪਾਤਸ਼ਾਹ ਕੋਲ ਆਇਆ ਅਤੇ ਉਹ ਉਸ ਨੂੰ ਉਸ ਦੇ ਸਾਹਮਣੇ ਲੈ ਆਏ।
Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Isaiah 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
Psalm 106:4
ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ। ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।
Psalm 2:6
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”