Matthew 27:17
ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕੱਠੇ ਹੋਏ ਤਾਂ ਉਸ ਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?”
Therefore when | συνηγμένων | synēgmenōn | syoon-age-MAY-none |
they | οὖν | oun | oon |
were gathered together, | αὐτῶν | autōn | af-TONE |
εἶπεν | eipen | EE-pane | |
Pilate | αὐτοῖς | autois | af-TOOS |
said | ὁ | ho | oh |
unto them, | Πιλᾶτος | pilatos | pee-LA-tose |
Whom | Τίνα | tina | TEE-na |
ye will | θέλετε | thelete | THAY-lay-tay |
that I release | ἀπολύσω | apolysō | ah-poh-LYOO-soh |
unto you? | ὑμῖν | hymin | yoo-MEEN |
Barabbas, | Βαραββᾶν | barabban | va-rahv-VAHN |
or | ἢ | ē | ay |
Jesus | Ἰησοῦν | iēsoun | ee-ay-SOON |
τὸν | ton | tone | |
which is called | λεγόμενον | legomenon | lay-GOH-may-none |
Christ? | Χριστόν | christon | hree-STONE |
Cross Reference
Joshua 24:15
“ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”
1 Kings 18:21
ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!” ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।
Mark 15:9
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?”
John 19:15
ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
Matthew 1:16
ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
Matthew 27:21
ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”