Matthew 26:5
ਪਰ ਉਨ੍ਹਾਂ ਨੇ ਆਖਿਆ, “ਅਸੀਂ ਯਿਸੂ ਨੂੰ ਪਸਾਹ ਦੇ ਤਿਉਹਾਰ ਵੇਲੇ ਗਿਰਫ਼ਤਾਰ ਨਹੀਂ ਕਰ ਸੱਕਦੇ ਕਿਉਂਕਿ ਲੋਕ ਗੁੱਸੇ ਵਿੱਚ ਆ ਜਾਣਗੇ ਅਤੇ ਫ਼ਸਾਦ ਕਰ ਦੇਣਗੇ।”
Matthew 26:5 in Other Translations
King James Version (KJV)
But they said, Not on the feast day, lest there be an uproar among the people.
American Standard Version (ASV)
But they said, Not during the feast, lest a tumult arise among people.
Bible in Basic English (BBE)
But they said, Not while the feast is going on, for fear of trouble among the people.
Darby English Bible (DBY)
but they said, Not in the feast, that there be not a tumult among the people.
World English Bible (WEB)
But they said, "Not during the feast, lest a riot occur among the people."
Young's Literal Translation (YLT)
and they said, `Not in the feast, that there may not be a tumult among the people.'
| But | ἔλεγον | elegon | A-lay-gone |
| they said, | δέ | de | thay |
| Not | Μὴ | mē | may |
| on | ἐν | en | ane |
| the | τῇ | tē | tay |
| feast | ἑορτῇ | heortē | ay-ore-TAY |
| lest day, | ἵνα | hina | EE-na |
| there be | μὴ | mē | may |
| θόρυβος | thorybos | THOH-ryoo-vose | |
| an uproar | γένηται | genētai | GAY-nay-tay |
| among | ἐν | en | ane |
| the | τῷ | tō | toh |
| people. | λαῷ | laō | la-OH |
Cross Reference
Matthew 27:24
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
Acts 4:28
ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।
John 18:28
ਯਿਸੂ ਨੂੰ ਪਿਲਾਤੁਸ ਕੋਲ ਲਿਜਾਇਆ ਗਿਆ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕੱਢ ਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁੰਦੇ ਸਨ।
Luke 22:7
ਪਤੀਰੀ ਰੋਟੀ ਦੀ ਤਿਆਰੀ ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।
Luke 20:6
ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”
Mark 14:27
ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਜਾਣਗੇ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।’
Mark 14:12
ਪਸਾਹ ਦਾ ਭੋਜਨ ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿੱਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”
Mark 14:2
ਉਨ੍ਹਾਂ ਆਖਿਆ, “ਪਰ ਅਸੀਂ ਤਿਉਹਾਰ ਦੇ ਸਮੇਂ ਉਸ ਨੂੰ ਨਹੀਂ ਮਾਰ ਸੱਕਦੇ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਲੋਕ ਕ੍ਰੋਧ ਵਿੱਚ ਆਕੇ ਕੋਈ ਹੰਗਾਮਾ ਕਰਨ।”
Matthew 21:26
ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”
Matthew 14:5
ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
Lamentations 3:37
ਕੋਈ ਵੀ ਕੁਝ ਅਜਿਹਾ ਨਹੀਂ ਆਖ ਸੱਕਦਾ ਅਤੇ ਇਹ ਵਾਪਰ ਜਾਵੇ, ਜਦੋਂ ਤੀਕ ਕਿ ਯਹੋਵਾਹ ਇਸ ਨੂੰ ਵਾਪਰਨ ਦਾ ਹੁਕਮ ਨਹੀਂ ਦਿੰਦਾ।
Isaiah 46:10
“ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।
Proverbs 21:30
ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।
Proverbs 19:21
ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।
Psalm 76:10
ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ। ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸੱਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ।