Matthew 28 - DBY (Punjabi)

1 Now late on sabbath, as it was the dusk of the next day after sabbath, came Mary of Magdala and the other Mary to look at the sepulchre.ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।

2 And behold, there was a great earthquake; for an angel of [the] Lord, descending out of heaven, came and rolled away the stone and sat upon it.ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।

3 And his look was as lightning, and his clothing white as snow.ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।

4 And for fear of him the guards trembled and became as dead men.ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।

5 And the angel answering said to the women, Fear not *ye*, for I know that ye seek Jesus the crucified one.ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।

6 He is not here, for he is risen, as he said. Come, see the place where the Lord lay.ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।

7 And go quickly and say to his disciples that he is risen from the dead; and behold, he goes before you into Galilee, there shall ye see him. Behold, I have told you.ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”

8 And going out quickly from the tomb with fear and great joy, they ran to bring his disciples word.ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।

9 And as they went to bring his disciples word, behold also, Jesus met them, saying, Hail! And they coming up took him by the feet, and did him homage.ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।

10 Then Jesus says to them, Fear not; go, bring word to my brethren that they go into Galilee, and there they shall see me.ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”

11 And as they went, behold, some of the watch went into the city, and brought word to the chief priests of all that had taken place.ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।

12 And having assembled with the elders, and having taken counsel, they gave a large sum of money to the soldiers,ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।

13 saying, Say that his disciples coming by night stole him [while] we [were] sleeping.ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।

14 And if this should come to the hearing of the governor, *we* will persuade him, and save *you* from all anxiety.ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”

15 And they took the money and did as they had been taught. And this report is current among the Jews until this day.ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।

16 But the eleven disciples went into Galilee to the mountain which Jesus had appointed them.ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।

17 And when they saw him, they did homage to him: but some doubted.ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।

18 And Jesus coming up spoke to them, saying, All power has been given me in heaven and upon earth.ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।

19 Go [therefore] and make disciples of all the nations, baptising them to the name of the Father, and of the Son, and of the Holy Spirit;ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।

20 teaching them to observe all things whatsoever I have enjoined you. And behold, *I* am with you all the days, until the completion of the age.ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

Punjabi Bible