੧ ਸਲਾਤੀਨ 2:37
ਜੇਕਰ ਤੂੰ ਬਾਹਰ ਨਿਕਲ ਕੇ ਕਿਦਰੋਨ ਦੀ ਵਾਦੀ ਦੇ ਪਾਰ ਲੰਘੇਗਾ, ਤੂੰ ਮਾਰਿਆ ਜਾਵੇਂਗਾ ਅਤੇ ਆਪਣੀ ਮੌਤ ਲਈ ਤੂੰ ਖੁਦ ਇੱਕਲਾ ਹੀ ਜ਼ਿੰਮੇਵਾਰ ਹੋਵੇਂਗਾ।”
For it shall be, | וְהָיָ֣ה׀ | wĕhāyâ | veh-ha-YA |
that on the day | בְּי֣וֹם | bĕyôm | beh-YOME |
out, goest thou | צֵֽאתְךָ֗ | ṣēʾtĕkā | tsay-teh-HA |
and passest over | וְעָֽבַרְתָּ֙ | wĕʿābartā | veh-ah-vahr-TA |
אֶת | ʾet | et | |
the brook | נַ֣חַל | naḥal | NA-hahl |
Kidron, | קִדְר֔וֹן | qidrôn | keed-RONE |
know shalt thou | יָדֹ֥עַ | yādōaʿ | ya-DOH-ah |
for certain | תֵּדַ֖ע | tēdaʿ | tay-DA |
that | כִּ֣י | kî | kee |
thou shalt surely | מ֣וֹת | môt | mote |
die: | תָּמ֑וּת | tāmût | ta-MOOT |
blood thy | דָּֽמְךָ֖ | dāmĕkā | da-meh-HA |
shall be | יִֽהְיֶ֥ה | yihĕye | yee-heh-YEH |
upon thine own head. | בְרֹאשֶֽׁךָ׃ | bĕrōʾšekā | veh-roh-SHEH-ha |
Cross Reference
੨ ਸਮੋਈਲ 15:23
ਸਾਰੇ ਲੋਕ ਭੁੱਬਾਂ ਮਾਰ-ਮਾਰ ਰੋਏ। ਪਾਤਸ਼ਾਹ ਦਾਊਦ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਬਾਕੀ ਦੇ ਸਾਰੇ ਲੋਕ ਪਾਰ ਲੰਘਕੇ ਉਜਾੜ ਵੱਲ ਨੂੰ ਮੁੜ ਗਏ।
ਯਸ਼ਵਾ 2:19
ਅਸੀਂ ਹਰ ਉਸ ਬੰਦੇ ਦੀ ਰੱਖਿਆ ਕਰਾਂਗੇ ਜਿਹੜਾ ਇਸ ਘਰ ਵਿੱਚ ਠਹਿਰੇਗਾ। ਜੇ ਤੁਹਾਡੇ ਘਰ ਦੇ ਕਿਸੇ ਵੀ ਬੰਦੇ ਦਾ ਨੁਕਸਾਨ ਹੋਵੇਗਾ ਤਾਂ ਫ਼ੇਰ ਅਸੀਂ ਜ਼ਿੰਮੇਵਾਰ ਹੋਵਾਂਗੇ। ਪਰ ਜੇ ਕੋਈ ਬੰਦਾ ਤੁਹਾਡੇ ਘਰ ਵਿੱਚੋਂ ਬਾਹਰ ਜਾਵੇਗਾ ਤਾਂ ਹੋ ਸੱਕਦਾ ਹੈ ਕਿ ਉਹ ਬੰਦਾ ਮਾਰਿਆ ਜਾਵੇ। ਅਸੀਂ ਉਸ ਬੰਦੇ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। ਇਸ ਵਿੱਚ ਉਸਦਾ ਹੀ ਕਸੂਰ ਹੋਵੇਗਾ।
ਯੂਹੰਨਾ 18:1
ਯਿਸੂ ਬੰਦੀ ਬਣ ਗਿਆ ਜਦੋਂ ਯਿਸੂ ਪ੍ਰਾਰਥਨਾ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉੱਥੋਂ ਚੱਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚੱਲੇ ਗਏ। ਉੱਥੇ ਜੈਤੂਨ ਦੇ ਰੁੱਖਾਂ ਦਾ ਬਾਗ ਸੀ। ਯਿਸੂ ਅਤੇ ਉਸ ਦੇ ਚੇਲੇ ਉੱਥੇ ਚੱਲੇ ਗਏ।
ਹਿਜ਼ ਕੀ ਐਲ 18:13
ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।
੨ ਸਲਾਤੀਨ 23:6
ਯੋਸੀਯਾਹ ਨੇ ਯਹੋਵਾਹ ਦੇ ਮੰਦਰ ਵਿੱਚੋਂ ਅਸ਼ੇਰਾਹ ਦਾ ਥੰਮ ਵੀ ਹਟਾ ਦਿੱਤਾ। ਅਤੇ ਇਸ ਨੂੰ ਕਿਦਰੋਨ ਵਾਦੀ ਵਿੱਚ ਬਾਹਰ ਕੱਢ ਕੇ ਸਾੜ ਦਿੱਤਾ। ਫ਼ੇਰ ਉਸ ਨੇ ਇਸ ਨੂੰ ਮਿੱਟੀ ਵਿੱਚ ਮਿੱਧ ਦਿੱਤਾ ਅਤੇ ਧੂੜ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਖਿਲਾਰ ਦਿੱਤਾ।
ਅਹਬਾਰ 20:9
“ਜੇ ਕੋਈ ਬੰਦਾ ਆਪਣੇ ਪਿਤਾ ਜਾਂ ਮਾਤਾ ਨੂੰ ਗਾਲ੍ਹਾਂ ਕੱਢਦਾ ਹੈ, ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਸ ਨੇ ਆਪਣੇ ਪਿਤਾ ਜਾਂ ਮਾਤਾਂ ਨੂੰ ਗਾਲ੍ਹਾਂ ਕੱਢੀਆਂ, ਇਸ ਲਈ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੈ।
ਯਰਮਿਆਹ 31:40
ਉਹ ਸਾਰੀ ਵਾਦੀ ਜਿੱਥੇ ਮੁਰਦਾ ਸਰੀਰ ਅਤੇ ਅਸਬੀਆਂ ਸੁੱਟੀਆਂ ਜਾਂਦੀਆਂ ਹਨ, ਯਹੋਵਾਹ ਲਈ ਪਵਿੱਤਰ ਹੋਵੇਗੀ। ਅਤੇ ਉਸ ਵਿੱਚ ਕਿਦਰੋਨ ਵਾਦੀ ਦੇ ਹੇਠਾਂ ਤਕ ਫ਼ੈਲੇ ਪੌੜੀਦਾਰ ਖੇਤ ਘੋੜ ਦਰਵਾਜ਼ੇ ਦੇ ਕੋਨੇ ਤੀਕ, ਸ਼ਾਮਿਲ ਕੀਤੇ ਜਾਣਗੇ। ਸਾਰਾ ਖੇਤਰ ਯਹੋਵਾਹ ਲਈ ਪਵਿੱਤਰ ਹੋਵੇਗਾ। ਯਰੂਸ਼ਲਮ ਦਾ ਸ਼ਹਿਰ ਫ਼ੇਰ ਕਦੇ ਵੀ ਢਾਹਿਆ ਜਾਂ ਤਬਾਹ ਨਹੀਂ ਕੀਤਾ ਜਾਵੇਗਾ।”
੨ ਤਵਾਰੀਖ਼ 29:16
ਜਾਜਕ ਯਹੋਵਾਹ ਦੇ ਮੰਦਰ ਦੇ ਅੰਦਰਲੇ ਹਿੱਸੇ ਨੂੰ ਸਾਫ਼ ਕਰਨ ਲਈ ਗਏ ਅਤੇ ਉਸ ਅੰਦਰ ਜਿੰਨੀਆਂ ਵੀ ਅਪਵਿੱਤਰ ਵਸਤਾਂ ਉਨ੍ਹਾਂ ਨੂੰ ਮਿਲੀਆਂ, ਜੋ ਵੀ ਗੰਦੀਆਂ ਵਸਤਾਂ ਲੱਭੀਆਂ ਉਹ ਉੱਥੋਂ ਯਹੋਵਾਹ ਦੇ ਮੰਦਰ ਦੇ ਦਲਾਨ ਵਿੱਚ ਲੈ ਆਏ। ਫ਼ਿਰ ਲੇਵੀਆਂ ਨੇ ਉਨ੍ਹਾਂ ਗੰਦੀਆਂ ਵਸਤਾਂ ਨੂੰ ਲੈ ਲਿਆ ਅਤੇ ਕਿਦਰੋਨ ਦੀ ਵਾਦੀ ਵਿੱਚ ਸੁੱਟ ਦਿੱਤਾ।
੧ ਸਲਾਤੀਨ 15:13
ਆਸਾ ਨੇ ਆਪਣੀ ਦਾਦੀ ਮਆਕਾਹ ਨੂੰ ਵੀ ਰਾਣੀ ਦੇ ਰੁਤਬੇ ਤੋਂ ਹਟਾ ਦਿੱਤਾ ਕਿਉਂ ਕਿ ਮਆਕਾਹ ਨੇ ਵੀ ਦੇਵੀ ਅਸ਼ੇਰਾਹ ਦੇ ਭਿਆਨਕ ਬਿੰਬ ਨੂੰ ਘੜਿਆ ਸੀ। ਆਸਾ ਨੇ ਉਸ ਮੂਰਤ ਨੂੰ ਢਹਿ-ਢੇਰੀ ਕਰ ਦਿੱਤਾ ਉਸ ਨੇ ਉਸਦੀ ਮੂਰਤ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
੧ ਸਲਾਤੀਨ 2:33
ਉਹ ਉਨ੍ਹਾਂ ਦੀ ਮੌਤ ਦਾ ਦੋਸ਼ੀ ਹੈ ਅਤੇ ਉਸਦਾ ਪਰਿਵਾਰ ਹਮੇਸ਼ਾ ਲਈ ਦੋਸ਼ੀ ਰਹੇਗਾ। ਪਰ ਪਰਮੇਸ਼ੁਰ ਦਾਊਦ, ਉਸ ਦੇ ਉਤਰਾਧਿਕਾਰੀਆਂ ਅਤੇ ਉਸ ਦੇ ਸਿੰਘਾਸਣ ਲਈ ਹਮੇਸ਼ਾ ਸ਼ਾਂਤੀ ਲਿਆਵੇਗਾ।”
੧ ਸਲਾਤੀਨ 2:31
ਤਦ ਪਾਤਸ਼ਾਹ ਨੇ ਬਨਾਯਾਹ ਨੂੰ ਹੁਕਮ ਦਿੱਤਾ, “ਜਿਵੇਂ ਉਹ ਆਖਦਾ ਹੈ ਉਵੇਂ ਹੀ ਕਰ! ਉਸ ਨੂੰ ਉੱਥੇ ਹੀ ਮਾਰ ਕੇ ਦੱਬ ਦੇ। ਫੇਰ ਮੈਂ ਅਤੇ ਮੇਰੇ ਲੋਕ ਯੋਆਬ ਦੁਆਰਾ ਬਹਾਏ ਬੇਕਸੂਰਾਂ ਦੇ ਖੂਨ ਤੋਂ ਮੁਕਤ ਹੋਵਾਂਗੇ।