Acts 13:52
ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।
Acts 13:52 in Other Translations
King James Version (KJV)
And the disciples were filled with joy, and with the Holy Ghost.
American Standard Version (ASV)
And the disciples were filled with joy with the Holy Spirit.
Bible in Basic English (BBE)
And the disciples were full of joy and of the Holy Spirit.
Darby English Bible (DBY)
And the disciples were filled with joy and [the] Holy Spirit.
World English Bible (WEB)
The disciples were filled with joy with the Holy Spirit.
Young's Literal Translation (YLT)
and the disciples were filled with joy and the Holy Spirit.
| And | οἵ | hoi | oo |
| the | δὲ | de | thay |
| disciples | μαθηταὶ | mathētai | ma-thay-TAY |
| were filled | ἐπληροῦντο | eplērounto | ay-play-ROON-toh |
| joy, with | χαρᾶς | charas | ha-RAHS |
| and | καὶ | kai | kay |
| with the Holy | πνεύματος | pneumatos | PNAVE-ma-tose |
| Ghost. | ἁγίου | hagiou | a-GEE-oo |
Cross Reference
ਰਸੂਲਾਂ ਦੇ ਕਰਤੱਬ 2:4
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
੧ ਥੱਸਲੁਨੀਕੀਆਂ 1:6
ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ।
ਮੱਤੀ 5:12
ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
੧ ਪਤਰਸ 4:13
ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।
੧ ਪਤਰਸ 1:6
ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ।
ਯਾਕੂਬ 1:2
ਵਿਸ਼ਵਾਸ ਅਤੇ ਸਿਆਣਪ ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
ਅਫ਼ਸੀਆਂ 5:18
ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।
ਗਲਾਤੀਆਂ 5:22
ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,
੨ ਕੁਰਿੰਥੀਆਂ 8:2
ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ।
ਰੋਮੀਆਂ 15:13
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ।
ਰੋਮੀਆਂ 14:17
ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
ਰੋਮੀਆਂ 5:3
ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
ਰਸੂਲਾਂ ਦੇ ਕਰਤੱਬ 5:41
ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
ਰਸੂਲਾਂ ਦੇ ਕਰਤੱਬ 4:31
ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
ਰਸੂਲਾਂ ਦੇ ਕਰਤੱਬ 2:46
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
ਯੂਹੰਨਾ 16:22
ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸੱਕਦਾ।
ਲੋਕਾ 6:22
“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।