੨ ਸਮੋਈਲ 18
1 ਦਾਊਦ ਦੀ ਲੜਾਈ ਲਈ ਤਿਆਰੀ ਦਾਊਦ ਨੇ ਆਪਣੇ ਆਦਮੀ ਗਿਣੇ। ਉਸ ਨੇ ਹਜ਼ਾਰਾਂ ਲੋਕਾਂ ਉੱਪਰ ਕਪਤਾਨ ਅਤੇ ਸੌਆਂ ਉੱਪਰ ਕਪਤਾਨ ਥਾਪ ਦਿੱਤੇ।
2 ਦਾਊਦ ਨੇ ਲੋਕਾਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ ਅਤੇ ਫ਼ਿਰ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ। ਇੱਕ ਤਿਹਾਈ ਹਿੱਸੇ ਦਾ ਆਗੂ ਯੋਆਬ ਨੂੰ ਬਣਾਇਆ ਅਤੇ ਦੂਜੇ ਇੱਕ ਤਿਹਾਈ ਦਸਤੇ ਦਾ ਆਗੂ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਬਣਾਇਆ ਅਤੇ ਇੱਕ ਤਿਹਾਈ ਦਸਤੇ ਨੂੰ ਗਿੱਤੀ ਇੱਤਈ ਦੇ ਹੱਥ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਾਹਰ ਘੱਲ ਦਿੱਤਾ। ਪਾਤਸ਼ਾਹ ਦਾਊਦ ਨੇ ਲੋਕਾਂ ਨੂੰ ਆਖਿਆ, “ਮੈਂ ਵੀ ਤੁਹਾਡੇ ਨਾਲ ਚੱਲਾਂਗਾ।”
3 ਪਰ ਲੋਕਾਂ ਨੇ ਕਿਹਾ, “ਨਹੀਂ! ਤੁਹਾਨੂੰ ਸਾਡੇ ਨਾਲ ਨਹੀਂ ਜਾਣਾ ਚਾਹੀਦਾ। ਕਿਉਂ ਕਿ ਜੇਕਰ ਸਾਨੂੰ ਨੱਸਣਾ ਪਵੇ ਤਾਂ ਅਬਸ਼ਾਲੋਮ ਨੂੰ ਸਾਡੀ ਕੋਈ ਪਰਵਾਹ ਨਹੀਂ ਹੋਵੇਗੀ ਅਤੇ ਜੇਕਰ ਅਸੀਂ ਕਦੇ ਅੱਧੇ ਵੀ ਮਾਰੇ ਜਾਈਏ ਤਾਂ ਵੀ ਅਬਸ਼ਾਲੋਮ ਦੇ ਆਦਮੀ ਪਰਵਾਹ ਨਹੀਂ ਕਰਨਗੇ। ਪਰ ਤਸੀਂ ਸਾਡੇ 10,000 ਵਰਗੇ ਹੋ। ਇਸਤੋਂ ਤਾਂ ਚੰਗਾ ਹੋਵੇਗਾ ਜੇਕਰ ਤੁਸੀਂ ਸ਼ਹਿਰ ਵਿੱਚ ਹੀ ਠਹਿਰੋ। ਤਦ ਜੇਕਰ ਸਾਨੂੰ ਮਦਦ ਦੀ ਲੋੜ ਹੋਵੇ ਤਾਂ ਤੁਸੀਂ ਸਾਡੀ ਮਦਦ ਕਰ ਸੱਕਦੇ ਹੋ।”
4 ਪਾਤਸ਼ਾਹ ਨੇ ਆਪਣੇ ਲੋਕਾਂ ਨੂੰ ਕਿਹਾ, “ਮੈਂ ਉਹੀ ਕਰਾਂਗਾ ਜਿਸ ਕੰਮ ਨੂੰ ਤੁਸੀਂ ਠੀਕ ਸਮਝੋ।” ਤਦ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਦਰਵਾਜ਼ੇ ਕੋਲ ਖਲੋਤਾ ਅਤੇ ਸਾਰੀ ਫ਼ੌਜ ਚਲੀ ਗਈ। ਇਹ ਸਾਰੀ ਫ਼ੌਜ 100 ਅਤੇ 1,000 ਦੀਆਂ ਟੁਕੜੀਆਂ ਵਿੱਚ ਗਈ।
5 “ਜੁਆਨ ਅਬਸ਼ਾਲੋਮ ਨਾਲ ਨਰਮ ਵਤੀਰਾ” ਪਾਤਸ਼ਾਹ ਨੇ ਯੋਆਬ ਨੂੰ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਅਤੇ ਕਿਹਾ, “ਮੇਰੀ ਖਾਤਿਰ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ।” ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਕਪਤਾਨਾਂ ਨੂੰ ਅਬਸ਼ਾਲੋਮ ਦੇ ਲਈ ਇਹ ਆਗਿਆ ਦਿੱਤੀ ਤਾਂ ਸਾਰੇ ਲੋਕਾਂ ਨੇ ਸੁਣੀ।
6 ਦਾਊਦ ਦੀ ਫ਼ੌਜ ਨੇ ਅਬਸ਼ਾਲੋਮ ਦੀ ਫ਼ੌਜ ਨੂੰ ਹਰਾਇਆ ਦਾਊਦ ਦੀ ਫ਼ੌਜ ਅਬਸ਼ਾਲੋਮ ਦੀ ਇਸਰਾਏਲੀ ਫ਼ੌਜ ਦੇ ਖਿਲਾਫ਼ ਲੜਨ ਲਈ ਰੜੇ ਵਿੱਚ ਉਤਰ ਗਈ ਅਤੇ ਅਫ਼ਰਾਈਮ ਦੇ ਜੰਗਲ ਵਿੱਚ ਲੜਾਈ ਲੜੀ।
7 ਇਸਰਾਏਲ ਦੇ ਲੋਕ ਦਾਊਦ ਦੇ ਆਦਮੀਆਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ 20,000 ਮਨੁੱਖਾਂ ਦਾ ਕਤਲ ਹੋਇਆ
8 ਕਿਉਂ ਕਿ ਉਸ ਦਿਨ ਲੜਾਈ ਸਾਰੇ ਦੇਸ ਵਿੱਚ ਛਿੜ ਗਈ ਪਰ ਉਸ ਦਿਨ ਜਿਹੜੇ ਤਲਵਾਰ ਨਾਲ ਬੰਦੇ ਮਾਰੇ ਗਏ ਉਸ ਤੋਂ ਵੱਧ ਬੰਦਿਆਂ ਦੀ ਮੌਤ ਜੰਗਲ ਦੇ ਵਿੱਚ ਹੋਈ।
9 ਉਸ ਵੇਲੇ ਅਬਸ਼ਾਲੋਮ ਦਾਊਦ ਦੇ ਬੰਦਿਆਂ ਨੂੰ ਟੱਕਰ ਗਿਆ। ਅਬਸ਼ਾਲੋਮ ਬਚਣ ਲਈ ਆਪਣੇ ਖੋਤੇ ਉੱਤੇ ਚੜ੍ਹ ਗਿਆ, ਪਰ ਉਹ ਖੋਤਾ ਇੱਕ ਵੱਡੇ ਬੋਹੜ ਦੇ ਰੁੱਖ ਦੀਆਂ ਟਹਿਣੀਆਂ ਹੇਠੋਂ ਦੀ ਲੰਘਿਆ। ਟਹਿਣੀਆਂ ਬਹੁਤ ਸੰਘਣੀਆਂ ਸਨ ਅਤੇ ਅਬਸ਼ਾਲੋਮ ਦਾ ਸਿਰ ਉਨ੍ਹਾਂ ਵਿੱਚ ਅੜ ਗਿਆ। ਅਬਸ਼ਾਲੋਮ ਦਾ ਖੋਤਾ ਉਸ ਨੂੰ ਰੁੱਖ ਤੇ ਲਟਕਦਿਆਂ ਛੱਡ ਕੇ ਉਸ ਦੇ ਹੇਠੋਁ ਨਿਕਲ ਗਿਆ।
10 ਇੱਕ ਆਦਮੀ ਨੇ ਇਹ ਵੇਖਿਆ ਅਤੇ ਯੋਆਬ ਨੂੰ ਕਿਹਾ, “ਮੈਂ ਅਬਸ਼ਾਲੋਮ ਨੂੰ ਇੱਕ ਵੱਡੇ ਬੋਹੜ ਦੇ ਰੁੱਖ ਨਾਲ ਲਟਕਦੇ ਵੇਖਿਆ ਹੈ।”
11 ਯੋਆਬ ਨੇ ਉਸ ਆਦਮੀ ਨੂੰ ਕਿਹਾ, “ਤੂੰ ਜੋ ਉਸ ਨੂੰ ਵੇਖਿਆ ਤਾਂ ਮਾਰ ਕੇ ਧਰਤੀ ਉੱਪਰ ਕਿਉਂ ਨਾ ਸੁੱਟ ਦਿੱਤਾ? ਜੇ ਤੂੰ ਇੰਝ ਕਰਦਾ ਤਾਂ ਮੈਂ ਤੈਨੂੰ ਦਸ ਚਾਂਦੀ ਦੇ ਟੁਕੜੇ ਤੇ ਇੱਕ ਪੇਟੀ ਬਖਸ਼ ਦਿੰਦਾ।”
12 ਉਸ ਆਦਮੀ ਨੇ ਯੋਆਬ ਨੂੰ ਕਿਹਾ, “ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਦੇ ਮੈਨੂੰ ਦਿੰਦਾ ਤਦ ਵੀ ਮੈਂ ਪਾਤਸ਼ਾਹ ਦੇ ਪੁੱਤਰ ਨੂੰ ਨਾ ਮਾਰਦਾ ਕਿਉਂ ਕਿ ਪਾਤਸ਼ਾਹ ਨੇ ਸਾਡੇ ਲੋਕਾਂ ਸਾਹਮਣੇ ਤੈਨੂੰ ਅਬੀਸ਼ਈ ਅਤੇ ਇੱਤਈ ਨੂੰ ਤਕੀਦ ਨਾਲ ਆਖਿਆ ਸੀ ਕਿ, ਧਿਆਨ ਰੱਖਣਾ ਕਿ ‘ਜੁਆਨ ਅਬਸ਼ਾਲੋਮ ਨੂੰ ਕੋਈ ਨਾ ਛੂਹੇ।’
13 ਜੇਕਰ ਮੈਂ ਇਉਂ ਅਬਸ਼ਾਲੋਮ ਨੂੰ ਮਾਰ ਦਿੰਦਾ ਤਾਂ ਰਾਜੇ ਨੂੰ ਪਤਾ ਲੱਗ ਜਾਣਾ ਸੀ ਅਤੇ ਤੂੰ ਖੁਦ ਮੈਨੂੰ ਬਚਾਉਣ ਦੇ ਉਦੇਸ਼ ਨਾਲ ਇਸ ਮਾਮਲੇ ਵਿੱਚ ਦਖਲ ਨਹੀਂ ਦੇਣਾ ਸੀ।”
14 ਯੋਆਬ ਨੇ ਕਿਹਾ, “ਹੁਣ ਮੈਂ ਇੱਥੇ ਤੇਰੇ ਨਾਲ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ।” ਅਬਸ਼ਾਲੋਮ ਅਜੇ ਵੀ ਜਿਉਂਦਾ ਸੀ ਅਤੇ ਬਲੂਤ ਦੇ ਰੁੱਖ ਨਾਲ ਲਟਕਿਆ ਹੋਇਆ ਸੀ। ਯੋਆਬ ਨੇ ਤਿੰਨ ਤੀਰ ਹੱਥ ਵਿੱਚ ਫ਼ੜੇ ਅਤੇ ਅਬਸ਼ਾਲੋਮ ਉੱਪਰ ਕਸੇ ਜੋ ਕਿ ਉਸ ਦੇ ਦਿਲ ਨੂੰ ਵਿੰਨ੍ਹ ਗਏ।
15 ਯੋਆਬ ਕੋਲ ਲੜਾਈ ਵਿੱਚ ਦਸ ਜਵਾਨ ਸਿਪਾਹੀ ਸਨ, ਜਿਨ੍ਹਾਂ ਨੇ ਲੜਾਈ ਵਿੱਚ ਉਸਦੀ ਮਦਦ ਕੀਤੀ। ਇਹ ਦਸ ਮਨੁੱਖ ਅਬਸ਼ਾਲੋਮ ਦੇ ਦੁਆਲੇ ਇਕੱਠੇ ਹੋਏ ਅਤੇ ਉਸ ਨੂੰ ਮਾਰ ਸੁੱਟਿਆ।
16 ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਲੋਕ ਇਸਰਾਏਲੀਆਂ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਕਿ ਯੋਆਬ ਨੇ ਲੋਕਾਂ ਨੂੰ ਰੋਕ ਦਿੱਤਾ ਸੀ।
17 ਤਦ ਯੋਆਬ ਦੇ ਆਦਮੀਆਂ ਨੇ ਅਬਸ਼ਾਲੋਮ ਨੂੰ ਚੁੱਕਿਆ ਅਤੇ ਉਸ ਨੂੰ ਜੰਗਲ ਦੇ ਇੱਕ ਵੱਡੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ਟੋਏ ਨੂੰ ਉੱਪਰੋਂ ਪੱਥਰਾਂ ਨਾਲ ਪੂਰ ਦਿੱਤਾ। ਉਹ ਸਾਰੇ ਇਸਰਾਏਲੀ ਜੋ ਅਬਸ਼ਾਲੋਮ ਦੇ ਮਗਰ ਉਸ ਨਾਲ ਆਏ ਸਨ ਉਹ ਭੱਜਕੇ ਘਰੋ-ਘਰੀਁ ਚੱਲੇ ਗਏ।
18 ਜਦੋਂ ਅਬਸ਼ਾਲੋਮ ਅਜੇ ਜਿਉਂਦਾ ਸੀ ਤਦ ਉਸ ਨੇ ਧਰਤੀ ਲੈ ਕੇ, ਆਪਣੇ ਲਈ ਪਾਤਸ਼ਾਹੀ, ਖੱਡ ਵਿੱਚ ਇੱਕ ਥੰਮ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ ਕਿ, “ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰੇ ਨਾਂ ਦੀ ਯਾਦ ਰਹੇ।” ਇਸ ਲਈ ਉਸ ਨੇ ਆਪਣਾ ਉਸ ਥੰਮ ਦਾ ਨਾਮ ਆਪਣੇ ਉੱਪਰ ਰੱਖਿਆ ਸੀ। ਅੱਜ ਤੀਕ ਉਹ ਥੰਮ ਵਾਲੀ ਥਾਂ “ਅਬਸ਼ਾਲੋਮ ਦੀ ਮੜ੍ਹੀ” ਅਖਵਾਉਂਦੀ ਹੈ।
19 ਯੋਆਬ ਨੇ ਦਾਊਦ ਨੂੰ ਖਬਰ ਭੇਜੀ ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਯੋਆਬ ਨੂੰ ਕਿਹਾ, “ਮੈਨੂੰ ਹੁਣ ਨੱਸਣ ਦੇ ਤਾਂ ਜੋ ਮੈਂ ਜਾਕੇ ਪਾਤਸ਼ਾਹ ਨੂੰ ਇਹ ਖਬਰ ਦੱਸਾ ਕਿ ਯਹੋਵਾਹ ਨੇ ਉਸ ਦੇ ਵੈਰੀਆਂ ਤੋਂ ਉਸਦਾ ਬਦਲਾ ਲਿਆ।”
20 ਯੋਆਬ ਨੇ ਅਹੀਮਅਸ ਨੂੰ ਆਖਿਆ, “ਨਹੀਂ! ਤੂੰ ਅੱਜ ਜਾਕੇ ਉਸ ਨੂੰ ਇਹ ਖਬਰ ਨਾ ਦੱਸ। ਫ਼ਿਰ ਕਿਸੇ ਦਿਨ ਤੂੰ ਦਾਊਦ ਨੂੰ ਇਹ ਖਬਰ ਦੱਸ ਦੇਵੀਂ, ਪਰ ਅੱਜ ਨਹੀਂ। ਕਿਉਂ ਕਿ ਅੱਜ ਪਾਤਸ਼ਾਹ ਦਾ ਪੁੱਤਰ ਮਰਿਆ ਹੈ।”
21 ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, “ਤੂੰ ਜਾ, ਅਤੇ ਜੋ ਕੁਝ ਤੂੰ ਅੱਖੀ ਡਿੱਠਾ ਹੈ, ਜਾਕੇ ਪਾਤਸ਼ਾਹ ਨੂੰ ਦੱਸ।” ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦਾਊਦ ਵੱਲ ਦੌੜ ਪਿਆ।
22 ਫ਼ਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰ ਯੋਆਬ ਨੂੰ ਆਖਿਆ, “ਜਰਾ ਮੈਨੂੰ ਵੀ ਪਰਵਾਨਗੀ ਦੇ ਕਿ ਮੈਂ ਵੀ ਕੂਸ਼ੀ ਦੇ ਪਿੱਛੇ ਭੱਜ ਜਾਵਾਂ। ਇਸ ਦੀ ਮੈਨੂੰ ਕੋਈ ਪਰਵਾਹ ਨਹੀਂ ਕਿ ਮੇਰੇ ਨਾਲ ਕੀ ਹੋਵੇਗਾ।” ਯੋਆਬ ਨੇ ਆਖਿਆ, “ਪੁੱਤਰ! ਤੈਨੂੰ ਭੱਜ ਕੇ ਖਬਰ ਦੇਣ ਦੀ ਕੀ ਲੋੜ ਪਈ ਹੈ? ਤੈਨੂੰ ਇਹ ਖਬਰ ਦੇਕੇ ਕੋਈ ਇਨਾਮ ਤਾਂ ਨਹੀਂ ਮਿਲਣਾ।”
23 ਅਹੀਮਅਸ ਨੇ ਕਿਹਾ, “ਮੈਨੂੰ ਕੋਈ ਪਰਵਾਹ ਨਹੀਂ ਕਿ ਕੀ ਹੋਵੇਗਾ, ਪਰ ਮੈਂ ਦਾਊਦ ਨੂੰ ਨੱਸ ਕੇ ਦੱਸਣਾ ਚਾਹੁੰਦਾ ਹਾਂ।” ਯੋਆਬ ਨੇ ਅਹੀਮਅਸ ਨੂੰ ਆਖਿਆ, “ਤਾਂ ਠੀਕ ਹੈ! ਫ਼ਿਰ ਤੂੰ ਦਾਊਦ ਵੱਲ ਭੱਜ ਜਾ।” ਤਦ ਅਹੀਮਅਸ ਯਰਦਨ ਵਾਦੀ ਦੇ ਰਾਹ ਵੱਲੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਪਹੁੰਚ ਗਿਆ।
24 ਦਾਊਦ ਨੇ ਖਬਰ ਸੁਣੀ ਦਾਊਦ ਸ਼ਹਿਰ ਦੇ ਦੋ ਦਰਵਾਜ਼ਿਆਂ ਵਿੱਚਕਾਰ ਬੈਠਾ ਹੋਇਆ ਸੀ ਅਤੇ ਦਰਬਾਨ ਦਰਵਾਜ਼ਿਆਂ ਦੀ ਛੱਤ ਦੇ ਬੰਨੇ ਉੱਪਰ ਚੜ੍ਹਿਆ ਹੋਇਆ ਸੀ। ਉਸ ਨੇ ਵੇਖਿਆ ਕਿ ਇੱਕ ਆਦਮੀ ਇੱਕਲਾ ਨੱਸਦਾ ਹੋਇਆ ਆ ਰਿਹਾ ਹੈ।
25 ਉਹ ਦਰਬਾਨ ਦਾਊਦ ਪਾਤਸ਼ਾਹ ਨੂੰ ਇਹ ਖਬਰ ਦੇਣ ਲਈ ਉੱਚੀ ਆਵਾਜ਼ ਵਿੱਚ ਚੀਕਿਆ। ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਉਹ ਆਦਮੀ ਇੱਕਲਾ ਹੈ ਤਾਂ ਇਸਦਾ ਮਤਲਬ ਉਹ ਕੋਈ ਖਬਰ ਲਿਆ ਰਿਹਾ ਹੈ।” ਉਹ ਆਦਮੀ ਸ਼ਹਿਰ ਦੇ ਹੋਰ ਨਜ਼ਦੀਕ ਪਹੁੰਚਦਾ ਗਿਆ।
26 ਦਰਬਾਨ ਨੇ ਇੱਕ ਹੋਰ ਭੱਜਦੇ ਆਉਂਦੇ ਮਨੁੱਖ ਨੂੰ ਵੇਖਿਆ ਤਾਂ ਦਰਬਾਨ ਨੇ ਦਰਵਾਜ਼ੇ ਦੇ ਚੌਕੀਦਾਰ ਨੂੰ ਕਿਹਾ, “ਵੇਖ! ਇੱਕ ਹੋਰ ਇੱਕਲਾ ਮਨੁੱਖ ਦੌੜਦਾ ਆ ਰਿਹਾ ਹੈ।” ਤਾਂ ਪਾਤਸ਼ਾਹ ਨੇ ਕਿਹਾ, “ਉਹ ਵੀ ਖਬਰ ਲੈ ਕੇ ਹੀ ਆ ਰਿਹਾ ਹੈ।”
27 ਤਾਂ ਦਰਬਾਨ ਨੇ ਕਿਹਾ, “ਮੇਰੇ ਖਿਆਲ ਵਿੱਚ ਜਿਹੜਾ ਪਹਿਲਾ ਆਦਮੀ ਨੱਸਦਾ ਆ ਰਿਹਾ ਹੈ ਉਹ ਸਾਦੋਕ ਦੇ ਪੁੱਤਰ ਅਹੀਮਅਸ ਵਰਗਾ ਜਾਪਦਾ ਹੈ।” ਪਾਤਸ਼ਾਹ ਨੇ ਕਿਹਾ, “ਅਹੀਮਅਸ ਇੱਕ ਚੰਗਾ ਮਨੁੱਖ ਹੈ, ਉਹ ਜ਼ਰੂਰ ਕੋਈ ਚੰਗੀ ਹੀ ਖਬਰ ਲਿਆ ਰਿਹਾ ਹੋਣਾ ਹੈ।”
28 ਅਹੀਮਅਸ ਨੇ ਪੁਕਾਰ ਕੇ ਹਾਕ ਮਾਰਕੇ ਪਾਤਸ਼ਾਹ ਨੂੰ ਆਖਿਆ, “ਸਭ ਠੀਕ-ਠਾਕ ਹੈ।” ਅਹੀਮਅਸ ਨੇ ਆਕੇ ਪਾਤਸ਼ਾਹ ਨੂੰ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਕਿਹਾ, “ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਯਹੋਵਾਹ ਨੇ ਤੁਹਾਡੇ ਦੁਸ਼ਮਣਾਂ ਨੂੰ ਹਾਰ ਦਿੱਤੀ ਹੈ। ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੁਹਾਡੀ ਜਿੱਤ ਹੋਈ ਹੈ।”
29 ਪਾਤਸ਼ਾਹ ਨੇ ਪੁੱਛਿਆ, “ਕੀ ਜਵਾਨ ਅਬਸ਼ਾਲੋਮ ਠੀਕ-ਠਾਕ ਹੈ।” ਅਹੀਮਅਸ ਨੇ ਜਵਾਬ ਦਿੱਤਾ, “ਜਦੋਂ ਯੋਆਬ ਨੇ ਮੈਨੂੰ ਭੇਜਿਆ ਸੀ ਉਸ ਵੇਲੇ ਮੈਂ ਇੱਕ ਅਜ਼ਬ ਭੀੜ ਵੇਖੀ ਪਰ ਮੈਨੂੰ ਖਬਰ ਨਹੀਂ ਸੀ ਕਿ ਕੀ ਹੋਇਆ।”
30 ਤਦ ਪਾਤਸ਼ਾਹ ਨੇ ਕਿਹਾ, “ਤੂੰ ਇੱਥੇ ਅੰਦਰ ਜਾਕੇ ਜ਼ਰਾ ਕੁ ਰੁਕ ਅਤੇ ਇੰਤਜਾਰ ਕਰ।” ਤਾਂ ਅਹੀਮਅਸ ਉੱਥੇ ਜਾਕੇ ਰੁਕਿਆ ਅਤੇ ਉਡੀਕਣ ਲੱਗਾ।
31 ਤਦ ਕੂਸ਼ੀ ਉੱਥੇ ਪੁਜਿਆ। ਉਸ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਂ ਚੰਗੀ ਖਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਭਨਾਂ ਤੋਂ ਜੋ ਤੁਹਾਡੇ ਵਿਰੋਧ ਲਈ ਉੱਠੇ ਸਨ ਤੁਹਾਡਾ ਬਦਲਾ ਲਿਆ ਹੈ।”
32 ਪਾਤਸ਼ਾਹ ਨੇ ਕੂਸ਼ੀ ਨੂੰ ਪੁੱਛਿਆ ਕਿ ਅਬਸ਼ਾਲੋਮ ਜਵਾਨ ਕੀ ਸੁੱਖ ਨਾਲ ਹੈ? ਤਾਂ ਕੂਸ਼ੀ ਨੇ ਜਵਾਬ ਵਿੱਚ ਇਹ ਕਿਹਾ, “ਮੇਰੇ ਮਹਾਰਾਜ ਪਾਤਸ਼ਾਹ ਦੇ ਦੁਸ਼ਮਣ ਅਤੇ ਉਹ ਸਭ ਲੋਕ ਜੋ ਪਾਤਸ਼ਾਹ ਦੇ ਵਿਰੋਧ ਵਿੱਚ ਹਨ, ਉਹ ਸਭ ਉਸੇ ਜਵਾਨ (ਅਬਸ਼ਾਲੋਮ) ਵਰਗੇ ਹੋ ਜਾਣ।”
33 ਤਦ ਪਾਤਸ਼ਾਹ ਜਾਣ ਗਿਆ ਕਿ ਅਬਸ਼ਾਲੋਮ ਮਰ ਗਿਆ ਹੈ। ਤਾਂ ਪਾਤਸ਼ਾਹ ਬੜਾ ਬੇਚੈਨ ਹੋਇਆ, ਉਹ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜੀ ਦੇ ਉੱਪਰ ਸੀ ਉਸ ਉੱਪਰ ਚੜ੍ਹ ਗਿਆ ਅਤੇ ਕੁਰਲਾਉਂਦਾ ਹੋਇਆ ਇਹ ਆਖ ਰਿਹਾ ਸੀ, “ਹਾਏ, ਮੇਰੇ ਪੁੱਤਰ ਅਬਸ਼ਾਲੋਮ! ਓ ਮੇਰੇ ਅਬਸ਼ਾਲੋਮ! ਕਾਸ਼ ਤੇਰੀ ਜਗ੍ਹਾ ਮੈਂ ਹੀ ਮਰ ਜਾਂਦਾ, ਮੈਨੂੰ ਮੌਤ ਆ ਜਾਂਦੀ ਮੇਰੇ ਪੁੱਤਰ! ਅਬਸ਼ਾਲੋਮ! ਹਾਏ ਮੇਰੇ ਪੁੱਤਰ!”
1 And David numbered the people that were with him, and set captains of thousands and captains of hundreds over them.
2 And David sent forth a third part of the people under the hand of Joab, and a third part under the hand of Abishai the son of Zeruiah, Joab’s brother, and a third part under the hand of Ittai the Gittite. And the king said unto the people, I will surely go forth with you myself also.
3 But the people answered, Thou shalt not go forth: for if we flee away, they will not care for us; neither if half of us die, will they care for us: but now thou art worth ten thousand of us: therefore now it is better that thou succour us out of the city.
4 And the king said unto them, What seemeth you best I will do. And the king stood by the gate side, and all the people came out by hundreds and by thousands.
5 And the king commanded Joab and Abishai and Ittai, saying, Deal gently for my sake with the young man, even with Absalom. And all the people heard when the king gave all the captains charge concerning Absalom.
6 So the people went out into the field against Israel: and the battle was in the wood of Ephraim;
7 Where the people of Israel were slain before the servants of David, and there was there a great slaughter that day of twenty thousand men.
8 For the battle was there scattered over the face of all the country: and the wood devoured more people that day than the sword devoured.
9 And Absalom met the servants of David. And Absalom rode upon a mule, and the mule went under the thick boughs of a great oak, and his head caught hold of the oak, and he was taken up between the heaven and the earth; and the mule that was under him went away.
10 And a certain man saw it, and told Joab, and said, Behold, I saw Absalom hanged in an oak.
11 And Joab said unto the man that told him, And, behold, thou sawest him, and why didst thou not smite him there to the ground? and I would have given thee ten shekels of silver, and a girdle.
12 And the man said unto Joab, Though I should receive a thousand shekels of silver in mine hand, yet would I not put forth mine hand against the king’s son: for in our hearing the king charged thee and Abishai and Ittai, saying, Beware that none touch the young man Absalom.
13 Otherwise I should have wrought falsehood against mine own life: for there is no matter hid from the king, and thou thyself wouldest have set thyself against me.
14 Then said Joab, I may not tarry thus with thee. And he took three darts in his hand, and thrust them through the heart of Absalom, while he was yet alive in the midst of the oak.
15 And ten young men that bare Joab’s armour compassed about and smote Absalom, and slew him.
16 And Joab blew the trumpet, and the people returned from pursuing after Israel: for Joab held back the people.
17 And they took Absalom, and cast him into a great pit in the wood, and laid a very great heap of stones upon him: and all Israel fled every one to his tent.
18 Now Absalom in his lifetime had taken and reared up for himself a pillar, which is in the king’s dale: for he said, I have no son to keep my name in remembrance: and he called the pillar after his own name: and it is called unto this day, Absalom’s place.
19 Then said Ahimaaz the son of Zadok, Let me now run, and bear the king tidings, how that the Lord hath avenged him of his enemies.
20 And Joab said unto him, Thou shalt not bear tidings this day, but thou shalt bear tidings another day: but this day thou shalt bear no tidings, because the king’s son is dead.
21 Then said Joab to Cushi, Go tell the king what thou hast seen. And Cushi bowed himself unto Joab, and ran.
22 Then said Ahimaaz the son of Zadok yet again to Joab, But howsoever, let me, I pray thee, also run after Cushi. And Joab said, Wherefore wilt thou run, my son, seeing that thou hast no tidings ready?
23 But howsoever, said he, let me run. And he said unto him, Run. Then Ahimaaz ran by the way of the plain, and overran Cushi.
24 And David sat between the two gates: and the watchman went up to the roof over the gate unto the wall, and lifted up his eyes, and looked, and behold a man running alone.
25 And the watchman cried, and told the king. And the king said, If he be alone, there is tidings in his mouth. And he came apace, and drew near.
26 And the watchman saw another man running: and the watchman called unto the porter, and said, Behold another man running alone. And the king said, He also bringeth tidings.
27 And the watchman said, Me thinketh the running of the foremost is like the running of Ahimaaz the son of Zadok. And the king said, He is a good man, and cometh with good tidings.
28 And Ahimaaz called, and said unto the king, All is well. And he fell down to the earth upon his face before the king, and said, Blessed be the Lord thy God, which hath delivered up the men that lifted up their hand against my lord the king.
29 And the king said, Is the young man Absalom safe? And Ahimaaz answered, When Joab sent the king’s servant, and me thy servant, I saw a great tumult, but I knew not what it was.
30 And the king said unto him, Turn aside, and stand here. And he turned aside, and stood still.
31 And, behold, Cushi came; and Cushi said, Tidings, my lord the king: for the Lord hath avenged thee this day of all them that rose up against thee.
32 And the king said unto Cushi, Is the young man Absalom safe? And Cushi answered, The enemies of my lord the king, and all that rise against thee to do thee hurt, be as that young man is.
33 And the king was much moved, and went up to the chamber over the gate, and wept: and as he went, thus he said, O my son Absalom, my son, my son Absalom! would God I had died for thee, O Absalom, my son, my son!
Jeremiah 13 in Tamil and English
1 ਲੰਗੋਟੀ ਦਾ ਨਿਸ਼ਾਨ ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”
Thus saith the Lord unto me, Go and get thee a linen girdle, and put it upon thy loins, and put it not in water.
2 ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ।
So I got a girdle according to the word of the Lord, and put it on my loins.
3 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ।
And the word of the Lord came unto me the second time, saying,
4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।”
Take the girdle that thou hast got, which is upon thy loins, and arise, go to Euphrates, and hide it there in a hole of the rock.
5 ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲੰਗੋਟੀ ਛੁਪਾ ਦਿੱਤੀ।
So I went, and hid it by Euphrates, as the Lord commanded me.
6 ਕਈ ਦਿਨਾਂ ਮਗਰੋਂ, ਯਹੋਵਾਹ ਨੇ ਮੈਨੂੰ ਆਖਿਆ, “ਹੁਣ ਯਿਰਮਿਯਾਹ, ਫਰਾਤ ਨੂੰ ਜਾਹ। ਉਸ ਲੰਗੋਟੀ ਨੂੰ ਲੈ ਕੇ ਆ ਜਿਹੜੀ ਮੈਂ ਤੈਨੂੰ ਓੱਥੇ ਛੁਪਾਉਣ ਲਈ ਆਖਿਆ ਸੀ।”
And it came to pass after many days, that the Lord said unto me, Arise, go to Euphrates, and take the girdle from thence, which I commanded thee to hide there.
7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ।
Then I went to Euphrates, and digged, and took the girdle from the place where I had hid it: and, behold, the girdle was marred, it was profitable for nothing.
8 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।
Then the word of the Lord came unto me, saying,
9 ਯਹੋਵਾਹ ਨੇ ਇਹ ਆਖਿਆ, “ਜਿਵੇਂ ਕਿ ਲੰਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮੰਡ ਬਰਬਾਦ ਕਰ ਦਿਆਂਗਾ।
Thus saith the Lord, After this manner will I mar the pride of Judah, and the great pride of Jerusalem.
10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲੰਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ।
This evil people, which refuse to hear my words, which walk in the imagination of their heart, and walk after other gods, to serve them, and to worship them, shall even be as this girdle, which is good for nothing.
11 ਬੰਦਾ ਲੰਗੋਟੀ ਨੂੰ ਆਪਣੇ ਲੱਕ ਨਾਲ ਕਸੱਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿੱਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।”
For as the girdle cleaveth to the loins of a man, so have I caused to cleave unto me the whole house of Israel and the whole house of Judah, saith the Lord; that they might be unto me for a people, and for a name, and for a praise, and for a glory: but they would not hear.
12 ਯਹੂਦਾਹ ਨੂੰ ਚੇਤਾਵਨੀਆਂ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’
Therefore thou shalt speak unto them this word; Thus saith the Lord God of Israel, Every bottle shall be filled with wine: and they shall say unto thee, Do we not certainly know that every bottle shall be filled with wine?
13 ਫ਼ੇਰ ਤੂੰ ਉਨ੍ਹਾਂ ਨੂੰ ਆਖੇਂਗਾ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਇਸ ਧਰਤੀ ਤੇ ਰਹਿਣ ਵਾਲੇ ਹਰ ਬੰਦੇ ਨੂੰ ਸ਼ਰਾਬੀ ਬੰਦੇ ਵਾਂਗ ਬਣਾ ਦੇਵਾਂਗਾ। ਮੈਂ ਉਨ੍ਹਾਂ ਰਾਜਿਆਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਦਾਊਦ ਦੇ ਤਖਤ ਉੱਤੇ ਬੈਠੇ ਹਨ। ਮੈਂ ਉਨ੍ਹਾਂ ਜਾਜਕਾਂ, ਜਾਜਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਬਾਰੇ ਵੀ ਆਖ ਰਿਹਾ ਹਾਂ।
Then shalt thou say unto them, Thus saith the Lord, Behold, I will fill all the inhabitants of this land, even the kings that sit upon David’s throne, and the priests, and the prophets, and all the inhabitants of Jerusalem, with drunkenness.
14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”
And I will dash them one against another, even the fathers and the sons together, saith the Lord: I will not pity, nor spare, nor have mercy, but destroy them.
15 ਸੁਣੋ ਅਤੇ ਧਿਆਨ ਕਰੋ। ਯਹੋਵਾਹ ਨੇ ਤੁਹਾਨੂੰ ਆਖਿਆ ਹੈ, ਗੁਮਾਨੀ ਨਾ ਬਣੋ।
Hear ye, and give ear; be not proud: for the Lord hath spoken.
16 ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ।
Give glory to the Lord your God, before he cause darkness, and before your feet stumble upon the dark mountains, and, while ye look for light, he turn it into the shadow of death, and make it gross darkness.
17 ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।
But if ye will not hear it, my soul shall weep in secret places for your pride; and mine eye shall weep sore, and run down with tears, because the Lord’s flock is carried away captive.
18 ਇਹ ਗੱਲਾਂ ਰਾਜੇ ਅਤੇ ਉਸਦੀ ਰਾਣੀ ਨੂੰ ਦੱਸੋ, “ਆਪਣੇ ਤਖਤਾਂ ਉੱਪਰੋਂ ਉਤਰ ਆਵੋ। ਤੁਹਾਡੇ ਖੂਬਸੂਰਤ ਤਾਜ਼, ਤੁਹਾਡੇ ਸਿਰਾਂ ਉੱਤੋਂ ਡਿੱਗ ਪਏ ਨੇ।”
Say unto the king and to the queen, Humble yourselves, sit down: for your principalities shall come down, even the crown of your glory.
19 ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸੱਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ।
The cities of the south shall be shut up, and none shall open them: Judah shall be carried away captive all of it, it shall be wholly carried away captive.
20 ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ।
Lift up your eyes, and behold them that come from the north: where is the flock that was given thee, thy beautiful flock?
21 ਤੂੰ ਕੀ ਆਖੇਂਗਾ ਜਦੋਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਹੀ ਤੇਰੇ ਉੱਪਰ ਆਗੂਆਂ ਵਜੋਂ ਨਿਯੁਕਤ ਕਰੇਗਾ ਜਿਨ੍ਹਾਂ ਨੂੰ ਤੂੰ ਸਿੱਖਿਆ ਦਿੱਤੀ ਹੈ। ਇਸ ਲਈ ਬੱਚੇ ਨੂੰ ਜਣਨ ਵਾਲੀ ਔਰਤ ਵਾਂਗ ਤੇਰੇ ਉੱਪਰ ਬਹੁਤ ਸਾਰਾ ਦਰਦ ਆਵੇਗਾ।
What wilt thou say when he shall punish thee? for thou hast taught them to be captains, and as chief over thee: shall not sorrows take thee, as a woman in travail?
22 ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।
And if thou say in thine heart, Wherefore come these things upon me? For the greatness of thine iniquity are thy skirts discovered, and thy heels made bare.
23 ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸੱਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸੱਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸੱਕਦਾ ਅਤੇ ਨੇਕੀ ਨਹੀਂ ਕਰ ਸੱਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿੱਖਾਈਆਂ ਗਈਆਂ ਹਨ।
Can the Ethiopian change his skin, or the leopard his spots? then may ye also do good, that are accustomed to do evil.
24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ।
Therefore will I scatter them as the stubble that passeth away by the wind of the wilderness.
25 ਇਹੀ ਹੈ ਜਿਹੜਾ ਤੇਰੇ ਨਾਲ ਵਾਪਰੇਗਾ। ਮੇਰੀਆਂ ਯੋਜਨਾਵਾਂ ਅੰਦਰ ਇਹੀ ਤੇਰਾ ਹਿੱਸਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਹ ਕਿਉਂ ਵਾਪਰੇਗਾ? ਕਿਉਂ ਕਿ ਤੂੰ ਮੈਨੂੰ ਭੁੱਲ ਗਿਆ ਸੈਂ। ਤੂੰ ਝੂਠੇ ਦੇਵਤਿਆਂ ਉੱਤੇ ਭਰੋਸਾ ਕੀਤਾ।
This is thy lot, the portion of thy measures from me, saith the Lord; because thou hast forgotten me, and trusted in falsehood.
26 ਯਰੂਸ਼ਲਮ, ਮੈਂ ਤੇਰੀ ਘੱਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ।
Therefore will I discover thy skirts upon thy face, that thy shame may appear.
27 ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
I have seen thine adulteries, and thy neighings, the lewdness of thy whoredom, and thine abominations on the hills in the fields. Woe unto thee, O Jerusalem! wilt thou not be made clean? when shall it once be?