Luke 7
1 ਯਿਸੂ ਦਾ ਇੱਕ ਨੌਕਰ ਨੂੰ ਠੀਕ ਕਰਨਾ ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।
2 ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ।
3 ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ।
4 ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ।
5 ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸ ਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।”
6 ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।
7 ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ।
8 ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।”
9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।”
10 ਜਿਹੜੇ ਲੋਕ ਯਿਸੂ ਕੋਲ ਭੇਜੇ ਗਏ ਸਨ ਜਦੋਂ ਉਹ ਘਰ ਨੂੰ ਵਾਪਸ ਚੱਲੇ ਗਏ ਤਾਂ ਉਨ੍ਹਾਂ ਨੇ ਵੇਖਿਆ ਕਿ ਨੌਕਰ ਰਾਜ਼ੀ ਹੋ ਗਿਆ ਸੀ।
11 ਯਿਸੂ ਦਾ ਇੱਕ ਮਨੁੱਖ ਨੂੰ ਜਿਉਂਦਾ ਕਰਨਾ ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸ ਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸਫ਼ਰ ਕਰ ਰਹੀ ਸੀ।
12 ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸ ਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸ ਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।
13 ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।”
14 ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!
15 ਮੈਂ ਤੈਨੂੰ ਆਖਦਾ ਹਾਂ ਕਿ ਉੱਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉੱਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸਦੀ ਮਾਂ ਨੂੰ ਦੇ ਦਿੱਤਾ।
16 ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
17 ਇਹ ਖਬਰ ਯਿਸੂ ਬਾਰੇ ਸਾਰੇ ਯਹੂਦਿਯਾ ਅਤੇ ਉਸ ਦੇ ਆਸ-ਪਾਸ ਦੇ ਇਲਾਕੇ ਵਿੱਚ ਫ਼ੈਲ ਗਈ।
18 ਯੂਹੰਨਾ ਵੱਲੋਂ ਇੱਕ ਸਵਾਲ ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਭ ਗੱਲਾਂ ਬਾਰੇ ਦੱਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ।
19 ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”
20 ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁੱਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?’”
21 ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਾਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸੱਕਣ।
22 ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸੱਕਦੇ ਹਨ, ਲੰਗੜ੍ਹੇ ਤੁਰ ਸੱਕਦੇ ਹਨ ਕੋੜ੍ਹੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸੱਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
23 ਜੋ ਵਿਅਕਤੀ ਮੈਨੂੰ ਸਵੀਕਾਰਦਾ ਹੈ ਉਹ ਧੰਨ ਹੈ।”
24 ਜਦੋਂ ਯੂਹੰਨਾ ਦੇ ਚੇਲੇ ਚੱਲੇ ਗਏ ਤਾਂ ਯਿਸੂ ਨੇ ਲੋਕਾਂ ਨੂੰ ਯੂਹੰਨਾ ਬਾਰੇ ਆਖਣਾ ਸ਼ੁਰੂ ਕੀਤਾ “ਤੁਸੀਂ ਕੀ ਵੇਖਣ ਲਈ ਉਜਾੜ ਵਿੱਚ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਬੁੱਲੇ ਨਾਲ ਹਿਲਦਾ ਹੈ?
25 ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵੱਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹੜੇ ਲੋਕ ਵੱਧੀਆ ਕੱਪੜੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸੱਕਦੇ ਹਨ।
26 ਸੱਚੀਂ! ਤੁਸੀਂ ਬਾਹਰ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ ਗਏ ਸੀ? ਹਾਂ! ਮੈਂ ਤੁਹਾਨੂੰ ਦੱਸਦਾ ਹਾਂ ਕਿ ਯੂਹੰਨਾ ਇੱਕ ਨਬੀ ਤੋਂ ਵੱਧ ਹੈ।
27 ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’
28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਵੀ ਇੱਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”
29 (ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ।
30 ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।)
31 “ਫ਼ਿਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ?
32 ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’
33 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ, ‘ਉਸ ਨੂੰ ਭੂਤ ਚਿੰਬੜਿਆ ਹੋਇਆ ਹੈ।’
34 ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’
35 ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।”
36 ਸ਼ਮਊਨ ਫ਼ਰੀਸੀ ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।
37 ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।
38 ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।
39 ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
40 ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”
41 ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ।
42 ਦੋਨਾਂ ਹੀ ਆਦਮੀਆਂ ਕੋਲ ਪੈਸੇ ਨਹੀਂ ਸਨ, ਇਸ ਲਈ ਉਹ ਆਪਣਾ ਕਰਜਾ ਨਾ ਦੇ ਸੱਕੇ। ਪਰ ਸਾਹੂਕਾਰ ਨੇ ਦੋਹਾਂ ਆਦਮੀਆਂ ਨੂੰ ਆਖਿਆ ਉਨ੍ਹਾਂ ਨੂੰ ਆਪਣਾ ਕਰਜ ਦੇਣ ਦੀ ਕੋਈ ਲੋੜ ਨਹੀਂ। ਹੁਣ ਦੋਹਾਂ ਵਿੱਚੋਂ ਕਿਹੜਾ ਬੰਦਾ ਸਾਹੂਕਾਰ ਨੂੰ ਵੱਧ ਪਿਆਰ ਕਰੇਗਾ।”
43 ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵੱਧੀਕ ਪਿਆਰ ਕਰੇਗਾ ਜਿਸ ਨੂੰ ਉਸ ਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”
44 ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ।
45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।
46 ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ।
47 ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”
48 ਫ਼ਿਰ ਯਿਸੂ ਨੇ ਉਸ ਔਰਤ ਨੂੰ ਆਖਿਆ, “ਤੇਰੇ ਪਾਪ ਬਖਸ਼ੇ ਗਏ ਹਨ।”
49 ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸੱਕਦਾ ਹੈ?”
50 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਵਿਸ਼ਵਾਸ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”
1 Now when he had ended all his sayings in the audience of the people, he entered into Capernaum.
2 And a certain centurion’s servant, who was dear unto him, was sick, and ready to die.
3 And when he heard of Jesus, he sent unto him the elders of the Jews, beseeching him that he would come and heal his servant.
4 And when they came to Jesus, they besought him instantly, saying, That he was worthy for whom he should do this:
5 For he loveth our nation, and he hath built us a synagogue.
6 Then Jesus went with them. And when he was now not far from the house, the centurion sent friends to him, saying unto him, Lord, trouble not thyself: for I am not worthy that thou shouldest enter under my roof:
7 Wherefore neither thought I myself worthy to come unto thee: but say in a word, and my servant shall be healed.
8 For I also am a man set under authority, having under me soldiers, and I say unto one, Go, and he goeth; and to another, Come, and he cometh; and to my servant, Do this, and he doeth it.
9 When Jesus heard these things, he marvelled at him, and turned him about, and said unto the people that followed him, I say unto you, I have not found so great faith, no, not in Israel.
10 And they that were sent, returning to the house, found the servant whole that had been sick.
11 And it came to pass the day after, that he went into a city called Nain; and many of his disciples went with him, and much people.
12 Now when he came nigh to the gate of the city, behold, there was a dead man carried out, the only son of his mother, and she was a widow: and much people of the city was with her.
13 And when the Lord saw her, he had compassion on her, and said unto her, Weep not.
14 And he came and touched the bier: and they that bare him stood still. And he said, Young man, I say unto thee, Arise.
15 And he that was dead sat up, and began to speak. And he delivered him to his mother.
16 And there came a fear on all: and they glorified God, saying, That a great prophet is risen up among us; and, That God hath visited his people.
17 And this rumour of him went forth throughout all Judaea, and throughout all the region round about.
18 And the disciples of John shewed him of all these things.
19 And John calling unto him two of his disciples sent them to Jesus, saying, Art thou he that should come? or look we for another?
20 When the men were come unto him, they said, John Baptist hath sent us unto thee, saying, Art thou he that should come? or look we for another?
21 And in that same hour he cured many of their infirmities and plagues, and of evil spirits; and unto many that were blind he gave sight.
22 Then Jesus answering said unto them, Go your way, and tell John what things ye have seen and heard; how that the blind see, the lame walk, the lepers are cleansed, the deaf hear, the dead are raised, to the poor the gospel is preached.
23 And blessed is he, whosoever shall not be offended in me.
24 And when the messengers of John were departed, he began to speak unto the people concerning John, What went ye out into the wilderness for to see? A reed shaken with the wind?
25 But what went ye out for to see? A man clothed in soft raiment? Behold, they which are gorgeously apparelled, and live delicately, are in kings’ courts.
26 But what went ye out for to see? A prophet? Yea, I say unto you, and much more than a prophet.
27 This is he, of whom it is written, Behold, I send my messenger before thy face, which shall prepare thy way before thee.
28 For I say unto you, Among those that are born of women there is not a greater prophet than John the Baptist: but he that is least in the kingdom of God is greater than he.
29 And all the people that heard him, and the publicans, justified God, being baptized with the baptism of John.
30 But the Pharisees and lawyers rejected the counsel of God against themselves, being not baptized of him.
31 And the Lord said, Whereunto then shall I liken the men of this generation? and to what are they like?
32 They are like unto children sitting in the marketplace, and calling one to another, and saying, We have piped unto you, and ye have not danced; we have mourned to you, and ye have not wept.
33 For John the Baptist came neither eating bread nor drinking wine; and ye say, He hath a devil.
34 The Son of man is come eating and drinking; and ye say, Behold a gluttonous man, and a winebibber, a friend of publicans and sinners!
35 But wisdom is justified of all her children.
36 And one of the Pharisees desired him that he would eat with him. And he went into the Pharisee’s house, and sat down to meat.
37 And, behold, a woman in the city, which was a sinner, when she knew that Jesus sat at meat in the Pharisee’s house, brought an alabaster box of ointment,
38 And stood at his feet behind him weeping, and began to wash his feet with tears, and did wipe them with the hairs of her head, and kissed his feet, and anointed them with the ointment.
39 Now when the Pharisee which had bidden him saw it, he spake within himself, saying, This man, if he were a prophet, would have known who and what manner of woman this is that toucheth him: for she is a sinner.
40 And Jesus answering said unto him, Simon, I have somewhat to say unto thee. And he saith, Master, say on.
41 There was a certain creditor which had two debtors: the one owed five hundred pence, and the other fifty.
42 And when they had nothing to pay, he frankly forgave them both. Tell me therefore, which of them will love him most?
43 Simon answered and said, I suppose that he, to whom he forgave most. And he said unto him, Thou hast rightly judged.
44 And he turned to the woman, and said unto Simon, Seest thou this woman? I entered into thine house, thou gavest me no water for my feet: but she hath washed my feet with tears, and wiped them with the hairs of her head.
45 Thou gavest me no kiss: but this woman since the time I came in hath not ceased to kiss my feet.
46 My head with oil thou didst not anoint: but this woman hath anointed my feet with ointment.
47 Wherefore I say unto thee, Her sins, which are many, are forgiven; for she loved much: but to whom little is forgiven, the same loveth little.
48 And he said unto her, Thy sins are forgiven.
49 And they that sat at meat with him began to say within themselves, Who is this that forgiveth sins also?
50 And he said to the woman, Thy faith hath saved thee; go in peace.
1 Now the serpent was more subtil than any beast of the field which the Lord God had made. And he said unto the woman, Yea, hath God said, Ye shall not eat of every tree of the garden?
2 And the woman said unto the serpent, We may eat of the fruit of the trees of the garden:
3 But of the fruit of the tree which is in the midst of the garden, God hath said, Ye shall not eat of it, neither shall ye touch it, lest ye die.
4 And the serpent said unto the woman, Ye shall not surely die:
5 For God doth know that in the day ye eat thereof, then your eyes shall be opened, and ye shall be as gods, knowing good and evil.
6 And when the woman saw that the tree was good for food, and that it was pleasant to the eyes, and a tree to be desired to make one wise, she took of the fruit thereof, and did eat, and gave also unto her husband with her; and he did eat.
7 And the eyes of them both were opened, and they knew that they were naked; and they sewed fig leaves together, and made themselves aprons.
8 And they heard the voice of the Lord God walking in the garden in the cool of the day: and Adam and his wife hid themselves from the presence of the Lord God amongst the trees of the garden.
9 And the Lord God called unto Adam, and said unto him, Where art thou?
10 And he said, I heard thy voice in the garden, and I was afraid, because I was naked; and I hid myself.
11 And he said, Who told thee that thou wast naked? Hast thou eaten of the tree, whereof I commanded thee that thou shouldest not eat?
12 And the man said, The woman whom thou gavest to be with me, she gave me of the tree, and I did eat.
13 And the Lord God said unto the woman, What is this that thou hast done? And the woman said, The serpent beguiled me, and I did eat.
14 And the Lord God said unto the serpent, Because thou hast done this, thou art cursed above all cattle, and above every beast of the field; upon thy belly shalt thou go, and dust shalt thou eat all the days of thy life:
15 And I will put enmity between thee and the woman, and between thy seed and her seed; it shall bruise thy head, and thou shalt bruise his heel.
16 Unto the woman he said, I will greatly multiply thy sorrow and thy conception; in sorrow thou shalt bring forth children; and thy desire shall be to thy husband, and he shall rule over thee.
17 And unto Adam he said, Because thou hast hearkened unto the voice of thy wife, and hast eaten of the tree, of which I commanded thee, saying, Thou shalt not eat of it: cursed is the ground for thy sake; in sorrow shalt thou eat of it all the days of thy life;
18 Thorns also and thistles shall it bring forth to thee; and thou shalt eat the herb of the field;
19 In the sweat of thy face shalt thou eat bread, till thou return unto the ground; for out of it wast thou taken: for dust thou art, and unto dust shalt thou return.
20 And Adam called his wife’s name Eve; because she was the mother of all living.
21 Unto Adam also and to his wife did the Lord God make coats of skins, and clothed them.
22 And the Lord God said, Behold, the man is become as one of us, to know good and evil: and now, lest he put forth his hand, and take also of the tree of life, and eat, and live for ever:
23 Therefore the Lord God sent him forth from the garden of Eden, to till the ground from whence he was taken.
24 So he drove out the man; and he placed at the east of the garden of Eden Cherubims, and a flaming sword which turned every way, to keep the way of the tree of life.