Luke 6:28
ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।
Luke 6:28 in Other Translations
King James Version (KJV)
Bless them that curse you, and pray for them which despitefully use you.
American Standard Version (ASV)
bless them that curse you, pray for them that despitefully use you.
Bible in Basic English (BBE)
Give blessing to those who give you curses, say prayers for those who are cruel to you.
Darby English Bible (DBY)
bless those that curse you; pray for those who use you despitefully.
World English Bible (WEB)
bless those who curse you, and pray for those who mistreat you.
Young's Literal Translation (YLT)
bless those cursing you, and pray for those accusing you falsely;
| Bless | εὐλογεῖτε | eulogeite | ave-loh-GEE-tay |
| τοὺς | tous | toos | |
| them that curse | καταρωμένους | katarōmenous | ka-ta-roh-MAY-noos |
| you, | ὑμῖν | hymin | yoo-MEEN |
| and | καὶ | kai | kay |
| pray | προσεύχεσθε | proseuchesthe | prose-AFE-hay-sthay |
| for | ὑπὲρ | hyper | yoo-PARE |
| τῶν | tōn | tone | |
| them which despitefully use | ἐπηρεαζόντων | epēreazontōn | ape-ay-ray-ah-ZONE-tone |
| you. | ὑμᾶς | hymas | yoo-MAHS |
Cross Reference
1 Peter 3:9
ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
1 Corinthians 4:12
ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ।
Romans 12:14
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
Luke 23:34
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
James 3:10
ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।
Acts 14:5
ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।
Acts 7:60
ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
Luke 6:35
“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
Luke 6:27
ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
Matthew 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
Ezekiel 36:5
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਸੌਂਹ ਖਾਂਦਾ ਹਾਂ, ਮੈਂ ਆਪਣੀਆਂ ਬਲਵਾਨ ਭਾਵਨਾਵਾਂ ਨੂੰ ਪ੍ਰਗਟ ਹੋਣ ਦਿਆਂਗਾ! ਮੈਂ ਅਦੋਮ ਅਤੇ ਹੋਰਨਾਂ ਕੌਮਾਂ ਨੂੰ ਆਪਣਾ ਕਹਿਰ ਮਹਿਸੂਸ ਕਰਾਵਾਂਗਾ। ਉਨ੍ਹਾਂ ਕੌਮਾਂ ਨੇ ਮੇਰੀ ਧਰਤੀ ਆਪਣੀ ਬਣਾ ਲਈ। ਉਨ੍ਹਾਂ ਕੋਲ ਉਦੋਂ ਸੱਚਮੁੱਚ ਚੰਗਾ ਸਮਾਂ ਸੀ ਜਦੋਂ ਉਨ੍ਹਾਂ ਨੇ ਇਹ ਦਰਸਾਇਆ ਸੀ ਕਿ ਉਹ ਇਸ ਧਰਤੀ ਨੂੰ ਕਿੰਨੀ ਨਫ਼ਰਤ ਕਰਦੇ ਸਨ। ਉਨ੍ਹਾਂ ਨੇ ਧਰਤੀ ਆਪਣੀ ਖਾਤਰ ਲੈ ਲਈ ਤਾਂ ਜੋ ਇਸ ਨੂੰ ਤਬਾਹ ਕਰ ਸੱਕਣ!”
Ezekiel 25:15
ਫ਼ਿਲਿਸਤੀਆਂ ਦੇ ਵਿਰੁੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਫ਼ਿਲਿਸਤੀਆਂ ਨੇ ਬਦਲਾ ਚੁਕਾਣ ਦੀ ਕੋਸ਼ਿਸ਼ ਕੀਤੀ। ਉਹ ਬਹੁਤ ਜ਼ਾਲਿਮ ਸਨ। ਉਨ੍ਹਾਂ ਨੇ ਆਪਣੇ ਅੰਦਰ ਬਹੁਤ ਦੇਰ ਤੀਕ ਗੁੱਸੇ ਦੀ ਅੱਗ ਮਘਦੀ ਰੱਖੀ!”