੨ ਸਲਾਤੀਨ 17:3 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 17 ੨ ਸਲਾਤੀਨ 17:3

2 Kings 17:3
ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।

2 Kings 17:22 Kings 172 Kings 17:4

2 Kings 17:3 in Other Translations

King James Version (KJV)
Against him came up Shalmaneser king of Assyria; and Hoshea became his servant, and gave him presents.

American Standard Version (ASV)
Against him came up Shalmaneser king of Assyria; and Hoshea became his servant, and brought him tribute.

Bible in Basic English (BBE)
Against him came up Shalmaneser, king of Assyria, and Hoshea became his servant and sent him offerings.

Darby English Bible (DBY)
Against him came up Shalmaneser king of Assyria, and Hoshea became his servant, and tendered him presents.

Webster's Bible (WBT)
Against him came up Shalmaneser king of Assyria; and Hoshea became his servant, and gave him presents.

World English Bible (WEB)
Against him came up Shalmaneser king of Assyria; and Hoshea became his servant, and brought him tribute.

Young's Literal Translation (YLT)
against him came up Shalmaneser king of Asshur, and Hoshea is to him a servant, and doth render to him a present.

Against
עָלָ֣יוʿālāywah-LAV
him
came
up
עָלָ֔הʿālâah-LA
Shalmaneser
שַׁלְמַנְאֶ֖סֶרšalmanʾesershahl-mahn-EH-ser
king
מֶ֣לֶךְmelekMEH-lek
of
Assyria;
אַשּׁ֑וּרʾaššûrAH-shoor
Hoshea
and
וַֽיְהִיwayhîVA-hee
became
ל֤וֹloh
his
servant,
הוֹשֵׁ֙עַ֙hôšēʿahoh-SHAY-AH
and
gave
עֶ֔בֶדʿebedEH-ved
him
presents.
וַיָּ֥שֶׁבwayyāšebva-YA-shev
ל֖וֹloh
מִנְחָֽה׃minḥâmeen-HA

Cross Reference

ਹੋ ਸੀਅ 10:14
ਇਸੇ ਲਈ, ਤੁਹਾਡੀਆਂ ਫ਼ੌਜਾਂ ਜੰਗ ਦਾ ਰੌਲਾ ਸੁਣਨਗੀਆਂ ਅਤੇ ਤੁਹਾਡੇ ਸਾਰੇ ਕਿਲੇ ਉਵੇਂ ਹੀ ਨਸ਼ਟ ਹੋ ਜਾਣਗੇ ਜਿਵੇਂ ਸ਼ਲਮਨ ਨੇ ਬੈਤ-ਅਰਬੇਲ ਨੂੰ ਤਬਾਹ ਕੀਤਾ ਸੀ ਯੁੱਧ ਦੇ ਦਿਨਾਂ ਦੌਰਾਨ, ਮਾਵਾਂ ਆਪਣੇ ਬੱਚਿਆਂ ਸਮੇਤ ਮਾਰੀਆਂ ਗਈਆਂ ਸਨ।

ਯਸਈਆਹ 10:11
ਮੈਂ ਸਾਮਰਿਯਾ ਨੂੰ ਅਤੇ ਉਸ ਦੇ ਬੁੱਤਾਂ ਨੂੰ ਹਰਾ ਦਿੱਤਾ ਸੀ। ਮੈਂ ਯਰੂਸ਼ਲਮ ਅਤੇ ਉਸ ਦੇ ਲੋਕਾਂ ਦੇ ਬਣਾਏ ਹੋਏ ਬੁੱਤਾਂ ਨੂੰ ਵੀ ਹਰਾ ਦਿਆਂਗਾ।’”

ਯਸਈਆਹ 10:5
ਪਰਮੇਸ਼ੁਰ ਅੱਸ਼ੂਰ ਨੂੰ ਸਜ਼ਾ ਦੇਵੇਗਾ ਪਰਮੇਸ਼ੁਰ ਆਖੇਗਾ, “ਮੈਂ ਅੱਸ਼ੂਰ ਨੂੰ ਇੱਕ ਸੋਟੀ ਵਾਂਗ ਵਰਤਾਂਗਾ। ਗੁੱਸੇ ਵਿੱਚ, ਮੈਂ ਅੱਸ਼ੂਰ ਨੂੰ ਇਸਰਾਏਲ ਨੂੰ ਸਜ਼ਾ ਦੇਣ ਲਈ ਵਰਤਾਂਗਾ।

ਯਸਈਆਹ 7:7
ਮੇਰਾ ਮਾਲਕ ਯਹੋਵਾਹ ਆਖਦਾ ਹੈ, “ਉਨ੍ਹਾਂ ਦੀ ਯੋਜਨਾ ਸਫ਼ਲ ਨਹੀਂ ਹੋਵੇਗੀ। ਇਹ ਗੱਲ ਨਹੀਂ ਵਾਪਰੇਗੀ।

੨ ਸਲਾਤੀਨ 19:36
ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ।

੨ ਸਲਾਤੀਨ 18:31
ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ। ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ: ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ।

੨ ਸਲਾਤੀਨ 18:9
ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ।

੨ ਸਲਾਤੀਨ 16:7
ਤਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, “ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।”

੨ ਸਲਾਤੀਨ 15:29
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।

੨ ਸਲਾਤੀਨ 15:19
ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।

੨ ਸਮੋਈਲ 8:6
ਤਾਂ ਦਾਊਦ ਨੇ ਅਰਾਮ ਦੇ ਦੰਮਿਸਕ ਵਿੱਚਕਾਰ ਚੌਕੀਆਂ ਬਿਠਾ ਦਿੱਤੀਆਂ ਅਰਾਮੀ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਜਿੱਥੇ ਕਿਤੇ ਵੀ ਦਾਊਦ ਜਾਂਦਾ ਸੀ ਯਹੋਵਾਹ ਉਸ ਨੂੰ ਫ਼ਤਹਿ ਬਖਸ਼ਦਾ ਸੀ।

੨ ਸਮੋਈਲ 8:2
ਦਾਊਦ ਨੇ ਮੋਆਬ ਦੇ ਲੋਕਾਂ ਨੂੰ ਵੀ ਹਰਾਇਆ। ਉਸ ਨੇ ਉਨ੍ਹਾਂ ਨੂੰ ਧਰਤੀ ਉੱਤੇ ਜਬਰਦਸਤੀ ਲੰਮੇ ਪਾ ਦਿੱਤਾ ਅਤੇ, ਫ਼ਿਰ ਉਨ੍ਹਾਂ ਨੂੰ ਅਲੱਗ ਅਲੱਗ ਪੰਗਤਾਂ ਵਿੱਚ ਵੱਖਰੇ ਕਰਨ ਲਈ ਰੱਸੇ ਦੀ ਵਰਤੋਂ ਕੀਤੀ। ਲੋਕਾਂ ਦੀਆਂ ਦੋ ਪੰਗਤਾਂ ਮਾਰੀਆਂ ਗਈਆਂ ਸਨ ਪਰ ਉਸ ਨੇ ਲੋਕਾਂ ਦੀ ਤੀਜੀ ਪੰਗਤ ਨੂੰ ਜਿਉਂਦਿਆਂ ਰਹਿਣ ਦਿੱਤਾ। ਇੰਝ ਮੋਆਬ ਦੇ ਲੋਕ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ।