੨ ਸਮੋਈਲ 5:12
ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵੱਧਾਇਆ ਸੀ।
And David | וַיֵּ֣דַע | wayyēdaʿ | va-YAY-da |
perceived | דָּוִ֔ד | dāwid | da-VEED |
that | כִּֽי | kî | kee |
the Lord | הֱכִינ֧וֹ | hĕkînô | hay-hee-NOH |
established had | יְהוָ֛ה | yĕhwâ | yeh-VA |
him king | לְמֶ֖לֶךְ | lĕmelek | leh-MEH-lek |
over | עַל | ʿal | al |
Israel, | יִשְׂרָאֵ֑ל | yiśrāʾēl | yees-ra-ALE |
that and | וְכִי֙ | wĕkiy | veh-HEE |
he had exalted | נִשֵּׂ֣א | niśśēʾ | nee-SAY |
kingdom his | מַמְלַכְתּ֔וֹ | mamlaktô | mahm-lahk-TOH |
for his people | בַּֽעֲב֖וּר | baʿăbûr | ba-uh-VOOR |
Israel's | עַמּ֥וֹ | ʿammô | AH-moh |
sake. | יִשְׂרָאֵֽל׃ | yiśrāʾēl | yees-ra-ALE |
Cross Reference
੨ ਸਮੋਈਲ 7:16
ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਥਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।’”
੧ ਸਲਾਤੀਨ 10:9
ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਉਸਤਤ ਹੋਵੇ ਜਿਹੜਾ ਤੇਰੇ ਨਾਲ ਪ੍ਰਸੰਨ ਹੈ ਅਤੇ ਜਿਸਨੇ ਤੈਨੂੰ ਇਸਰਾਏਲ ਦੇ ਸਿੰਘਾਸਣ ਤੇ ਬਿਠਾਇਆ ਹੈ! ਯਹੋਵਾਹ ਪਰਮੇਸ਼ੁਰ ਹਮੇਸ਼ਾ ਇਸਰਾਏਲ ਨੂੰ ਪਿਆਰ ਕਰਦਾ, ਇਸ ਲਈ ਉਸ ਨੇ ਸਹੀ ਨਿਆਂ ਅਤੇ ਇਨਸਾਫ਼ ਨੂੰ ਕਾਇਮ ਰੱਖਣ ਲਈ ਤੈਨੂੰ ਇਸਰਾਏਲ ਦਾ ਰਾਜਾ ਬਣਾਇਆ।”
੧ ਤਵਾਰੀਖ਼ 14:2
ਤਦ ਦਾਊਦ ਨੂੰ ਮਹਿਸੂਸ ਹੋਇਆ ਕਿ ਵਾਕਇ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਬਣਾਇਆ ਸੀ। ਯਹੋਵਾਹ ਨੇ ਦਾਊਦ ਦੇ ਰਾਜ ਨੂੰ ਬੜਾ ਵਿਸ਼ਾਲ ਅਤੇ ਸ਼ਕਤੀਸ਼ਾਲੀ ਬਣਾਇਆ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਦਾਊਦ ਅਤੇ ਇਸਰਾਏਲੀਆਂ ਨੂੰ ਬਹੁਤ ਪਿਆਰ ਕਰਦਾ ਸੀ।
੨ ਤਵਾਰੀਖ਼ 2:11
ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: “ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸ ਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਥਾਪਿਆ ਹੈ।”
ਆ ਸਤਰ 4:14
ਪਰ ਜੇਕਰ ਤੂੰ ਹੁਣ ਚੁੱਪ ਕਰ ਰਹੀ, ਤੇ ਕੋਈ ਯਤਨ ਨਾ ਕੀਤਾ ਤਾਂ ਇਹ ਨਾ ਸੋਚ ਕਿ ਯਹੂਦੀਆਂ ਨੂੰ ਕਿਸੇ ਹੋਰ ਤੋਂ ਕੋਈ ਮਦਦ ਜਾਂ ਆਜ਼ਾਦੀ ਨਹੀਂ ਮਿਲੇਗੀ। ਪਰ ਤੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਦਾ ਨਾਸ ਹੋ ਜਾਵੇਗਾ ਅਤੇ ਕੀ ਪਤਾ ਕਿ ਤੂੰ ਅਜਿਹੇ ਵਕਤ ਲਈ ਹੀ ਪਾਤਸ਼ਾਹ ਤੀਕ ਪਹੁੰਚੀ ਹੋਵੇਂ?”
ਯਸਈਆਹ 1:25
ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ।
ਦਾਨੀ ਐਲ 2:30
ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।