Numbers 3:25 in Punjabi

Punjabi Punjabi Bible Numbers Numbers 3 Numbers 3:25

Numbers 3:25
ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।

Numbers 3:24Numbers 3Numbers 3:26

Numbers 3:25 in Other Translations

King James Version (KJV)
And the charge of the sons of Gershon in the tabernacle of the congregation shall be the tabernacle, and the tent, the covering thereof, and the hanging for the door of the tabernacle of the congregation,

American Standard Version (ASV)
And the charge of the sons of Gershon in the tent of meeting shall be the tabernacle, and the Tent, the covering thereof, and the screen for the door of the tent of meeting,

Bible in Basic English (BBE)
In the Tent of meeting, the Gershonites are to have the care of the House, and the Tent with its cover, and the veil for the door of the Tent of meeting,

Darby English Bible (DBY)
And the charge of the sons of Gershon in the tent of meeting was: the tabernacle and the tent, its covering, and the curtain of the entrance to the tent of meeting.

Webster's Bible (WBT)
And the charge of the sons of Gershon in the tabernacle of the congregation shall be the tabernacle, and the tent, its covering, and the hanging for the door of the tabernacle of the congregation,

World English Bible (WEB)
The charge of the sons of Gershon in the Tent of Meeting shall be the tabernacle, and the tent, its covering, and the screen for the door of the Tent of Meeting,

Young's Literal Translation (YLT)
And the charge of the sons of Gershon in the tent of meeting `is' the tabernacle, and the tent, its covering, and the vail at the opening of the tent of meeting,

And
the
charge
וּמִשְׁמֶ֤רֶתûmišmeretoo-meesh-MEH-ret
of
the
sons
בְּנֵֽיbĕnêbeh-NAY
of
Gershon
גֵרְשׁוֹן֙gērĕšônɡay-reh-SHONE
tabernacle
the
in
בְּאֹ֣הֶלbĕʾōhelbeh-OH-hel
of
the
congregation
מוֹעֵ֔דmôʿēdmoh-ADE
shall
be
the
tabernacle,
הַמִּשְׁכָּ֖ןhammiškānha-meesh-KAHN
tent,
the
and
וְהָאֹ֑הֶלwĕhāʾōhelveh-ha-OH-hel
the
covering
מִכְסֵ֕הוּmiksēhûmeek-SAY-hoo
thereof,
and
the
hanging
וּמָסַ֕ךְûmāsakoo-ma-SAHK
door
the
for
פֶּ֖תַחpetaḥPEH-tahk
of
the
tabernacle
אֹ֥הֶלʾōhelOH-hel
of
the
congregation,
מוֹעֵֽד׃môʿēdmoh-ADE

Cross Reference

Exodus 25:9
ਮੈਂ ਤੁਹਾਨੂੰ ਦਰਸਾਵਾਂਗਾ ਕਿ ਪਵਿੱਤਰ ਤੰਬੂ ਅਤੇ ਇਸ ਵਿੱਚਲੀ ਹਰ ਸ਼ੈ ਕਿਵੇਂ ਦਿਖਣੀ ਚਾਹੀਦੀ ਹੈ। ਹਰ ਚੀਜ਼ ਨੂੰ ਬਿਲਕੁਲ ਉਸੇ ਤਰ੍ਹਾਂ ਬਨਾਉਣਾ ਜਿਵੇਂ ਮੈਂ ਤੁਹਾਨੂੰ ਦਰਸਾਉਂਦਾ ਹਾਂ।

1 Chronicles 26:21
ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀਏਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ।

2 Chronicles 31:2
ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।

2 Chronicles 31:11
ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹੁਕਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ।

Ezra 8:28
ਫਿਰ ਮੈਂ ਉਨ੍ਹਾਂ ਬਾਰ੍ਹਾਂ ਜਾਜਕਾਂ ਨੂੰ ਆਖਿਆ: “ਤੁਸੀਂ ਯਹੋਵਾਹ ਲਈ ਪਵਿੱਤਰ ਹੋਵੇ ਅਤੇ ਇਹ ਸਾਰਾ ਸਾਮਾਨ ਵੀ। ਲੋਕਾਂ ਨੇ ਇਹ ਚਾਂਦੀ ਅਤੇ ਸੋਨਾ ਯਹੋਵਾਹ ਦੀ ਭੇਟ ਕੀਤਾ ਜਿਹੜੀ ਕਿ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ।

Mark 13:34
“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।

Romans 12:6
ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।

Colossians 4:17
ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”

1 Timothy 1:18
ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।

1 Chronicles 23:32
ਇਉਂ, ਲੇਵੀਆਂ ਜਿੰਮੇ ਜੋ-ਜੋ ਕਾਰਜ ਲੱਗੇ ਉਨ੍ਹਾਂ ਬਾਖੂਬੀ ਕੀਤੇ। ਉਨ੍ਹਾਂ ਨੇ ਪਵਿੱਤਰ ਤੰਬੂ ਅਤੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ। ਅਤੇ ਆਪਣੇ ਸੰਬੰਧੀਆਂ (ਜਾਜਕਾਂ) ਜੋ ਕਿ ਹਾਰੂਨ ਦੇ ਉੱਤਰਾਧਿਕਾਰੀ ਦੇ ਸਨ ਦੀ ਸਹਾਇਤਾ ਕੀਤੀ। ਲੇਵੀਆਂ ਨੇ ਜਾਜਕਾਂ ਦੀ ਮਦਦ ਯਹੋਵਾਹ ਦੇ ਮੰਦਰ ਦੀ ਸੇਵਾ-ਸੰਭਾਲ ਦੇ ਰੂਪ ਵਿੱਚ ਕੀਤੀ।

1 Chronicles 9:14
ਇਹ ਲੇਵੀ ਪਰਿਵਾਰ-ਸਮੂਹ ਦੇ ਉਹ ਲੋਕ ਹਨ ਜਿਹੜੇ ਯਰੂਸ਼ਲਮ ਵਿੱਚ ਵੱਸਦੇ ਸਨ: ਹਸ਼ੂਬ ਦਾ ਪੁੱਤਰ ਸ਼ਮਅਯਾਹ ਸੀ। ਹਸ਼ੂਬ ਅਜ਼ਰੀਕਾਮ ਦਾ ਪੁੱਤਰ ਸੀ। ਅਜ਼ਰੀਕਾਮ ਹਸ਼ਬਯਾਹ ਦਾ ਪੁੱਤਰ ਸੀ। ਹਸ਼ਬਯਾਹ ਮਰਾਰੀ ਦਾ ਉੱਤਰਾਧਿਕਾਰੀ ਸੀ।

Numbers 10:17
ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ।

Exodus 26:36
ਪਵਿੱਤਰ ਤੰਬੂ ਦਾ ਦਰਵਾਜ਼ਾ “ਫ਼ੇਰ ਪਵਿੱਤਰ ਤੰਬੂ ਦੇ ਦਰਵਾਜ਼ੇ ਲਈ ਪਰਦਾ ਬਣਾਉ। ਇਸ ਪਰਦੇ ਨੂੰ ਬਨਾਉਣ ਲਈ ਨੀਲੇ, ਬੈਂਗਣੀ ਅਤੇ ਲਾਲ ਧਾਗੇ ਅਤੇ ਗੁੰਦੇ ਹੋਏ ਮਹੀਨ ਲਿਨਨ ਦੀ ਵਰਤੋਂ ਕਰੋ।

Exodus 36:8
ਪਵਿੱਤਰ ਤੰਬੂ ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਬਨਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਦੇ ਦਸ ਪਰਦੇ ਬਣਾਏ। ਅਤੇ ਉਨ੍ਹਾਂ ਨੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦਿਆਂ ਤਸਵੀਰਾਂ ਉਨ੍ਹਾਂ ਉੱਤੇ ਸਿਉਂਤੀਆਂ।

Exodus 36:37
ਫ਼ੇਰ ਉਨ੍ਹਾਂ ਨੇ ਨੀਲੇ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਤੋਂ ਤੰਬੂ ਦੇ ਪ੍ਰਵੇਸ਼ ਦੁਆਰ ਦਾ ਕੱਜਣ ਬਣਾਇਆ।

Exodus 40:19
ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।

Exodus 40:28
ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ।

Numbers 3:7
ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ।

Numbers 4:24
“ਇਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ ਨੂੰ ਕਰਨਾ ਚਾਹੀਦਾ ਹੈ ਅਤੇ ਇਹ ਉਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਕਰਨੀਆ ਚਾਹੀਦੀਆਂ ਹਨ।

Numbers 7:7
ਉਸ ਨੇ ਦੋ ਗੱਡੀਆਂ ਅਤੇ ਚਾਰ ਗਊਆਂ ਗੇਰਸ਼ੋਨ ਦੇ ਸਮੂਹ ਦੇ ਆਦਮੀਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਆਪਣੇ ਕੰਮ ਲਈ ਗੱਡੀਆਂ ਅਤੇ ਗਊਆਂ ਦੀ ਲੋੜ ਸੀ।

Exodus 26:1
ਪਵਿੱਤਰ ਤੰਬੂ “ਪਵਿੱਤਰ ਤੰਬੂ ਦਸ ਪਰਦਿਆਂ ਤੋਂ ਬਣਿਆ ਹੋਣਾ ਚਾਹੀਦਾ ਹੈ। ਇਹ ਪਰਦੇ ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗਿਆਂ ਤੋਂ ਬਣੇ ਹੋਣੇ ਚਾਹੀਦੇ ਹਨ ਅਤੇ ਕਿਸੇ ਮਾਹਰ ਕਾਰੀਗਰ ਦੁਆਰਾ ਇਨ੍ਹਾਂ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।