੨ ਸਲਾਤੀਨ 21:12
ਇਸ ਲਈ ਇਸਰਾਏਲ ਦਾ ਯਹੋਵਾਹ ਆਖਦਾ ਹੈ, ‘ਵੇਖੋ! ਮੈਂ ਯਰੂਸ਼ਲਮ ਅਤੇ ਯਹੂਦਾਹ ਲਈ ਮੁਸੀਬਤਾਂ ਲਿਆਵਾਂਗਾ ਅਤੇ ਜੋ ਵੀ ਕੋਈ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ। ਉਹ ਹੈਰਾਨਕੁਨ ਰਹਿ ਜਾਵੇਗਾ।
Therefore | לָכֵ֗ן | lākēn | la-HANE |
thus | כֹּֽה | kō | koh |
saith | אָמַ֤ר | ʾāmar | ah-MAHR |
the Lord | יְהוָה֙ | yĕhwāh | yeh-VA |
God | אֱלֹהֵ֣י | ʾĕlōhê | ay-loh-HAY |
Israel, of | יִשְׂרָאֵ֔ל | yiśrāʾēl | yees-ra-ALE |
Behold, | הִנְנִי֙ | hinniy | heen-NEE |
I am bringing | מֵבִ֣יא | mēbîʾ | may-VEE |
such evil | רָעָ֔ה | rāʿâ | ra-AH |
upon | עַל | ʿal | al |
Jerusalem | יְרֽוּשָׁלִַ֖ם | yĕrûšālaim | yeh-roo-sha-la-EEM |
and Judah, | וִֽיהוּדָ֑ה | wîhûdâ | vee-hoo-DA |
that | אֲשֶׁר֙ | ʾăšer | uh-SHER |
whosoever | כָּל | kāl | kahl |
heareth | שֹׁ֣מְעָ֔יו | šōmĕʿāyw | SHOH-meh-AV |
both it, of | תִּצַּ֖לְנָה | tiṣṣalnâ | tee-TSAHL-na |
his ears | שְׁתֵּ֥י | šĕttê | sheh-TAY |
shall tingle. | אָזְנָֽיו׃ | ʾoznāyw | oze-NAIV |
Cross Reference
ਯਰਮਿਆਹ 19:3
ਆਪਣੇ ਨਾਲ ਦੇ ਬੰਦਿਆਂ ਨੂੰ ਆਖ, ‘ਯਹੂਦਾਹ ਦੇ ਰਾਜੇ ਅਤੇ ਯਰੂਸ਼ਲਮ ਦੇ ਲੋਕੋ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ! ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਇੱਥੇ ਇੱਕ ਭਿਆਨਕ ਚੀਜ਼ ਨੂੰ ਵਾਪਰਨ ਦਿਆਂਗਾ। ਹਰ ਉਹ ਬੰਦਾ ਜਿਹੜਾ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ ਅਤੇ ਭੈਭੀਤ ਹੋ ਜਾਵੇਗਾ।
੧ ਸਮੋਈਲ 3:11
ਯਹੋਵਾਹ ਨੇ ਸਮੂਏਲ ਨੂੰ ਕਿਹਾ, “ਮੈਂ ਬਹੁਤ ਜਲਦੀ ਹੀ ਇਸਰਾਏਲ ਵਿੱਚ ਕੁਝ ਕਰਨ ਵਾਲਾ ਹਾਂ ਜੋ ਕੋਈ ਵੀ ਇਹ ਸੁਣੇਗਾ ਚਕਿਤ ਹੋ ਜਾਏਗਾ।
ਮੀਕਾਹ 3:12
ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।
ਆਮੋਸ 3:2
“ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”
ਦਾਨੀ ਐਲ 9:12
“ਪਰਮੇਸ਼ੁਰ ਨੇ ਉਹ ਗੱਲਾਂ ਆਖੀਆਂ ਜਿਹੜੀਆਂ ਸਾਡੇ ਨਾਲ ਅਤੇ ਸਾਡੇ ਆਗੂਆਂ ਨਾਲ ਵਾਪਰਨੀਆਂ ਸਨ-ਅਤੇ ਉਸ ਨੇ ਉਨ੍ਹਾਂ ਨੂੰ ਵਾਪਰਨ ਦਿੱਤਾ। ਉਸ ਨੇ ਸਾਡੇ ਨਾਲ ਭਿਆਨਕ ਗੱਲਾਂ ਵਾਪਰਨ ਦਿੱਤੀਆਂ, ਜਿਹੜੀਆਂ ਗੱਲਾਂ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਵਾਪਰੀਆਂ।
੨ ਸਲਾਤੀਨ 22:16
‘ਯਹੋਵਾਹ ਇਹ ਆਖਦਾ ਹੈ: ਵੇਖੋ! ਮੈਂ ਇਸ ਜਗ੍ਹਾ ਉੱਤੇ ਇੱਥੇ ਰਹਿੰਦੇ ਸਾਰੇ ਲੋਕਾਂ ਉੱਤੇ, ਸਾਰੇ ਕਸ਼ਟ ਲਿਆਵਾਂਗਾ ਜਿਹੜੇ ਯਹੂਦਾਹ ਦਾ ਪਾਤਸ਼ਾਹ ਨੇ ਪੜ੍ਹੇ ਸਨ। ਜੋ ਇਸ ਪੋਥੀ ਵਿੱਚ ਲਿਖੇ ਹੋਏ ਹਨ।
ਪਰਕਾਸ਼ ਦੀ ਪੋਥੀ 6:15
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
ਲੋਕਾ 23:28
ਪਰ ਯਿਸੂ ਉਨ੍ਹਾਂ ਵੱਲ ਮੁੜਿਆ ਅਤੇ ਆਖਣ ਲੱਗਾ, “ਯਰੂਸ਼ਲਮ ਦੀਉ ਧੀਉ। ਮੇਰੇ ਵਾਸਤੇ ਨਾ ਰੋਵੋ। ਇਸ ਦੀ ਜਗ਼੍ਹਾ, ਤੁਸੀਂ ਆਪਣੇ ਆਪ ਉੱਤੇ ਅਤੇ ਆਪਣੇ ਬੱਚਿਆਂ ਵਾਸਤੇ ਰੋਵੋ।
ਮੱਤੀ 24:21
ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈ ਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।
ਯਸਈਆਹ 28:16
ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।