Matthew 9:38
ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”
Pray ye | δεήθητε | deēthēte | thay-A-thay-tay |
therefore | οὖν | oun | oon |
the | τοῦ | tou | too |
Lord | κυρίου | kyriou | kyoo-REE-oo |
the of | τοῦ | tou | too |
harvest, | θερισμοῦ | therismou | thay-ree-SMOO |
that | ὅπως | hopōs | OH-pose |
forth send will he | ἐκβάλῃ | ekbalē | ake-VA-lay |
labourers | ἐργάτας | ergatas | are-GA-tahs |
into | εἰς | eis | ees |
his | τὸν | ton | tone |
θερισμὸν | therismon | thay-ree-SMONE | |
harvest. | αὐτοῦ | autou | af-TOO |
Cross Reference
Luke 10:1
ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ ਇਸਤੋਂ ਬਾਦ ਪ੍ਰਭੂ ਨੇ 72 ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ।
Micah 5:7
ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।
2 Thessalonians 3:1
ਸਾਡੇ ਲਈ ਪ੍ਰਾਰਥਨਾ ਕਰੋ ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ।
1 Corinthians 12:28
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
Acts 13:2
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
Jeremiah 3:15
ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ।
Ephesians 4:11
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
Acts 8:4
ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
John 20:21
ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।”
Luke 6:12
ਯਿਸੂ ਦਾ ਬਾਰ੍ਹਾਂ ਰਸੂਲਾਂ ਨੂੰ ਚੁਨਣਾ ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
Matthew 10:1
ਬਾਰ੍ਹਾਂ ਰਸੂਲ ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਸੱਦਿਆ। ਉਸ ਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕੱਢਣ ਦੀ ਸ਼ਕਤੀ ਦਿੱਤੀ। ਉਸ ਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ।
Psalm 68:18
ਉਹ ਉੱਪਰ ਉੱਚੇ ਪਰਬਤ ਉੱਤੇ ਗਿਆ, ਕੈਦੀਆਂ ਦੇ ਟੋਲੇ ਦੀ ਅਗਵਾਈ ਕਰਦੇ ਹੋਏ, ਆਦਮੀਆਂ ਤੋਂ ਉਨ੍ਹਾਂ ਲੋਕਾਂ ਸਮੇਤ ਸੁਗਾਤਾਂ ਲੈਣ ਲਈ ਗਿਆ ਜਿਹੜੇ ਉਸ ਦੇ ਖਿਲਾਫ਼ ਮੁੜ ਗਏ ਸਨ। ਯਹੋਵਾਹ ਪਰਮੇਸ਼ੁਰ ਉੱਥੇ ਉੱਪਰ ਨਿਵਾਸ ਕਰਨ ਲਈ ਗਿਆ।
Psalm 68:11
ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਬਹੁਤ ਸਾਰੇ ਲੋਕ ਸ਼ੁਭ ਸਮਾਚਾਰ ਦੇਣ ਲਈ ਚੱਲੇ ਗਏ।