੨ ਸਲਾਤੀਨ 9:27
ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਇਹ ਵੇਖਿਆ ਤਾਂ ਉਸ ਨੇ ਬਰਾਂਦਰੀ ਦੇ ਰਸਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਯੇਹੂ ਨੇ ਉਸਦਾ ਪਿੱਛਾ ਕੀਤਾ ਅਤੇ ਕਿਹਾ, “ਅਹਜ਼ਯਾਹ ਨੂੰ ਵੀ ਮਾਰ ਸੁੱਟੋ।” ਅਹਜ਼ਯਾਹ ਵੀ ਜ਼ਖਮੀ ਹੋ ਗਿਆ ਜਦੋਂ ਉਹ ਗੂਰ ਦੇ ਰਸਤੇ ਜੋ ਯਿਬਲਾਮ ਦੇ ਨਾਲ ਹੀ ਹੈ ਵੱਲ ਨੂੰ ਵੱਧਿਆ ਸੀ। ਫ਼ਿਰ ਜਦੋਂ ਉਹ ਉੱਥੋਂ ਮਗਿੱਦੋ ਵੱਲ ਭਜਿਆ ਤਾਂ ਉੱਥੇ ਹੀ ਮਰ ਗਿਆ।
But when Ahaziah | וַֽאֲחַזְיָ֤ה | waʾăḥazyâ | va-uh-hahz-YA |
the king | מֶֽלֶךְ | melek | MEH-lek |
Judah of | יְהוּדָה֙ | yĕhûdāh | yeh-hoo-DA |
saw | רָאָ֔ה | rāʾâ | ra-AH |
this, he fled | וַיָּ֕נָס | wayyānos | va-YA-nose |
way the by | דֶּ֖רֶךְ | derek | DEH-rek |
of the garden | בֵּ֣ית | bêt | bate |
house. | הַגָּ֑ן | haggān | ha-ɡAHN |
And Jehu | וַיִּרְדֹּ֨ף | wayyirdōp | va-yeer-DOFE |
followed | אַֽחֲרָ֜יו | ʾaḥărāyw | ah-huh-RAV |
after | יֵה֗וּא | yēhûʾ | yay-HOO |
him, and said, | וַ֠יֹּאמֶר | wayyōʾmer | VA-yoh-mer |
Smite | גַּם | gam | ɡahm |
also him | אֹת֞וֹ | ʾōtô | oh-TOH |
in | הַכֻּ֣הוּ | hakkuhû | ha-KOO-hoo |
the chariot. | אֶל | ʾel | el |
up going the at so did they And | הַמֶּרְכָּבָ֗ה | hammerkābâ | ha-mer-ka-VA |
Gur, to | בְּמַֽעֲלֵה | bĕmaʿălē | beh-MA-uh-lay |
which | גוּר֙ | gûr | ɡoor |
is by | אֲשֶׁ֣ר | ʾăšer | uh-SHER |
Ibleam. | אֶֽת | ʾet | et |
fled he And | יִבְלְעָ֔ם | yiblĕʿām | yeev-leh-AM |
to Megiddo, | וַיָּ֥נָס | wayyānos | va-YA-nose |
and died | מְגִדּ֖וֹ | mĕgiddô | meh-ɡEE-doh |
there. | וַיָּ֥מָת | wayyāmot | va-YA-mote |
שָֽׁם׃ | šām | shahm |
Cross Reference
ਕਜ਼ਾૃ 1:27
ਦੂਸਰੇ ਪਰਿਵਾਰ-ਸਮੂਹ ਕਨਾਨੀਆਂ ਨਾਲ ਲੜਦੇ ਹਨ ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਕਨਾਨੀ ਲੋਕ ਰਹਿੰਦੇ ਸਨ। ਮਨੱਸ਼ਹ ਪਰਿਵਾਰ-ਸਮੂਹ ਦੇ ਲੋਕ ਉਨ੍ਹਾਂ ਲੋਕਾਂ ਨੂੰ ਉਹ ਕਸਬੇ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਉੱਥੇ ਹੀ ਰਹੇ। ਉਨ੍ਹਾਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ।
ਯਸ਼ਵਾ 17:11
ਮਨੱਸ਼ਹ ਦੇ ਲੋਕਾਂ ਕੋਲ ਯਿੱਸਾਕਾਰ ਅਤੇ ਆਸ਼ੇਰ ਦੇ ਇਲਾਕੇ ਅੰਦਰ ਕਸਬੇ ਵੀ ਸਨ। ਬੈਤ-ਸ਼ਾਨ ਯਿਬਲਆਮ ਅਤੇ ਉਨ੍ਹਾਂ ਦੇ ਦੁਆਲੇ ਦੇ ਛੋਟੇ ਕਸਬੇ ਮਨੱਸ਼ਹ ਦੇ ਲੋਕਾਂ ਦੇ ਸਨ। ਮਨੱਸ਼ਹ ਦੇ ਲੋਕ ਦੋਰ, ਏਨਦੋਰ, ਤਅਨਾਕ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਦੁਆਲੇ ਦੇ ਛੋਟੇ ਕਸਬਿਆਂ ਵਿੱਚ ਰਹਿੰਦੇ ਸਨ। ਉਹ ਨਾਫ਼ੋਥ ਦੇ ਤਿੰਨ ਕਸਬਿਆਂ ਅੰਦਰ ਵੀ ਰਹਿੰਦੇ ਸਨ।
੨ ਕੁਰਿੰਥੀਆਂ 6:17
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
ਅਮਸਾਲ 13:20
ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
੨ ਤਵਾਰੀਖ਼ 22:7
ਪਰਮੇਸ਼ੁਰ ਨੇ ਅਹਜਯਾਹ ਨੂੰ ਮਾਰ ਦਿੱਤਾ ਜਦੋਂ ਉਹ ਯਹੋਰਾਮ ਨੂੰ ਉਸ ਦੇ ਘਰ ਮਿਲਣ ਲਈ ਗਿਆ। ਜਦੋਂ ਅਹਜਯਾਹ ਆਇਆ, ਉਹ ਯੋਰਾਮ ਨਾਲ ਨਿਮਸ਼ੀ ਦੇ ਪੁੱਤਰ ਯੇਹੂ ਕੋਲ ਗਿਆ, ਜਿਸ ਨੂੰ ਯਹੋਵਾਹ ਨੇ ਆਹਾਬ ਦੇ ਪਰਿਵਾਰ ਨੂੰ ਤਬਾਹ ਕਰਨ ਲਈ ਭੇਜਿਆ ਸੀ।
੨ ਸਲਾਤੀਨ 23:29
ਯੋਸੀਯਾਹ ਦੀ ਮੌਤ ਯੋਸੀਯਾਹ ਦੇ ਸਮੇਂ ਦੌਰਾਨ, ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ, ਅੱਸ਼ੂਰ ਦੇ ਰਾਜੇ ਦੇ ਖਿਲਾਫ਼ ਲੜਨ ਲਈ ਫ਼ਰਾਤ ਨਦੀ ਵੱਲ ਗਿਆ। ਯੋਸੀਯਾਹ ਉੱਥੇ ਨਕੋਹ ਨੂੰ ਮਿਲਣ ਲਈ ਮਗਿੱਦੋ ਗਿਆ। ਫ਼ਿਰਊਨ ਨੇ ਯੋਸੀਯਾਹ ਨੂੰ ਵੇਖਿਆ ਤਾਂ ਉਸ ਨੂੰ ਵੱਢ ਸੁੱਟਿਆ।
੨ ਸਲਾਤੀਨ 8:29
ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।
੧ ਸਲਾਤੀਨ 21:2
ਇੱਕ ਦਿਨ ਅਹਾਬ ਨੇ ਨਾਬੋਥ ਨੂੰ ਆਖਿਆ, “ਆਪਣਾ ਬਾਗ਼ ਮੈਨੂੰ ਦੇਦੇ, ਮੈਂ ਇਸ ਨੂੰ ਸਬਜ਼ੀਆਂ ਦਾ ਬਾਗ਼ ਬਨਾਉਣਾ ਚਾਹੁੰਦਾ ਹਾਂ ਕਿਉਂ ਕਿ ਤੇਰਾ ਇਹ ਬਾਗ਼ ਮੇਰੇ ਮਹਿਲ ਦੇ ਕੋਲ ਹੈ। ਇਸਦੀ ਬਜਾਇ ਮੈਂ ਤੈਨੂੰ ਇਸਤੋਂ ਵੱਧੀਆਂ ਅੰਗੂਰਾਂ ਦਾ ਬਾਗ਼ ਕਿਤੇ ਹੋਰ ਜਗ੍ਹਾ ਤੇ ਦੇ ਦੇਵਾਂਗਾ ਜਾਂ ਮੈਂ ਤੈਨੂੰ ਇਸਦੀ ਕੀਮਤ ਜਿੰਨਾ ਧੰਨ ਦੇ ਦਿੰਦਾ ਹਾਂ।”
੧ ਸਲਾਤੀਨ 4:12
ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗੀਦੋ ਅਤੇ ਸਾਰੇ ਬੈਤ ਸ਼ਾਨ ਦਾ ਰਾਜਪਾਲ ਸੀ ਜਿਹੜਾ ਕਿ ਸਾਰਥਨਾਹ ਤੋਂ ਅੱਗੇ ਹੈ। ਇਹ ਬੈਤ-ਸ਼ਾਨ ਤੋਂ ਮਹੋਲਾਹ ਤੀਕ ਯਿਜ਼ਰਾਏਲ ਤੋਂ ਹੇਠਾਂ ਯਾਕਮਆਮ ਦੇ ਦੂਸਰੇ ਪਾਸੇ ਤੀਕ ਸੀ।
ਕਜ਼ਾૃ 5:19
ਕਨਾਨ ਦੇ ਰਾਜੇ ਲੜਨ ਲਈ ਆਏ, ਪਰ ਉਹ ਕੋਈ ਖਜ਼ਾਨੇ ਲੈ ਕੇ ਨਹੀਂ ਗਏ! ਉਹ ਮਗਿੱਦੋ ਦੇ ਝਰਨਿਆਂ ਨੇੜੇ ਤਆਨਾਕ ਸ਼ਹਿਰ ਵਿਖੇ ਲੜੇ।
ਗਿਣਤੀ 16:26
ਮੂਸਾ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ, “ਇਨ੍ਹਾਂ ਬੁਰੇ ਆਦਮੀਆਂ ਦੇ ਤੰਬੂਆਂ ਤੋਂ ਦੂਰ ਹਟ ਜਾਵੋ। ਇਨ੍ਹਾਂ ਦੀ ਕਿਸੇ ਚੀਜ਼ ਨੂੰ ਨਾ ਛੂਹੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਇਨ੍ਹਾਂ ਦੇ ਪਾਪਾਂ ਕਰਕੇ ਤਬਾਹ ਹੋ ਜਾਵੋਂਗੇ।”