Matthew 28 - WEB (Punjabi)
1 Now after the Sabbath, as it began to dawn on the first day of the week, Mary Magdalene and the other Mary came to see the tomb.ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
2 Behold, there was a great earthquake, for an angel of the Lord descended from the sky, and came and rolled away the stone from the door, and sat on it.ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।
3 His appearance was like lightning, and his clothing white as snow.ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।
4 For fear of him, the guards shook, and became like dead men.ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
5 The angel answered the women, "Don't be afraid, for I know that you seek Jesus, who has been crucified.ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।
6 He is not here, for he has risen, just like he said. Come, see the place where the Lord was lying.ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
7 Go quickly and tell his disciples, 'He has risen from the dead, and behold, he goes before you into Galilee; there you will see him.' Behold, I have told you."ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”
8 They departed quickly from the tomb with fear and great joy, and ran to bring his disciples word.ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
9 As they went to tell his disciples, behold, Jesus met them, saying, "Rejoice!" They came and took hold of his feet, and worshiped him.ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।
10 Then Jesus said to them, "Don't be afraid. Go tell my brothers{The word for "brothers" here may be also correctly translated "brothers and sisters" or "siblings."} that they should go into Galilee, and there they will see me."ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”
11 Now while they were going, behold, some of the guards came into the city, and told the chief priests all the things that had happened.ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
12 When they were assembled with the elders, and had taken counsel, they gave a large amount of silver to the soldiers,ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।
13 saying, "Say that his disciples came by night, and stole him away while we slept.ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।
14 If this comes to the governor's ears, we will persuade him and make you free of worry."ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”
15 So they took the money and did as they were told. This saying was spread abroad among the Jews, and continues until this day.ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।
16 But the eleven disciples went into Galilee, to the mountain where Jesus had sent them.ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।
17 When they saw him, they bowed down to him, but some doubted.ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।
18 Jesus came to them and spoke to them, saying, "All authority has been given to me in heaven and on earth.ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
19 Therefore go, and make disciples of all nations, baptizing them in the name of the Father and of the Son and of the Holy Spirit,ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
20 teaching them to observe all things that I commanded you. Behold, I am with you always, even to the end of the age." Amen.ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Punjabi Bible