Mark 14:15 in Punjabi

Punjabi Punjabi Bible Mark Mark 14 Mark 14:15

Mark 14:15
ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉੱਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”

Mark 14:14Mark 14Mark 14:16

Mark 14:15 in Other Translations

King James Version (KJV)
And he will shew you a large upper room furnished and prepared: there make ready for us.

American Standard Version (ASV)
And he will himself show you a large upper room furnished `and' ready: and there make ready for us.

Bible in Basic English (BBE)
And he will take you up himself to a great room with a table and seats: there make ready for us.

Darby English Bible (DBY)
and *he* will shew you a large upper room furnished ready. There make ready for us.

World English Bible (WEB)
He will himself show you a large upper room furnished and ready. Make ready for us there."

Young's Literal Translation (YLT)
and he will shew you a large upper room, furnished, prepared -- there make ready for us.'

And
καὶkaikay
he
αὐτὸςautosaf-TOSE
will
shew
ὑμῖνhyminyoo-MEEN
you
δείξειdeixeiTHEE-ksee
a
large
ἀνὼγεονanōgeonah-NOH-gay-one
room
upper
μέγαmegaMAY-ga
furnished
ἐστρωμένονestrōmenonay-stroh-MAY-none
and
prepared:
ἕτοιμον·hetoimonAY-too-mone
there
ἐκεῖekeiake-EE
make
ready
ἑτοιμάσατεhetoimasateay-too-MA-sa-tay
for
us.
ἡμῖνhēminay-MEEN

Cross Reference

Acts 1:13
ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।

Acts 20:8
ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।

John 21:17
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।

Proverbs 21:1
ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।

Proverbs 16:1
ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।

Psalm 110:3
ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।

2 Chronicles 6:30
ਤਾਂ ਅਕਾਸ਼ ਉੱਤੋਂ ਉਨ੍ਹਾਂ ਦੀ ਫ਼ਰਿਆਦ ਸੁਣੀ ਤੂੰ ਆਪਣੇ ਸੁਰਗੀ ਭਵਨ ’ਚ ਬੈਠਾ ਉਨ੍ਹਾਂ ਨੂੰ ਖਿਮਾਂ ਕਰੀਂ। ਜੋ ਕੋਈ ਮਨੁੱਖ ਤੇਰੇ ਕੋਲੋਂ ਮੰਗ ਮੰਗੇ ਉਨ੍ਹਾਂ ਦੀ ਮੰਗ ਪੂਰੀ ਕਰੀਂ ਕਿਉਂ ਕਿ ਤੂੰ ਘਟ ਘਟ ਦੇ ਦਿਲਾਂ ਦੀ ਜਾਣਨ ਵਾਲਾ ਹੈਂ।

Hebrews 4:13
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸੱਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸੱਕਦਾ ਹੈ। ਹਰ ਚੀਜ਼ ਉਸ ਦੇ ਸਾਹਮਣੇ ਖੁੱਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।

2 Timothy 2:19
ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”

John 2:24
ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।