Matthew 27:25 in Punjabi

Punjabi Punjabi Bible Matthew Matthew 27 Matthew 27:25

Matthew 27:25
ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”

Matthew 27:24Matthew 27Matthew 27:26

Matthew 27:25 in Other Translations

King James Version (KJV)
Then answered all the people, and said, His blood be on us, and on our children.

American Standard Version (ASV)
And all the people answered and said, His blood `be' on us, and on our children.

Bible in Basic English (BBE)
And all the people made answer and said, Let his blood be on us, and on our children.

Darby English Bible (DBY)
And all the people answering said, His blood [be] on us and on our children.

World English Bible (WEB)
All the people answered, "May his blood be on us, and on our children!"

Young's Literal Translation (YLT)
and all the people answering said, `His blood `is' upon us, and upon our children!'

Then
καὶkaikay
answered
ἀποκριθεὶςapokritheisah-poh-kree-THEES
all
πᾶςpaspahs
the
hooh
people,
λαὸςlaosla-OSE
and
said,
εἶπενeipenEE-pane
His
Τὸtotoh

αἷμαhaimaAY-ma
blood
αὐτοῦautouaf-TOO
be
on
ἐφ'ephafe
us,
ἡμᾶςhēmasay-MAHS
and
καὶkaikay
on
ἐπὶepiay-PEE
our
τὰtata

τέκναteknaTAY-kna
children.
ἡμῶνhēmōnay-MONE

Cross Reference

Acts 5:28
ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”

Joshua 2:19
ਅਸੀਂ ਹਰ ਉਸ ਬੰਦੇ ਦੀ ਰੱਖਿਆ ਕਰਾਂਗੇ ਜਿਹੜਾ ਇਸ ਘਰ ਵਿੱਚ ਠਹਿਰੇਗਾ। ਜੇ ਤੁਹਾਡੇ ਘਰ ਦੇ ਕਿਸੇ ਵੀ ਬੰਦੇ ਦਾ ਨੁਕਸਾਨ ਹੋਵੇਗਾ ਤਾਂ ਫ਼ੇਰ ਅਸੀਂ ਜ਼ਿੰਮੇਵਾਰ ਹੋਵਾਂਗੇ। ਪਰ ਜੇ ਕੋਈ ਬੰਦਾ ਤੁਹਾਡੇ ਘਰ ਵਿੱਚੋਂ ਬਾਹਰ ਜਾਵੇਗਾ ਤਾਂ ਹੋ ਸੱਕਦਾ ਹੈ ਕਿ ਉਹ ਬੰਦਾ ਮਾਰਿਆ ਜਾਵੇ। ਅਸੀਂ ਉਸ ਬੰਦੇ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। ਇਸ ਵਿੱਚ ਉਸਦਾ ਹੀ ਕਸੂਰ ਹੋਵੇਗਾ।

1 Thessalonians 2:15
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।

Acts 7:52
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।

Hebrews 10:28
ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।

Matthew 23:30
ਤੁਸੀਂ ਆਖਦੇ ਹੋ, ‘ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’

Matthew 21:44
ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”

Ezekiel 24:7
ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ। ਕਿਉਂ ਕਿ ਕਤਲਾਂ ਦਾ ਖੂਨ ਹਾਲੇ ਤੀਕ ਹੈ ਓੱਥੇ! ਪਾਇਆ ਸੀ ਉਸ ਨੇ ਖੂਨ ਨੰਗੀ ਚੱਟਾਨ ਉੱਤੇ! ਡੋਲ੍ਹਿਆ ਨਹੀਂ ਸੀ ਖੂਨ ਉਸ ਨੇ ਧਰਤ ਉੱਤੇ ਅਤੇ ਢੱਕਿਆ ਨਹੀਂ ਸੀ ਇਸ ਨੂੰ ਗੰਦਗੀ ਨਾਲ।

Ezekiel 22:2
“ਆਦਮੀ ਦੇ ਪੁੱਤਰ, ਕੀ ਤੂੰ ਕਾਤਲਾਂ ਦੇ ਸ਼ਹਿਰ ਬਾਰੇ ਨਿਆਂ ਕਰੇਂਗਾ? ਕੀ ਤੂੰ ਉਸ ਨੂੰ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਬਾਰੇ ਦੱਸੇਁਗਾ ਜਿਹੜੀਆਂ ਉਸ ਨੇ ਕੀਤੀਆਂ ਸਨ?

Ezekiel 18:14
“ਹੁਣ, ਹੋ ਸੱਕਦਾ ਹੈ ਕਿ ਉਸ ਮੰਦੇ ਪੁੱਤਰ ਦਾ ਆਪਣਾ ਪੁੱਤਰ ਵੀ ਹੋਵੇ। ਹੋ ਸੱਕਦਾ ਹੈ ਕਿ ਇਹ ਪੁੱਤਰ ਆਪਣੇ ਪਿਤਾ ਦੇ ਮੰਦੇ ਕੰਮਾਂ ਨੂੰ ਦੇਖੇ ਅਤੇ ਆਪਣੇ ਪਿਤਾ ਵਾਂਗ ਜੀਵਨ ਜਿਉਣ ਤੋਂ ਇਨਕਾਰ ਕਰ ਦੇਵੇ। ਉਹ ਚੰਗਾ ਪੁੱਤਰ ਲੋਕਾਂ ਨਾਲ ਬੇਲਾਗ ਹੋਕੇ ਵਿਹਾਰ ਕਰਦਾ ਹੈ।

Psalm 109:12
ਮੈਨੂੰ ਉਮੀਦ ਹੈ ਕਿ ਕੋਈ ਵੀ ਬੰਦਾ ਮੇਰੇ ਦੁਸ਼ਮਣਾਂ ਉੱਤੇ ਮਿਹਰਬਾਨ ਨਹੀਂ ਹੈ। ਮੈਨੂੰ ਆਸ ਹੈ ਕਿ ਕੋਈ ਵੀ ਬੰਦਾ ਉਸ ਦੇ ਬੱਚਿਆਂ ਉੱਤੇ ਤਰਸ ਨਹੀਂ ਕਰੇਗਾ।

2 Kings 24:3
ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸ ਨੇ ਮਨੱਸ਼ਹ ਦੇ ਪਾਪਾਂ ਕਾਰਣ ਕੀਤਾ।

1 Kings 2:32
ਯਹੋਵਾਹ ਯੋਆਬ ਨੂੰ ਦੰਡ ਦੇਵੇਗਾ ਕਿਉਂ ਕਿ ਉਸ ਨੇ ਆਪਣੀ ਤਲਵਾਰ ਨਾਲ ਦੋ ਆਦਮੀਆਂ ਨੂੰ ਮਾਰ ਦਿੱਤਾ ਜੋ ਉਸ ਨਾਲੋਂ ਵੱਧੇਰੇ ਚੰਗੇ ਸਨ। ਉਸ ਨੇ ਉਨ੍ਹਾਂ ਨੂੰ, ਮੇਰੇ ਪਿਤਾ ਦੇ ਜਾਨਣ ਤੋਂ ਬਿਨਾ ਹੀ ਮਾਰ ਦਿੱਤਾ। ਉਹ ਨੇਰ ਦਾ ਪੁੱਤਰ ਅਬਨੇਰ ਅਤੇ ਯਬਰ ਦਾ ਪੁੱਤਰ ਅਮਾਸਾ ਸਨ। ਅਬਨੇਰ ਇਸਰਾਏਲ ਦੀ ਫੌਜ ਦਾ ਸੈਨਾਪਤੀ ਸੀ ਅਤੇ ਅਮਾਸਾ ਯਹੂਦਾਹ ਦੀ ਫ਼ੌਜ ਦਾ ਸੈਨਾਪਤੀ ਸੀ।

2 Samuel 3:28
ਦਾਊਦ ਦਾ ਅਬਨੇਰ ਲਈ ਰੋਣਾ ਬਾਅਦ ਵਿੱਚ ਜਦੋਂ ਦਾਊਦ ਨੂੰ ਖਬਰ ਹੋਈ ਤਾਂ ਉਸ ਕਿਹਾ, “ਮੇਰਾ ਰਾਜ ਅਤੇ ਮੈਂ, ਨੇਰ ਦੇ ਪੁੱਤਰ ਅਬਨੇਰ ਦੀ ਮੌਤ ਬਾਰੇ ਅਣਜਾਣ ਅਤੇ ਮਾਸੂਮ ਹਾਂ, ਇਹ ਗੱਲ ਯਹੋਵਾਹ ਜਾਣਦਾ ਹੈ ਕਿ

2 Samuel 1:16

Deuteronomy 19:13
ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।

Deuteronomy 19:10
ਤਾਂ ਫ਼ੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੋਸ਼ੀ ਨਹੀਂ ਹੋਵੋਂਗੇ।

Numbers 35:33
“ਆਪਣੀ ਧਰਤੀ ਨੂੰ ਬੇਗੁਨਾਹ ਖੂਨ ਨਾਲ ਨਾਪਾਕ ਨਾ ਹੋਣ ਦਿਉ। ਜੇ ਕੋਈ ਬੰਦਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਜੁਰਮ ਦੀ ਸਿਰਫ਼ ਇੱਕ ਹੀ ਕੀਮਤ ਹੈ ਕਿ ਕਾਤਲ ਨੂੰ ਮਾਰ ਦਿੱਤਾ ਜਾਵੇ। ਹੋਰ ਕੋਈ ਇਵਜ਼ਾਨਾ ਅਜਿਹਾ ਨਹੀਂ ਜਿਹੜਾ ਉਸ ਧਰਤੀ ਨੂੰ ਜ਼ੁਰਮ ਤੋਂ ਮੁਕਤ ਕਰ ਸੱਕੇ।

Exodus 20:5
ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।