1 Timothy 1:20
ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।
1 Timothy 1:20 in Other Translations
King James Version (KJV)
Of whom is Hymenaeus and Alexander; whom I have delivered unto Satan, that they may learn not to blaspheme.
American Standard Version (ASV)
of whom is Hymenaeus and Alexander; whom I delivered unto Satan, that they might be taught not to blaspheme.
Bible in Basic English (BBE)
Such are Hymenaeus and Alexander, whom I have given up to Satan, so that they may say no more evil words against God.
Darby English Bible (DBY)
of whom is Hymenaeus and Alexander, whom I have delivered to Satan, that they may be taught by discipline not to blaspheme.
World English Bible (WEB)
of whom is Hymenaeus and Alexander; whom I delivered to Satan, that they might be taught not to blaspheme.
Young's Literal Translation (YLT)
of whom are Hymenaeus and Alexander, whom I did deliver to the Adversary, that they might be instructed not to speak evil.
| Of whom | ὧν | hōn | one |
| is | ἐστιν | estin | ay-steen |
| Hymenaeus | Ὑμέναιος | hymenaios | yoo-MAY-nay-ose |
| and | καὶ | kai | kay |
| Alexander; | Ἀλέξανδρος | alexandros | ah-LAY-ksahn-throse |
| whom | οὓς | hous | oos |
| I have delivered | παρέδωκα | paredōka | pa-RAY-thoh-ka |
unto | τῷ | tō | toh |
| Satan, | Σατανᾷ | satana | sa-ta-NA |
| that | ἵνα | hina | EE-na |
| they may learn | παιδευθῶσιν | paideuthōsin | pay-thayf-THOH-seen |
| not | μὴ | mē | may |
| to blaspheme. | βλασφημεῖν | blasphēmein | vla-sfay-MEEN |
Cross Reference
੨ ਤਿਮੋਥਿਉਸ 2:17
ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।
੧ ਕੁਰਿੰਥੀਆਂ 11:32
ਪਰ ਜਦੋਂ ਪ੍ਰਭੂ ਸਾਡਾ ਨਿਆਂ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸੱਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।
੧ ਕੁਰਿੰਥੀਆਂ 5:4
ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕੱਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।
੨ ਥੱਸਲੁਨੀਕੀਆਂ 3:15
ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ।
ਪਰਕਾਸ਼ ਦੀ ਪੋਥੀ 13:5
ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
ਪਰਕਾਸ਼ ਦੀ ਪੋਥੀ 13:1
ਸਮੁੰਦਰ ਤੋਂ ਨਿਕਲਦਾ ਜਾਨਵਰ ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।
ਪਰਕਾਸ਼ ਦੀ ਪੋਥੀ 3:19
“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
੨ ਤਿਮੋਥਿਉਸ 3:2
ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
੨ ਤਿਮੋਥਿਉਸ 2:14
ਇੱਕ ਸਵੀਕ੍ਰਤ ਮਜ਼ਦੂਰ ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ।
੨ ਕੁਰਿੰਥੀਆਂ 13:10
ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।
੨ ਕੁਰਿੰਥੀਆਂ 10:6
ਉੱਥੇ ਅਸੀਂ ਹਰ ਉਸ ਵਿਅਕਤੀ ਨੂੰ ਸਜ਼ਾ ਦੇਣ ਲਈ ਤਿਆਰ ਰਹਿੰਦੇ ਹਾਂ ਜਿਹੜਾ ਆਗਿਆਕਾਰ ਨਹੀਂ ਹੈ। ਪਰ ਪਹਿਲੋਂ ਅਸੀਂ ਚਾਹੁੰਦੇ ਹਾਂ ਕਿ ਤਸੀਂ ਪੂਰੀ ਤਰ੍ਹਾਂ ਆਗਿਆਕਾਰ ਹੋਵੋਂ।
ਰਸੂਲਾਂ ਦੇ ਕਰਤੱਬ 19:33
ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। ਲੋਕਾਂ ਨੇ ਉਸ ਨੂੰ ਕਿਹਾ ਕਿ ਕੀ ਕਰੀਏ? ਉਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।
ਰਸੂਲਾਂ ਦੇ ਕਰਤੱਬ 13:45
ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।
ਮੱਤੀ 18:17
ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।