Numbers 23:20
ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਅਸੀਸ ਦੇਣ ਲਈ ਆਖਿਆ ਸੀ, ਯਹੋਵਾਹ ਨੇ ਉਨ੍ਹਾਂ ਨੂੰ ਅਸੀਸ ਦਿਤੀ, ਇਸ ਵਾਸਤੇ ਮੈਂ ਇਸ ਨੂੰ ਨਹੀਂ ਬਦਲ ਸੱਕਦਾ।
Numbers 23:20 in Other Translations
King James Version (KJV)
Behold, I have received commandment to bless: and he hath blessed; and I cannot reverse it.
American Standard Version (ASV)
Behold, I have received `commandment' to bless: And he hath blessed, and I cannot reverse it.
Bible in Basic English (BBE)
See, I have had orders to give blessing: and he has given a blessing which I have no power to take away.
Darby English Bible (DBY)
Behold, I have received [mission] to bless; and he hath blessed, and I cannot reverse it.
Webster's Bible (WBT)
Behold, I have received commandment to bless: and he hath blessed, and I cannot reverse it.
World English Bible (WEB)
Behold, I have received [commandment] to bless: He has blessed, and I can't reverse it.
Young's Literal Translation (YLT)
Lo, to bless I have received: Yea, He blesseth, and I `can'not reverse it.
| Behold, | הִנֵּ֥ה | hinnē | hee-NAY |
| I have received | בָרֵ֖ךְ | bārēk | va-RAKE |
| commandment to bless: | לָקָ֑חְתִּי | lāqāḥĕttî | la-KA-heh-tee |
| blessed; hath he and | וּבֵרֵ֖ךְ | ûbērēk | oo-vay-RAKE |
| and I cannot | וְלֹ֥א | wĕlōʾ | veh-LOH |
| reverse | אֲשִׁיבֶֽנָּה׃ | ʾăšîbennâ | uh-shee-VEH-na |
Cross Reference
Genesis 22:17
ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।
Numbers 22:12
ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਦੇ ਨਾਲ ਨਾ ਜਾਵੀਂ। ਤੈਨੂੰ ਇਨ੍ਹਾਂ ਲੋਕਾਂ ਨੂੰ ਸਰਾਪ ਨਹੀਂ ਦੇਣਾ ਚਾਹੀਦਾ। ਉਹ ਮੇਰੇ ਲੋਕ ਹਨ।”
Genesis 12:2
ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।
Numbers 22:18
ਬਿਲਆਮ ਨੇ ਬਾਲਾਕ ਦੇ ਅਧਿਕਾਰੀਆਂ ਨੂੰ ਜਵਾਬ ਦਿੱਤਾ: ਉਸ ਨੇ ਆਖਿਆ, “ਮੈਨੂੰ ਯਹੋਵਾਹ ਮੇਰੇ ਪਰਮੇਸ਼ੁਰ ਦਾ ਹੁਕਮ ਮੰਨਣਾ ਪੈਂਦਾ ਹੈ। ਮੈਂ ਉਸ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰ ਸੱਕਦਾ। ਜਿੰਨਾ ਚਿਰ ਯਹੋਵਾਹ ਇਹ ਨਾ ਆਖੇ ਕਿ ਮੈਂ ਕਰ ਸੱਕਦਾ ਹਾਂ, ਮੈਂ ਕੁਝ ਵੀ ਨਹੀਂ ਕਰ ਸੱਕਦਾ, ਨਾ ਨਿੱਕੀ ਗੱਲ ਅਤੇ ਨਾ ਵੱਡੀ ਗੱਲ। ਭਾਵੇਂ ਰਾਜਾ ਬਾਲਾਕ ਮੈਨੂੰ ਆਪਣਾ ਸੋਨੇ ਚਾਂਦੀ ਨਾਲ ਭਰਿਆ ਹੋਇਆ ਖੂਬਸੂਰਤ ਘਰ ਹੀ ਕਿਉਂ ਨਾ ਦੇ ਦੇਵੇ, ਮੈਂ ਯਹੋਵਾਹ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰਾਂਗਾ।
Isaiah 43:13
“ਮੈਂ ਹਮੇਸ਼ਾ ਹੀ ਪਰਮੇਸ਼ੁਰ ਰਿਹਾ ਹਾਂ। ਜਦੋਂ ਮੈਂ ਕੁਝ ਕਰਦਾ ਹਾਂ ਤਾਂ ਕੋਈ ਵੀ ਬੰਦਾ ਉਸ ਨੂੰ ਤਬਦੀਲ ਨਹੀਂ ਕਰ ਸੱਕਦਾ। ਅਤੇ ਕੋਈ ਬੰਦਾ ਵੀ ਲੋਕਾਂ ਨੂੰ ਮੇਰੀ ਤਾਕਤ ਤੋਂ ਬਚਾ ਨਹੀਂ ਸੱਕਦਾ।”
John 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
Romans 8:38
ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ।
1 Peter 1:5
ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
Numbers 22:38
ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”