੧ ਸਮੋਈਲ 16:18
ਉਨ੍ਹਾਂ ਵਿੱਚੋਂ ਇੱਕ ਸੇਵਕ ਨੇ ਕਿਹਾ, “ਬੈਤਲਹਮ ਵਿੱਚ ਇੱਕ ਮਨੁੱਖ ਹੈ ਜਿਸਦਾ ਨਾਉਂ ਯੱਸੀ ਹੈ। ਮੈਂ ਉਸ ਦੇ ਪੁੱਤਰ ਨੂੰ ਵੇਖਿਆ ਹੋਇਆ ਹੈ। ਉਹ ਬਰਬਤ ਵਜਾਉਣੀ ਜਾਣਦਾ ਹੈ। ਉਹ ਇੱਕ ਬਹਾਦੁਰ ਆਦਮੀ ਅਤੇ ਵੀਰ ਯੋਧਾ ਵੀ ਹੈ। ਉਹ ਸੋਹਣਾ ਅਤੇ ਸੁਨੱਖਾ ਵੀ ਹੈ ਅਤੇ ਯਹੋਵਾਹ ਵੀ ਉਸ ਦੇ ਵੱਲ ਹੈ।”
Then answered | וַיַּעַן֩ | wayyaʿan | va-ya-AN |
one | אֶחָ֨ד | ʾeḥād | eh-HAHD |
of the servants, | מֵֽהַנְּעָרִ֜ים | mēhannĕʿārîm | may-ha-neh-ah-REEM |
said, and | וַיֹּ֗אמֶר | wayyōʾmer | va-YOH-mer |
Behold, | הִנֵּ֨ה | hinnē | hee-NAY |
I have seen | רָאִ֜יתִי | rāʾîtî | ra-EE-tee |
son a | בֵּ֣ן | bēn | bane |
of Jesse | לְיִשַׁי֮ | lĕyišay | leh-yee-SHA |
the Bethlehemite, | בֵּ֣ית | bêt | bate |
cunning is that | הַלַּחְמִי֒ | hallaḥmiy | ha-lahk-MEE |
in playing, | יֹדֵ֣עַ | yōdēaʿ | yoh-DAY-ah |
mighty a and | נַ֠גֵּן | naggēn | NA-ɡane |
valiant man, | וְגִבּ֨וֹר | wĕgibbôr | veh-ɡEE-bore |
man a and | חַ֜יִל | ḥayil | HA-yeel |
of war, | וְאִ֧ישׁ | wĕʾîš | veh-EESH |
and prudent | מִלְחָמָ֛ה | milḥāmâ | meel-ha-MA |
matters, in | וּנְב֥וֹן | ûnĕbôn | oo-neh-VONE |
and a comely | דָּבָ֖ר | dābār | da-VAHR |
person, | וְאִ֣ישׁ | wĕʾîš | veh-EESH |
Lord the and | תֹּ֑אַר | tōʾar | TOH-ar |
is with | וַֽיהוָ֖ה | wayhwâ | vai-VA |
him. | עִמּֽוֹ׃ | ʿimmô | ee-moh |
Cross Reference
੧ ਸਮੋਈਲ 3:19
ਜਦੋਂ ਸਮੂਏਲ ਵੱਡਾ ਹੋ ਰਿਹਾ ਸੀ ਤਾਂ ਯਹੋਵਾਹ ਉਸ ਦੇ ਨਾਲ ਸੀ। ਯਹੋਵਾਹ ਨੇ ਸਮੂਏਲ ਦੇ ਕਿਸੇ ਵਾਕ ਨੂੰ ਝੂਠਾ ਨਾ ਹੋਣ ਦਿੱਤਾ।
੧ ਸਮੋਈਲ 17:32
ਤਾਂ ਦਾਊਦ ਨੇ ਸ਼ਾਊਲ ਨੂੰ ਆਖਿਆ, “ਉਸ ਗੋਲਿਆਥ ਕਰਕੇ ਕਿਸੇ ਮਨੁੱਖ ਨੂੰ ਘਬਰਾਉਣਾ ਨਹੀਂ ਚਾਹੀਦਾ। ਮੈਂ ਤੁਹਾਡਾ ਸੇਵਕ ਹਾਂ ਸੋ ਮੈਂ ਇਸ ਫ਼ਲਿਸਤੀ ਨਾਲ ਲੜਾਂਗਾ।”
੨ ਸਮੋਈਲ 17:10
ਤਾਂ ਫ਼ਿਰ ਭਾਵੇਂ ਜਿਹੜੇ ਸ਼ੇਰ ਵਰਗੇ ਬਹਾਦੁਰ ਸੂਰਮੇ ਵੀ ਹਨ ਉਹ ਵੀ ਡਰ ਜਾਣਗੇ ਕਿਉਂ ਕਿ ਸਾਰੇ ਇਸਰਾਏਲੀ ਜਾਣਦੇ ਹਨ ਕਿ ਤੁਹਾਡੇ ਪਿਤਾ ਵੱਡੇ ਵੀਰ ਯੋਧਾ ਹਨ ਅਤੇ ਉਸ ਦੇ ਆਦਮੀ ਵੀ ਬੜੇ ਬਹਾਦੁਰ ਸੂਰਮੇ ਹਨ।
ਪੈਦਾਇਸ਼ 39:23
ਪਹਿਰੇਦਾਰਾਂ ਦੇ ਕਮਾਂਡਰ ਨੂੰ ਯੂਸੁਫ਼ ਦੇ ਇੰਚਾਰਜ ਹੁੰਦਿਆਂ ਹੋਇਆ ਕੈਦਖਾਨੇ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਦੇ ਕੀਤੇ ਹਰ ਕੰਮ ਵਿੱਚ ਸਫ਼ਲ ਹੋਣ ਲਈ ਉਸਦੀ ਸਹਾਇਤਾ ਕੀਤੀ।
ਪੈਦਾਇਸ਼ 39:2
ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।
ਮੱਤੀ 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
ਮੱਤੀ 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
੨ ਸਮੋਈਲ 17:8
ਨਾਲ ਹੀ ਹੂਸ਼ਈ ਨੇ ਇਹ ਵੀ ਕਿਹਾ, “ਤੁਸੀਂ ਆਪਣੇ ਪਿਤਾ ਅਤੇ ਉਸ ਦੇ ਆਦਮੀਆਂ ਨੂੰ ਵੀ ਜਾਣਦੇ ਹੀ ਹੋ ਕਿ ਉਹ ਕਿੰਨੇ ਸੂਰਮੇ ਹਨ। ਉਹ ਇੰਨੇ ਖਤਰਨਾਕ ਹਨ ਜਿੰਨੇ ਕਿ ਜੰਗਲੀ ਰਿੱਛ ਜਿਵੇਂ ਉਸ ਦੇ ਬੱਚੇ ਨੂੰ ਉਜਾੜ ਵਿੱਚ ਖੁਸ ਜਾਣ ਤਾਂ ਹੁੰਦਾ ਹੈ। ਤੁਹਾਡੇ ਪਿਤਾ ਇੱਕ ਯੋਧਾ ਵੀਰ ਹਨ ਅਤੇ ਉਹ ਸਾਰੀ ਰਾਤ ਲੋਕਾਂ ਨਾਲ ਨਹੀਂ ਠਹਿਰੇਗਾ।
੨ ਸਮੋਈਲ 14:20
ਅਤੇ ਤੇਰੇ ਸੇਵਕ ਯੋਆਬ ਨੇ ਇਹ ਸਾਰੀ ਗੱਲ ਇਸ ਲਈ ਕੀਤੀ ਹੈ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਤੇ ਹੁੰਦਾ ਹੈ ਉਸ ਦੇ ਜਾਨਣ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।”
੧ ਸਮੋਈਲ 18:12
ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।
੧ ਸਮੋਈਲ 10:7
ਇਹ ਵਾਪਰ ਜਾਣ ਤੋਂ ਬਾਦ, ਤੂੰ ਜੋ ਵੀ ਕੰਮ ਕਰਨ ਲਈ ਚੁਣੇ, ਕਰ ਸੱਕਦਾ ਹੈਂ ਕਿਉਂਕਿ ਉਸ ਵਕਤ ਪਰਮੇਸ਼ੁਰ ਤੇਰੇ ਵੱਲ ਹੋਵੇਗਾ।