੧ ਸਲਾਤੀਨ 2:26
ਤਦ ਸੁਲੇਮਾਨ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਕਿਹਾ, “ਵੈਸੇ ਤਾਂ ਮੈਨੂੰ ਤੈਨੂੰ ਮਾਰ ਦੇਣਾ ਚਾਹੀਦਾ ਹੈ ਕਿਉਂ ਕਿ ਤੂੰ ਇਸੇ ਦੇ ਕਾਬਿਲ ਹੈਂ, ਪਰ ਮੈਂ ਤੈਨੂੰ ਤੇਰੇ ਘਰ ਅਨਾਥੋਥ ਨੂੰ ਮੁੜਨ ਦਿੰਦਾ ਹਾਂ। ਮੈਂ ਹੁਣ ਤੈਨੂੰ ਨਹੀਂ ਮਾਰਾਂਗਾ ਕਿਉਂ ਕਿ ਤੂੰ ਦਾਊਦ, ਮੇਰੇ ਪਿਤਾ ਦੇ ਅੱਗੇ ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਦਾ ਹੁੰਦਾ ਸੀ, ਅਤੇ ਤੂੰ ਮੇਰੇ ਪਿਤਾ ਦੇ ਨਾਲ ਬੁਰੇ ਸਮਿਆਂ ਨੂੰ ਸਾਂਝਾ ਕੀਤਾ।”
And unto Abiathar | וּלְאֶבְיָתָ֨ר | ûlĕʾebyātār | oo-leh-ev-ya-TAHR |
the priest | הַכֹּהֵ֜ן | hakkōhēn | ha-koh-HANE |
said | אָמַ֣ר | ʾāmar | ah-MAHR |
king, the | הַמֶּ֗לֶךְ | hammelek | ha-MEH-lek |
Get | עֲנָתֹת֙ | ʿănātōt | uh-na-TOTE |
thee to Anathoth, | לֵ֣ךְ | lēk | lake |
unto | עַל | ʿal | al |
fields; own thine | שָׂדֶ֔יךָ | śādêkā | sa-DAY-ha |
for | כִּ֛י | kî | kee |
thou | אִ֥ישׁ | ʾîš | eesh |
art worthy | מָ֖וֶת | māwet | MA-vet |
of death: | אָ֑תָּה | ʾāttâ | AH-ta |
not will I but | וּבַיּ֨וֹם | ûbayyôm | oo-VA-yome |
at this | הַזֶּ֜ה | hazze | ha-ZEH |
time | לֹ֣א | lōʾ | loh |
death, to thee put | אֲמִיתֶ֗ךָ | ʾămîtekā | uh-mee-TEH-ha |
because | כִּֽי | kî | kee |
thou barest | נָשָׂ֜אתָ | nāśāʾtā | na-SA-ta |
אֶת | ʾet | et | |
ark the | אֲר֨וֹן | ʾărôn | uh-RONE |
of the Lord | אֲדֹנָ֤י | ʾădōnāy | uh-doh-NAI |
God | יְהוִֹה֙ | yĕhôih | yeh-hoh-EE |
before | לִפְנֵי֙ | lipnēy | leef-NAY |
David | דָּוִ֣ד | dāwid | da-VEED |
father, my | אָבִ֔י | ʾābî | ah-VEE |
and because | וְכִ֣י | wĕkî | veh-HEE |
thou hast been afflicted | הִתְעַנִּ֔יתָ | hitʿannîtā | heet-ah-NEE-ta |
all in | בְּכֹ֥ל | bĕkōl | beh-HOLE |
wherein | אֲשֶֽׁר | ʾăšer | uh-SHER |
my father | הִתְעַנָּ֖ה | hitʿannâ | heet-ah-NA |
was afflicted. | אָבִֽי׃ | ʾābî | ah-VEE |
Cross Reference
ਯਸ਼ਵਾ 21:18
ਅਨਾਥੋਥ ਅਤੇ ਅਲਮੋਨ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਚਾਰ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਦਿੱਤੀ।
੧ ਸਮੋਈਲ 22:20
ਪਰ ਉਨ੍ਹਾਂ ਵਿੱਚੋਂ ਇੱਕ ਆਦਮੀ ਜਿਸ ਦਾ ਨਾਉਂ ਅਬਯਾਥਾਰ ਸੀ ਬਚ ਗਿਆ। ਅਬਯਾਥਾਰ ਅਹੀਟੂਬ ਦਾ ਪੁੱਤਰ ਸੀ ਜੋ ਉੱਥੋਂ ਭੱਜਕੇ ਦਾਊਦ ਦੇ ਮਗਰ ਲੱਗ ਗਿਆ ਸੀ।
ਮੱਤੀ 10:42
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
ਯਰਮਿਆਹ 1:1
ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।
੨ ਸਮੋਈਲ 15:24
ਸਾਦੋਕ ਅਤੇ ਲੇਵੀ ਦੇ ਸਾਰੇ ਲੋਕ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੀ ਉਸ ਦੇ ਨਾਲ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਹੇਠਾਂ ਰੱਖਿਆ ਅਤੇ ਅਬਯਾਥਾਰ ਨੇ ਤਦ ਤੀਕ ਪ੍ਰਾਰਥਨਾ ਕੀਤੀ ਜਦ ਤੱਕ ਸਾਰੇ ਲੋਕ ਯਰੂਸ਼ਲਮ ਤੋਂ ਨਾ ਗਏ।
੧ ਸਮੋਈਲ 26:16
ਤੂੰ ਵੱਡੀ ਭੁੱਲ ਕੀਤੀ ਹੈ। ਜਦ ਤੱਕ ਯਹੋਵਾਹ ਜਿਉਂਦਾ ਹੈ ਤਾਂ ਤੈਨੂੰ ਅਤੇ ਤੇਰੇ ਆਦਮੀਆਂ ਨੂੰ ਮਰਨਾ ਹੀ ਪਵੇਗਾ, ਕਿਉਂ ਕਿ ਤੁਸੀਂ ਆਪਣੇ ਪਾਤਸ਼ਾਹ ਦੀ ਵੀ ਰਾਖੀ ਨਾ ਕਰ ਸੱਕੇ, ਆਪਣੇ ਸੁਆਮੀ ਦੀ ਜੋ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ। ਵੇਖ ਅਤੇ ਵੇਖਕੇ ਦੱਸ ਕਿ ਜਿਹੜਾ ਪਾਣੀ ਵਾਲਾ ਭਾਂਡਾ ਅਤੇ ਬਰਛੀ ਸ਼ਾਊਲ ਦੇ ਸਿਰਹਾਨੇ ਵੱਲ ਸੀ, ਉਹ ਕਿੱਥੇ ਹੈ?”
ਗਲਾਤੀਆਂ 3:4
ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।
ਲੋਕਾ 22:28
“ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ।
ਯਸਈਆਹ 10:30
ਰੋਵੋ, ਬਾਬ ਗਾਲਿਮ! ਲਾਇਸ਼ਾਹ, ਸੁਣੋ! ਅਨਾਬੋਬ ਮੈਨੂੰ ਜਵਾਬ ਦੇਵੋ!
੧ ਤਵਾਰੀਖ਼ 15:11
ਦਾਊਦ ਦੀ ਜਾਜਕਾਂ ਅਤੇ ਲੇਵੀਆਂ ਨਾਲ ਗੱਲ-ਬਾਤ ਤਦ ਦਾਊਦ ਨੇ ਸਾਦੋਕ ਅਤੇ ਅਬਯਾਥਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀਏਲ, ਅਸਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸੱਦਿਆ।
੧ ਸਲਾਤੀਨ 2:35
ਤਦ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਯੋਆਬ ਦੀ ਥਾਵੇਂ ਸੈਨਾਪਤੀ ਬਣਾਇਆ ਅਤੇ ਅਬਯਾਥਾਰ ਦੀ ਥਾਵੇਂ ਸਾਦੋਕ ਨੂੰ ਨਵਾਂ ਜਾਜਕ ਬਣਾਇਆ।
੧ ਸਲਾਤੀਨ 1:25
ਕਿਉਂ ਕਿ ਅੱਜ ਉਹ ਹੇਠਾਂ ਵਾਦੀ ਵਿੱਚ ਗਿਆ ਹੈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਢੇਰ ਸਾਰੀਆਂ ਗਊਆਂ, ਮੋਟੇ-ਵੱਛੇ ਅਤੇ ਭੇਡਾਂ ਬਲੀ ਚੜ੍ਹਾਈਆਂ ਹਨ ਅਤੇ ਤੇਰੇ ਬਾਕੀ ਸਾਰੇ ਪੁੱਤਰਾਂ, ਸੈਨਾਂ ਦੇ ਸੈਨਾਪਤੀਆਂ, ਅਤੇ ਅਬਯਾਥਾਰ ਜਾਜਕ ਨੂੰ ਸੱਦਾ ਦਿੱਤਾ ਹੈ ਉਹ ਹੁਣ ਉਸ ਨਾਲ ਖਾ-ਪੀ ਰਹੇ ਹਨ ਅਤੇ ਆਖ ਰਹੇ ਹਨ, ‘ਪਾਤਸ਼ਾਹ ਅਦੋਨੀਯਾਹ ਤੂੰ ਜਿਉਂਦਾ ਰਹੇਁ।’
੧ ਸਲਾਤੀਨ 1:7
ਅਦੋਨੀਯਾਹ ਨੇ ਸਰੂਯਾਹ ਦੇ ਪੁੱਤਰ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲ ਕੀਤੀ। ਉਨ੍ਹਾਂ ਦੋਨਾਂ ਨੇ ਇਸ ਨੂੰ ਨਵਾਂ ਪਾਤਸ਼ਾਹ ਥਾਪਣ ਲਈ ਮਦਦ ਕਰਨ ਦਾ ਫ਼ੈਸਲਾ ਕੀਤਾ।
੨ ਸਮੋਈਲ 12:5
ਦਾਊਦ ਨੂੰ ਉਸ ਧਨਾਢ ਤੇ ਬੜਾ ਕਰੋਧ ਆਇਆ ਤਾਂ ਉਸ ਨੇ ਨਾਥਾਨ ਨੂੰ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜਿਸ ਮਨੁੱਖ ਨੇ ਇਹ ਕੰਮ ਕੀਤਾ ਸੋ ਵੱਢਣ ਯੋਗ ਹੈ।
੧ ਸਮੋਈਲ 23:6
(ਜਦੋਂ ਅਬਯਾਥਾਰ ਭੱਜਕੇ ਦਾਊਦ ਕੋਲ ਆਇਆ ਤਾਂ ਉਸ ਦੇ ਹੱਥ ਵਿੱਚ ਇੱਕ ਏਫ਼ੋਦ ਵੀ ਸੀ।)