Matthew 28 - BBE (Punjabi)

1 Now late on the Sabbath, when the dawn of the first day of the week was near, Mary Magdalene and the other Mary came to see the place where his body was.ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।

2 And there was a great earth-shock; for an angel of the Lord came down from heaven and, rolling back the stone, took his seat on it.ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।

3 His form was shining like the light, and his clothing was white as snow:ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।

4 And for fear of him the watchmen were shaking, and became as dead men.ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।

5 And the angel said to the women, Have no fear: for I see that you are searching for Jesus, who was put to death on the cross.ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।

6 He is not here, for he has come to life again, even as he said. Come, see the Lord's resting-place.ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।

7 And go quickly and give his disciples the news that he has come back from the dead, and is going before you into Galilee; there you will see him, as I have said to you.ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”

8 And they went away quickly, with fear and great joy, to give his disciples the news.ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।

9 And on the way, Jesus came to them, saying, Be glad. And they came and put their hands on his feet, and gave him worship.ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।

10 Then said Jesus to them, Have no fear: go and give word to my brothers to go into Galilee, and there they will see me.ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”

11 Now, while they were going, some of the watchmen came into the town and gave news to the chief priests of all the things which had taken place.ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।

12 And when they had come together with those in authority, and had made their decision, they gave much money to the watchmen, saying,ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।

13 Say, His disciples came by night and took him away secretly while we were sleeping.ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।

14 And if this comes to the ruler's ears, we will see that he does not make you responsible.ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”

15 So they took the money, and did as they had been ordered: and this account has been current among the Jews till the present time.ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।

16 But the eleven disciples went into Galilee, to the mountain where Jesus had given them orders to go.ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।

17 And when they saw him they gave him worship: but some were in doubt.ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।

18 And Jesus came to them and said, All authority has been given to me in heaven and on earth.ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।

19 Go then, and make disciples of all the nations, giving them baptism in the name of the Father and of the Son and of the Holy Spirit:ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।

20 Teaching them to keep all the rules which I have given you: and see, I am ever with you, even to the end of the world.ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

Punjabi Bible