Matthew 28:17
ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।
And | καὶ | kai | kay |
when they saw | ἰδόντες | idontes | ee-THONE-tase |
him, | αὐτὸν | auton | af-TONE |
worshipped they | προσεκύνησαν | prosekynēsan | prose-ay-KYOO-nay-sahn |
him: | αὐτῷ· | autō | af-TOH |
but | οἱ | hoi | oo |
some | δὲ | de | thay |
doubted. | ἐδίστασαν | edistasan | ay-THEE-sta-sahn |
Cross Reference
Matthew 28:9
ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।
Psalm 2:12
ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।
Psalm 45:11
ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ। ਉਹ ਤੇਰਾ ਨਵਾਂ ਪਤੀ ਹੋਵੇਗਾ ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ।
Matthew 16:28
ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
John 5:23
ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।
1 Corinthians 15:6
ਉਸਤੋਂ ਮਗਰੋਂ, ਮਸੀਹ 500 ਤੋਂ ਵੱਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।