Matthew 28 - ASV (Punjabi)
1 Now late on the sabbath day, as it began to dawn toward the first `day' of the week, came Mary Magdalene and the other Mary to see the sepulchre.ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
2 And behold, there was a great earthquake; for an angel of the Lord descended from heaven, and came and rolled away the stone, and sat upon it.ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।
3 His appearance was as lightning, and his raiment white as snow:ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।
4 and for fear of him the watchers did quake, and became as dead men.ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
5 And the angel answered and said unto the women, Fear not ye; for I know that ye seek Jesus, who hath been crucified.ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।
6 He is not here; for he is risen, even as he said. Come, see the place where the Lord lay.ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
7 And go quickly, and tell his disciples, He is risen from the dead; and lo, he goeth before you into Galilee; there shall ye see him: lo, I have told you.ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”
8 And they departed quickly from the tomb with fear and great joy, and ran to bring his disciples word.ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
9 And behold, Jesus met them, saying, All hail. And they came and took hold of his feet, and worshipped him.ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।
10 Then saith Jesus unto them, Fear not: go tell my brethren that they depart into Galilee, and there shall they see me.ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”
11 Now while they were going, behold, some of the guard came into the city, and told unto the chief priests all the things that were come to pass.ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
12 And when they were assembled with the elders, and had taken counsel, they gave much money unto the soldiers,ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।
13 saying, Say ye, His disciples came by night, and stole him away while we slept.ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।
14 And if this come to the governor's ears, we will persuade him, and rid you of care.ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”
15 So they took the money, and did as they were taught: and this saying was spread abroad among the Jews, `and continueth' until this day.ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।
16 But the eleven disciples went into Galilee, unto the mountain where Jesus had appointed them.ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।
17 And when they saw him, they worshipped `him'; but some doubted.ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।
18 And Jesus came to them and spake unto them, saying, All authority hath been given unto me in heaven and on earth.ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
19 Go ye therefore, and make disciples of all the nations, baptizing them into the name of the Father and of the Son and of the Holy Spirit:ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
20 teaching them to observe all things whatsoever I commanded you: and lo, I am with you always, even unto the end of the world.ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Punjabi Bible