Mark 7:4
ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।
And | καὶ | kai | kay |
when they come from | ἀπό | apo | ah-POH |
market, the | ἀγορᾶς | agoras | ah-goh-RAHS |
except | ἐὰν | ean | ay-AN |
μὴ | mē | may | |
wash, they | βαπτίσωνται | baptisōntai | va-PTEE-sone-tay |
they eat | οὐκ | ouk | ook |
not. | ἐσθίουσιν | esthiousin | ay-STHEE-oo-seen |
And | καὶ | kai | kay |
many | ἄλλα | alla | AL-la |
other things | πολλά | polla | pole-LA |
be, there | ἐστιν | estin | ay-steen |
which | ἃ | ha | a |
they have received | παρέλαβον | parelabon | pa-RAY-la-vone |
hold, to | κρατεῖν | kratein | kra-TEEN |
as the washing | βαπτισμοὺς | baptismous | va-ptee-SMOOS |
cups, of | ποτηρίων | potēriōn | poh-tay-REE-one |
and | καὶ | kai | kay |
pots, | ξεστῶν | xestōn | ksay-STONE |
καὶ | kai | kay | |
brasen vessels, | χαλκίων | chalkiōn | hahl-KEE-one |
and | καὶ | kai | kay |
of tables. | κλινῶν | klinōn | klee-NONE |
Cross Reference
Hebrews 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
Matthew 23:25
“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।
James 4:8
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।
John 2:6
ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮੱਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮੱਟ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਜਲ ਰੱਖਿਆ ਜਾ ਸੱਕਦਾ ਹੈ।
Luke 11:38
ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸ ਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ।
Jeremiah 4:14
ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।
Isaiah 1:16
“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!
1 John 1:7
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
John 3:25
ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ।
Matthew 27:24
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
Psalm 26:6
ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
Job 9:30
ਜੇ ਮੈਂ ਆਪਣੇ ਆਪ ਨੂੰ ਬਰਫ ਨਾਲ ਵੀ ਸਾਫ ਕਰ ਲਵਾਂ ਤੇ ਆਪਣੇ ਹੱਥ ਸਾਬਨ ਨਾਲ ਧੋਕੇ ਵੀ ਸਾਫ਼ ਕਰ ਲਵਾਂ,