੧ ਸਲਾਤੀਨ 8:41
“ਦੂਰ-ਦੁਰਾਡੀਆਂ ਜਗ੍ਹਾ ਤੋਂ ਲੋਕ ਤੇਰਾ ਜੱਸ ਸੁਣਕੇ ਆਉਣ ਤੇਰੀ ਸ਼ਕਤੀ ਤੇ ਮਹਿਮਾ ਵੇਖਕੇ ਇਸ ਮੰਦਰ ਤੇ ਆਕੇ ਤੇਰਾ ਜੱਸ ਗਾਣ।
Moreover | וְגַם֙ | wĕgam | veh-ɡAHM |
concerning | אֶל | ʾel | el |
a stranger, | הַנָּכְרִ֔י | hannokrî | ha-noke-REE |
that | אֲשֶׁ֛ר | ʾăšer | uh-SHER |
not is | לֹֽא | lōʾ | loh |
of thy people | מֵעַמְּךָ֥ | mēʿammĕkā | may-ah-meh-HA |
Israel, | יִשְׂרָאֵ֖ל | yiśrāʾēl | yees-ra-ALE |
out cometh but | ה֑וּא | hûʾ | hoo |
of a far | וּבָ֛א | ûbāʾ | oo-VA |
country | מֵאֶ֥רֶץ | mēʾereṣ | may-EH-rets |
for thy name's | רְחוֹקָ֖ה | rĕḥôqâ | reh-hoh-KA |
sake; | לְמַ֥עַן | lĕmaʿan | leh-MA-an |
שְׁמֶֽךָ׃ | šĕmekā | sheh-MEH-ha |
Cross Reference
੧ ਸਲਾਤੀਨ 10:1
ਸ਼ਬਾ ਦੀ ਰਾਣੀ ਦਾ ਸੁਲੇਮਾਨ ਕੋਲ ਫੇਰਾ ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ, ਉਹ ਉਸ ਨੂੰ ਔਖੇ ਸਵਾਲਾਂ ਨਾਲ ਪਰਖਣ ਲਈ ਆਈ।
ਰਸੂਲਾਂ ਦੇ ਕਰਤੱਬ 10:1
ਪਤਰਸ ਅਤੇ ਕੁਰਨੇਲਿਯੁਸ ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।
ਰਸੂਲਾਂ ਦੇ ਕਰਤੱਬ 8:27
ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
ਯੂਹੰਨਾ 12:20
ਯਿਸੂ ਦਾ ਜ਼ਿੰਦਗੀ ਅਤੇ ਮੌਤ ਬਾਰੇ ਉਪਦੇਸ਼ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।
ਲੋਕਾ 17:18
ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”
ਮੱਤੀ 15:22
ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
ਮੱਤੀ 12:42
“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।
ਮੱਤੀ 8:10
ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।
ਮੱਤੀ 8:5
ਯਿਸੂ ਦਾ ਸੂਬੇਦਾਰ ਦੇ ਨੌਕਰ ਨੂੰ ਠੀਕ ਕਰਨਾ ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈ ਕੇ ਆਇਆ,
ਮੱਤੀ 2:1
ਜੋਤਸ਼ੀ ਯਿਸੂ ਨੂੰ ਮਿਲਣ ਆਏ ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
ਯਸਈਆਹ 60:1
ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
ਯਸਈਆਹ 56:3
ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”
੨ ਤਵਾਰੀਖ਼ 6:32
“ਇਸਰਾਏਲ ਦੀ ਪਰਜਾ ਤੋਂ ਇਲਾਵਾ ਜਿਹੜਾ ਹੋਰ ਵੀ ਕੋਈ ਪਰਦੇਸੀ ਜਦੋਂ ਤੇਰੀ ਵੱਡੀ ਉਪਮਾ, ਨਾਉਂ ਤੇ ਸ਼ਕਤੀ ਸੁਣ ਦੂਰੋ ਦੇਸੋਂ-ਪਰਦੇਸੋਂ ਆਵੇ ਅਤੇ ਇਸ ਮੰਦਰ ਵੱਲ ਆ ਕੇ ਪ੍ਰਾਰਥਨਾ ਕਰੇ।
੨ ਸਲਾਤੀਨ 5:16
ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।” ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ।
੨ ਸਲਾਤੀਨ 5:1
ਨਅਮਾਨ ਦਾ ਕਸ਼ਟ ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।
ਰੁੱਤ 2:11
ਬੋਅਜ਼ ਨੇ ਉਸ ਨੂੰ ਜਵਾਬ ਦਿੱਤਾ, “ਮੈਨੂੰ ਉਸ ਸਾਰੀ ਸਹਾਇਤਾ ਬਾਰੇ ਪਤਾ ਹੈ ਜਿਹੜੀ ਤੂੰ ਆਪਣੀ ਸੱਸ ਨਾਓਮੀ ਨੂੰ ਦਿੱਤੀ ਹੈ। ਮੈਂ ਜਾਣਦਾ ਹਾਂ ਕਿ ਤੂੰ ਉਦੋਂ ਵੀ ਉਸਦੀ ਸਹਾਇਤਾ ਕੀਤੀ ਜਦੋਂ ਤੇਰੇ ਪਤੀ ਦਾ ਦੇਹਾਂਤ ਹੋ ਗਿਆ। ਅਤੇ ਮੈਂ ਜਾਣਦਾ ਹਾਂ ਕਿ ਤੂੰ ਆਪਣੇ ਮਾਤਾ-ਪਿਤਾ ਅਤੇ ਆਪਨੇ ਦੇਸ਼ ਨੂੰ ਛੱਡ ਕੇ ਇਸ ਦੇਸ਼ ਵਿੱਚ ਆ ਗਈ ਹੈਂ। ਤੂੰ ਇਸ ਦੇਸ਼ ਦੇ ਕਿਸੇ ਹੋਰ ਬੰਦੇ ਨੂੰ ਨਹੀਂ ਜਾਣਦੀ ਸੀ ਪਰ ਤੂੰ ਨਾਓਮੀ ਦੇ ਨਾਲ ਇੱਥੇ ਆ ਗਈ।
ਰੁੱਤ 1:16
ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ।
ਖ਼ਰੋਜ 18:8
ਮੂਸਾ ਨੇ ਯਿਥਰੋ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀ ਸੀ। ਮੂਸਾ ਨੇ ਉਹ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਫ਼ਿਰਊਨ ਤੇ ਮਿਸਰ ਦੇ ਲੋਕਾਂ ਨਾਲ ਕੀਤੀਆਂ ਸਨ। ਮੂਸਾ ਨੇ ਉਨ੍ਹਾਂ ਸਾਰੀਆਂ ਸਮੱਸਿਆਵਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੂੰ ਰਸਤੇ ਵਿੱਚ ਪੇਸ਼ ਆਈਆਂ। ਅਤੇ ਮੂਸਾ ਨੇ ਆਪਣੇ ਸੌਹਰੇ ਨੂੰ ਦੱਸਿਆ ਕਿ ਕਿਵੇਂ ਯਹੋਵਾਹ ਨੇ ਹਰ ਸਮੇਂ ਇਸਰਾਏਲ ਦੇ ਲੋਕਾਂ ਨੂੰ ਮੁਸੀਬਤ ਤੋਂ ਬਚਾਇਆ।