Matthew 28 - YLT (Punjabi)

1 And on the eve of the sabbaths, at the dawn, toward the first of the sabbaths, came Mary the Magdalene, and the other Mary, to see the sepulchre,ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।

2 and lo, there came a great earthquake, for a messenger of the Lord, having come down out of heaven, having come, did roll away the stone from the door, and was sitting upon it,ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।

3 and his countenance was as lightning, and his clothing white as snow,ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।

4 and from the fear of him did the keepers shake, and they became as dead men.ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।

5 And the messenger answering said to the women, `Fear not ye, for I have known that Jesus, who hath been crucified, ye seek;ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।

6 he is not here, for he rose, as he said; come, see the place where the Lord was lying;ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।

7 and having gone quickly, say ye to his disciples, that he rose from the dead; and lo, he doth go before you to Galilee, there ye shall see him; lo, I have told you.'ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”

8 And having gone forth quickly from the tomb, with fear and great joy, they ran to tell to his disciples;ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।

9 and as they were going to tell to his disciples, then lo, Jesus met them, saying, `Hail!' and they having come near, laid hold of his feet, and did bow to him.ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।

10 Then saith Jesus to them, `Fear ye not, go away, tell to my brethren that they may go away to Galilee, and there they shall see me.'ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”

11 And while they are going on, lo, certain of the watch having come to the city, told to the chief priests all the things that happened,ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।

12 and having been gathered together with the elders, counsel also having taken, they gave much money to the soldiers,ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।

13 saying, `Say ye, that his disciples having come by night, stole him -- we being asleep;ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।

14 and if this be heard by the governor, we will persuade him, and you keep free from anxiety.'ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”

15 And they, having received the money, did as they were taught, and this account was spread abroad among Jews till this day.ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।

16 And the eleven disciples went to Galilee, to the mount where Jesus appointed them,ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।

17 and having seen him, they bowed to him, but some did waver.ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।

18 And having come near, Jesus spake to them, saying, `Given to me was all authority in heaven and on earth;ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।

19 having gone, then, disciple all the nations, (baptizing them -- to the name of the Father, and of the Son, and of the Holy Spirit,ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।

20 teaching them to observe all, whatever I did command you,) and lo, I am with you all the days -- till the full end of the age.'ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

Punjabi Bible