Index
Full Screen ?
 

੧ ਸਮੋਈਲ 21:7

1 Samuel 21:7 in Tamil ਪੰਜਾਬੀ ਬਾਈਬਲ ੧ ਸਮੋਈਲ ੧ ਸਮੋਈਲ 21

੧ ਸਮੋਈਲ 21:7
ਉਸ ਦਿਨ ਸ਼ਾਊਲ ਦੇ ਸਿਪਾਹਿਆਂ ਵਿੱਚੋਂ ਇੱਕ ਉੱਥੇ ਹੀ ਸੀ। ਉਸਦਾ ਨਾਮ ਅਦੋਮੀ ਦੋਏਗ ਸੀ। ਦੋਏਗ ਸ਼ਾਊਦ ਦੇ ਅਯਾਲੀਆਂ ਦਾ ਆਗੂ ਸੀ, ਉਸ ਨੂੰ ਉੱਥੇ ਯਹੋਵਾਹ ਦੇ ਅੱਗੇ ਰੱਖਿਆ ਗਿਆ ਸੀ।

Now
a
certain
man
וְשָׁ֡םwĕšāmveh-SHAHM
of
the
servants
אִישׁ֩ʾîšeesh
Saul
of
מֵֽעַבְדֵ֨יmēʿabdêmay-av-DAY
was
there
שָׁא֜וּלšāʾûlsha-OOL
that
בַּיּ֣וֹםbayyômBA-yome
day,
הַה֗וּאhahûʾha-HOO
detained
נֶעְצָר֙neʿṣārneh-TSAHR
before
לִפְנֵ֣יlipnêleef-NAY
Lord;
the
יְהוָ֔הyĕhwâyeh-VA
and
his
name
וּשְׁמ֖וֹûšĕmôoo-sheh-MOH
was
Doeg,
דֹּאֵ֣גdōʾēgdoh-AɡE
an
Edomite,
הָֽאֲדֹמִ֑יhāʾădōmîha-uh-doh-MEE
chiefest
the
אַבִּ֥ירʾabbîrah-BEER
of
the
herdmen
הָֽרֹעִ֖יםhārōʿîmha-roh-EEM
that
אֲשֶׁ֥רʾăšeruh-SHER
belonged
to
Saul.
לְשָׁאֽוּל׃lĕšāʾûlleh-sha-OOL

Cross Reference

੧ ਸਮੋਈਲ 22:9
ਤਦ ਦੋਏਗਾ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜ੍ਹਾ ਸੀ ਉੱਤਰ ਦਿੱਤਾ, “ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਵੇਖਿਆ ਸੀ। ਦਾਊਦ ਅਹੀਟੂਬ ਦੇ ਪੁੱਤਰ ਅਹੀਮਲਕ ਨੂੰ ਮਿਲਣ ਆਇਆ ਸੀ।

ਜ਼ਬੂਰ 52:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।

੧ ਤਵਾਰੀਖ਼ 27:29
ਸ਼ਿਟਰਈ ਸ਼ਾਰੋਨ ਦੇ ਇਲਾਕੇ ਵਿੱਚਲੇ ਪਸ਼ੂਆਂ ਦੀ ਸੰਭਾਲ ਕਰਨ ਉੱਪਰ ਸੀ। ਅਦਲਾਇ ਦਾ ਪੁੱਤਰ ਸ਼ਫ਼ਾਟ ਉਨ੍ਹਾਂ ਪਸ਼ੂਆਂ ਉੱਪਰ ਸੀ ਜੋ ਵਾਦੀ ਵਿੱਚ ਸਨ।

ਰਸੂਲਾਂ ਦੇ ਕਰਤੱਬ 21:26
ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।

ਮੱਤੀ 15:8
‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।

ਆਮੋਸ 8:5
ਤੁਸੀਂ ਵਪਾਰੀ ਆਖਦੇ ਹੋ, “ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ। ਸਬਤ ਕਦੋਂ ਖਤਮ ਹੋਵੇਗਾ, ਤਾਂ ਜੋ ਅਸੀਂ ਕਣਕ ਵੇਚ ਸੱਕੀਏ। ਇੰਝ ਅਸੀਂ ਗ਼ਲਤ ਤੋਂਲਾਂ ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ।

ਹਿਜ਼ ਕੀ ਐਲ 33:31
ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।

ਯਰਮਿਆਹ 7:9
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?

੨ ਤਵਾਰੀਖ਼ 26:10
ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾਏ। ਉਸ ਨੇ ਬਹੁਤ ਸਾਰੇ ਖੂਹ ਪੁਟਵਾਏ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ।

੧ ਸਮੋਈਲ 14:47
ਸ਼ਾਊਲ ਦਾ ਇਸਰਾਏਲ ਦੇ ਵੈਰੀਆਂ ਨਾਲ ਲੜਨਾ ਸ਼ਾਊਲ ਨੇ ਇਸਰਾਏਲ ਦੇ ਰਾਜ ਦਾ ਪੂਰਾ ਅਧਿਕਾਰ ਲੈ ਲਿਆ। ਜਿੰਨੇ ਵੀ ਇਸਰਾਏਲ ਦੇ ਆਸ-ਪਾਸ ਦੇ ਦੁਸ਼ਮਣ ਸਨ ਉਹ ਉਨ੍ਹਾਂ ਨਾਲ ਲੜਿਆ। ਸ਼ਾਊਲ ਮੋਆਬ ਦੇ ਨਾਲ ਲੜਿਆ, ਅਤੇ ਅੰਮੋਨੀਆਂ, ਅਦੋਮ ਅਤੇ ਸੋਬਾਹ ਦੇ ਰਾਜਿਆਂ ਅਤੇ ਫ਼ਲਿਸਤੀਆਂ ਦੇ ਨਾਲ ਉਸ ਨੇ ਲੜਾਈ ਕੀਤੀ। ਜਿਸ-ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਆਪਣੇ ਦੁਸ਼ਮਣਾਂ ਨੂੰ ਉਹ ਦੁੱਖ ਦਿੰਦਾ ਅਤੇ ਹਾਰ ਦਿੰਦਾ ਸੀ।

੧ ਸਮੋਈਲ 11:5
ਸ਼ਾਊਲ ਖੇਤਾਂ ਵਿੱਚ ਆਪਣੀਆਂ ਗਊਆਂ ਨੂੰ ਲੈ ਕੇ ਗਿਆ ਹੋਇਆ ਸੀ, ਜਦ ਉਹ ਪੈਲੀਆਂ ਤੋਂ ਬਾਹਰ ਘਰ ਨੂੰ ਮੁੜਿਆ ਤਾਂ ਰਾਹ ਵਿੱਚ ਉਸ ਨੇ ਲੋਕਾਂ ਨੂੰ ਰੋਂਦਿਆਂ ਕੁਰਲਾਉਂਦਿਆਂ ਵੇਖਿਆ ਤਾਂ ਉਸ ਨੇ ਪੁੱਛਿਆ, “ਤੁਹਾਨੂੰ ਕੀ ਹੋਇਆ ਹੈ? ਤੁਸੀਂ ਕਿਉਂ ਰੋ ਰਹੇ ਹੋ?” ਤਦ ਲੋਕਾਂ ਨੇ ਉਸ ਨੂੰ ਦੱਸਿਆ ਕਿ ਯਾਬੇਸ਼ ਤੋਂ ਹਲਕਾਰੇ ਕੀ ਖਬਰ ਲੈ ਕੇ ਆਏ ਹਨ।

ਪੈਦਾਇਸ਼ 26:20
ਪਰ ਉਹ ਲੋਕ ਜਿਹੜੇ ਗਰਾਰ ਦੀ ਵਾਦੀ ਵਿੱਚ ਇੱਜੜ ਚਾਰਦੇ ਸਨ ਉਹ ਇਸਹਾਕ ਦੇ ਨੌਕਰਾਂ ਨਾਲ ਝਗੜਨ ਲੱਗੇ। ਉਨ੍ਹਾਂ ਨੇ ਆਖਿਆ, “ਇਹ ਪਾਣੀ ਸਾਡਾ ਹੈ।” ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਏਸੱਕ ਧਰ ਦਿੱਤਾ। ਉਸ ਨੇ ਇਹ ਨਾਮ ਇਸ ਨੂੰ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਲੋਕਾਂ ਨੇ ਉਸ ਨਾਲ ਝਗੜਾ ਕੀਤਾ ਸੀ।

ਪੈਦਾਇਸ਼ 13:7
ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।

Chords Index for Keyboard Guitar