੧ ਸਲਾਤੀਨ 20:15
ਤਾਂ ਅਹਾਬ ਨੇ ਜਵਾਨ ਮਦਦਗਾਰ ਜਿਹੜੇ ਸਰਕਾਰੀ ਅਫ਼ਸਰ ਸਨ ਉਨ੍ਹਾਂ ਨੂੰ ਇਕੱਠਿਆਂ ਕੀਤਾ। ਇਹ 232 ਨੌਜੁਆਨ ਸਨ। ਫ਼ਿਰ ਪਾਤਸ਼ਾਹ ਨੇ ਇਸਰਾਏਲ ਦੀ ਸਾਰੀ ਸੈਨਾ ਨੂੰ ਇੱਕਤਰ ਕੀਤਾ ਜੋ ਕਿ ਕੁਲ ਸੰਖਿਆ ਵਿੱਚ 7,000 ਸੀ।
Then he numbered | וַיִּפְקֹ֗ד | wayyipqōd | va-yeef-KODE |
אֶֽת | ʾet | et | |
the young men | נַעֲרֵי֙ | naʿărēy | na-uh-RAY |
princes the of | שָׂרֵ֣י | śārê | sa-RAY |
of the provinces, | הַמְּדִינ֔וֹת | hammĕdînôt | ha-meh-dee-NOTE |
were they and | וַיִּֽהְי֕וּ | wayyihĕyû | va-yee-heh-YOO |
two hundred | מָאתַ֖יִם | māʾtayim | ma-TA-yeem |
thirty and | שְׁנַ֣יִם | šĕnayim | sheh-NA-yeem |
two: | וּשְׁלֹשִׁ֑ים | ûšĕlōšîm | oo-sheh-loh-SHEEM |
and after | וְאַֽחֲרֵיהֶ֗ם | wĕʾaḥărêhem | veh-ah-huh-ray-HEM |
numbered he them | פָּקַ֧ד | pāqad | pa-KAHD |
אֶת | ʾet | et | |
all | כָּל | kāl | kahl |
people, the | הָעָ֛ם | hāʿām | ha-AM |
even all | כָּל | kāl | kahl |
the children | בְּנֵ֥י | bĕnê | beh-NAY |
Israel, of | יִשְׂרָאֵ֖ל | yiśrāʾēl | yees-ra-ALE |
being seven | שִׁבְעַ֥ת | šibʿat | sheev-AT |
thousand. | אֲלָפִֽים׃ | ʾălāpîm | uh-la-FEEM |
Cross Reference
ਕਜ਼ਾૃ 7:7
ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਉਨ੍ਹਾਂ 300 ਬੰਦਿਆਂ ਦੀ ਵਰਤੋਂ ਕਰਾਂਗਾ ਜਿਨ੍ਹਾਂ ਨੇ ਕੁੱਤੇ ਵਾਂਗ ਜੀਭ ਨਾਲ ਪਾਣੀ ਪੀਤਾ। ਮੈਂ ਉਨ੍ਹਾਂ ਬੰਦਿਆਂ ਦੀ ਵਰਤੋਂ ਤੁਹਾਨੂੰ ਬਚਾਉਣ ਲਈ ਕਰਾਂਗਾ, ਅਤੇ ਮੈਂ ਤੁਹਾਨੂੰ ਇਜਾਜ਼ਤ ਦਿਆਂਗਾ ਕਿ ਤੁਸੀਂ ਮਿਦਯਾਨ ਦੇ ਲੋਕਾਂ ਨੂੰ ਹਰਾ ਸੱਕੋ। ਬਾਕੀ ਬੰਦਿਆਂ ਨੂੰ ਘਰੋ ਘਰੀ ਜਾਣ ਦਿਉ।”
ਕਜ਼ਾૃ 7:16
ਫ਼ੇਰ ਗਿਦਾਊਨ ਨੇ 300 ਬੰਦਿਆਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ। ਗਿਦਾਊਨ ਨੇ ਹਰੇਕ ਆਦਮੀ ਨੂੰ ਇੱਕ ਤੁਰ੍ਹੀ ਅਤੇ ਇੱਕ ਖਾਲੀ ਜੱਗ ਦਿੱਤਾ। ਹਰੇਕ ਜੱਗ ਵਿੱਚ ਇੱਕ ਜਗਦੀ ਹੋਈ ਮਸ਼ਾਲ ਸੀ।
੧ ਸਮੋਈਲ 14:2
ਸ਼ਾਊਲ ਪਹਾੜੀ ਕਿਨਾਰੇ ਮਿਗਰੋਨ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਬੈਠਾ ਹੋਇਆ ਸੀ। ਇਹ ਜਗ਼੍ਹਾ ਕਣਕ ਛਟ੍ਟਣ ਵਾਲੀ ਥਾਂ ਦੇ ਨੇੜੇ ਹੀ ਸੀ ਅਤੇ ਸ਼ਾਊਲ ਦੇ ਨਾਲ ਇਸ ਵਕਤ ਕੋਈ ਛੇ ਸੌ ਸਿਪਾਹੀ ਸਨ।
੧ ਸਮੋਈਲ 14:6
ਯੋਨਾਥਾਨ ਨੇ ਆਪਣੇ ਨੌਜੁਆਨ ਮਦਦਗਾਰ ਨੇ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਕਿਹਾ, “ਚੱਲ ਅਸੀਂ ਉਨ੍ਹਾਂ ਅਸੁੰਨਤੀਆਂ ਦੇ ਡੇਰੇ ਵੱਲ ਚੱਲੀਏ। ਕੀ ਪਤਾ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇ। ਯਹੋਵਾਹ ਨੂੰ ਕੋਈ ਨਹੀਂ ਰੋਕ ਸੱਕਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਸਾਡੇ ਕੋਲ ਥੋੜੇ ਸਿਪਾਹੀ ਹਨ ਜਾਂ ਬਹੁਤੇ, ਯਹੋਵਾਹ ਜੋ ਚਾਹੇ ਕਰ ਸੱਕਦਾ ਹੈ।”
੧ ਸਲਾਤੀਨ 19:18
ਏਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।”
੨ ਸਲਾਤੀਨ 13:7
ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੇ ਘਰਾਣੇ ਨੂੰ ਹਰਾਇਆ ਅਤੇ ਉਸਦੀ ਸੈਨਾ ਦੇ ਬਹੁਤ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਉਸ ਨੇ ਸਿਰਫ਼ 50 ਘੁੜਸਵਾਰ, 10 ਰੱਥ ਅਤੇ 10,000 ਪੈਦਲ ਸਿਪਾਹੀ ਹੀ ਛੱਡੇ। ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੀ ਸੈਨਾ ਨੂੰ ਇੰਝ ਤਬਾਹ ਕਰ ਦਿੱਤਾ ਜਿਵੇਂ ਗਾਹੁਣ ਵੇਲੇ ਤੂੜੀ ਹਵਾ ਵਿੱਚ ਉੱਡਦੀ ਹੋਵੇ।
੨ ਤਵਾਰੀਖ਼ 14:11
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”
ਜ਼ਬੂਰ 106:40
ਪਰਮੇਸ਼ੁਰ ਆਪਣੇ ਲੋਕਾਂ ਉੱਤੇ ਕਹਿਰਵਾਨ ਹੋ ਗਿਆ, ਪਰਮੇਸ਼ੁਰ ਉਨ੍ਹਾਂ ਤੋਂ ਤੰਗ ਆ ਚੁੱਕਿਆ ਸੀ।