ਹਿਜ਼ ਕੀ ਐਲ 16:59 in Punjabi

ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 16 ਹਿਜ਼ ਕੀ ਐਲ 16:59

Ezekiel 16:59
God Remains Faithful ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਮੈਂ ਤੇਰੇ ਨਾਲ ਓਹੋ ਜਿਹਾ ਵਿਹਾਰ ਕਰਾਂਗਾ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਸੀ! ਤੂੰ ਆਪਣੀ ਸ਼ਾਦੀ ਦੇ ਇਕਰਾਰਨਾਮੇ ਨੂੰ ਤੋੜਿਆ। ਤੂੰ ਸਾਡੇ ਇਕਰਾਰਨਾਮੇ ਦਾ ਆਦਰ ਨਹੀਂ ਕੀਤਾ।

Ezekiel 16:58Ezekiel 16Ezekiel 16:60

Ezekiel 16:59 in Other Translations

King James Version (KJV)
For thus saith the Lord GOD; I will even deal with thee as thou hast done, which hast despised the oath in breaking the covenant.

American Standard Version (ASV)
For thus saith the Lord Jehovah: I will also deal with thee as thou hast done, who hast despised the oath in breaking the covenant.

Bible in Basic English (BBE)
For this is what the Lord has said: I will do to you as you have done, you who, putting the oath on one side, have let the agreement be broken.

Darby English Bible (DBY)
For thus saith the Lord Jehovah: I will even deal with thee as thou hast done, who hast despised the oath, and broken the covenant.

World English Bible (WEB)
For thus says the Lord Yahweh: I will also deal with you as you have done, who have despised the oath in breaking the covenant.

Young's Literal Translation (YLT)
For thus said the Lord Jehovah: I have dealt with thee as thou hast done, In that thou hast despised an oath -- to break covenant.

For
כִּ֣יkee
thus
כֹ֤הhoh
saith
אָמַר֙ʾāmarah-MAHR
the
Lord
אֲדֹנָ֣יʾădōnāyuh-doh-NAI
God;
יְהוִ֔הyĕhwiyeh-VEE
deal
even
will
I
וְעָשִׂ֥יתִwĕʿāśîtiveh-ah-SEE-tee
with
אוֹתָ֖ךְʾôtākoh-TAHK
as
thee
כַּאֲשֶׁ֣רkaʾăšerka-uh-SHER
thou
hast
done,
עָשִׂ֑יתʿāśîtah-SEET
which
אֲשֶׁרʾăšeruh-SHER
despised
hast
בָּזִ֥יתbāzîtba-ZEET
the
oath
אָלָ֖הʾālâah-LA
in
breaking
לְהָפֵ֥רlĕhāpērleh-ha-FARE
the
covenant.
בְּרִֽית׃bĕrîtbeh-REET

Cross Reference

ਹਿਜ਼ ਕੀ ਐਲ 17:19
ਯਹੋਵਾਹ ਮੇਰੇ ਪ੍ਰਭੂ, ਇਹ ਇਕਰਾਰ ਕਰਦਾ ਹੈ: “ਮੈਂ ਆਪਣੇ ਜੀਵਨ ਦੀ ਸੌਂਹ ਖਾਕੇ ਆਖਦਾ ਹਾਂ ਕਿ ਮੈਂ ਯਹੂਦਾਹ ਦੇ ਰਾਜੇ ਨੂੰ ਸਜ਼ਾ ਦਿਆਂਗਾ। ਕਿਉਂ ਕਿ ਉਸ ਨੇ ਮੇਰੀਆਂ ਚੇਤਾਵਨੀਆਂ ਨੂੰ ਨਜ਼ਰ ਅੰਦਾਜ਼ ਕੀਤਾ। ਉਸ ਨੇ ਸਾਡਾ ਇਕਰਾਰਨਾਮਾ ਤੋੜਿਆ।

ਯਸਈਆਹ 24:5
ਧਰਤੀ ਦੇ ਲੋਕਾਂ ਨੇ ਧਰਤੀ ਨੂੰ ਨਾਪਾਕ ਕਰ ਦਿੱਤਾ ਹੈ। ਇਹ ਕਿਵੇਂ ਹੋਵੇਗਾ? ਲੋਕਾਂ ਨੇ ਪਰਮੇਸ਼ੁਰ ਦੀਆਂ ਸਾਖੀਆਂ ਦੇ ਖਿਲਾਫ਼ ਗ਼ਲਤ ਗੱਲਾਂ ਕੀਤੀਆਂ। ਲੋਕਾਂ ਨੇ ਪਰਮੇਸ਼ੁਰ ਦੇ ਬਿਵਸਬਾ ਨੂੰ ਨਹੀਂ ਮੰਨਿਆ। ਲੋਕਾਂ ਨੇ ਬਹੁਤ ਚਿਰ ਪਹਿਲਾਂ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ, ਪਰ ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨਾਲ ਕੀਤੇ ਉਸ ਇਕਰਾਰ ਨੂੰ ਤੋੜ ਦਿੱਤਾ।

ਰੋਮੀਆਂ 2:8
ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।

ਮੱਤੀ 7:1
ਯਿਸੂ ਦਾ ਅਧਿਕਾਰ ਵਾਲਾ ਉਪਦੇਸ਼ “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।

ਹਿਜ਼ ਕੀ ਐਲ 17:13
ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ।

ਹਿਜ਼ ਕੀ ਐਲ 14:4
ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ। ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਦੱਸੇਁ। ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ। ਮੈਂ ਉਸ ਨੂੰ ਜਵਾਬ ਦੇਵਾਂਗਾ ਭਾਵੇਂ ਉਸ ਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ। ਮੈਂ ਉਸ ਨਾਲ ਉਸ ਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ।

ਹਿਜ਼ ਕੀ ਐਲ 7:8
ਬਹੁਤ ਛੇਤੀ ਹੀ ਹੁਣ, ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। ਮੈਂ ਤੁਹਾਡੇ ਖਿਲਾਫ਼ ਆਪਣਾ ਸਾਰਾ ਕਹਿਰ ਦਰਸਾ ਦਿਆਂਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਪਾਸੋਂ ਤੁਹਾਡੀਆਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲਾਂ ਚੁਕਵਾਵਾਂਗਾ।

ਹਿਜ਼ ਕੀ ਐਲ 7:4
ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”

ਯਰਮਿਆਹ 31:32
ਇਹ ਓਸ ਤਰ੍ਹਾਂ ਦਾ ਇਕਰਾਰਨਾਮਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਹ ਇਕਰਾਰਨਾਮਾ ਮੈਂ ਉਦੋਂ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਹੱਥ ਫ਼ੜ ਕੇ ਮਿਸਰ ਤੋਂ ਬਾਹਰ ਲੈ ਆਇਆ ਸੀ। ਮੈਂ ਉਨ੍ਹਾਂ ਦਾ ਮਾਲਕ ਸੀ ਪਰ ਉਨ੍ਹਾਂ ਨੇ ਉਹ ਇਕਰਾਰਨਾਮਾ ਤੋੜ ਦਿੱਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

ਯਰਮਿਆਹ 22:9
ਉਸ ਪ੍ਰਸ਼ਨ ਦਾ ਉੱਤਰ ਇਹ ਹੋਵੇਗਾ: ‘ਪਰਮੇਸ਼ੁਰ ਨੇ ਯਰੂਸ਼ਲਮ ਨੂੰ ਇਸ ਲਈ ਤਬਾਹ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਇਕਰਾਰਨਾਮੇ ਉੱਪਰ ਅਮਲ ਕਰਨਾ ਛੱਡ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਅਤੇ ਸੇਵਾ ਕੀਤੀ।’”

ਯਰਮਿਆਹ 2:19
ਤੁਸੀਂ ਮੰਦੀਆਂ ਗੱਲਾਂ ਕੀਤੀਆਂ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤੁਹਾਨੂੰ ਸਿਰਫ਼ ਸਜ਼ਾ ਹੀ ਮਿਲੇਗੀ। ਤੁਹਾਡੇ ਉੱਤੇ ਮੁਸੀਬਤ ਆਵੇਗੀ। ਅਤੇ ਉਹ ਮੁਸੀਬਤ ਤੁਹਾਨੂੰ ਸਬਕ ਸਿੱਖਾਵੇਗੀ। ਇਸ ਬਾਰੇ ਸੋਚੋ! ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਆਪਣੇ ਪਰਮੇਸ਼ੁਰ ਕੋਲ ਮੁਖ ਮੋੜਨਾ ਕਿੰਨਾ ਮੰਦਾ ਹੈ। ਭੈਭੀਤ ਨਾ ਹੋਣਾ ਅਤੇ ਮੇਰਾ ਆਦਰ ਨਾ ਕਰਨਾ ਗ਼ਲਤ ਹੈ।” ਇਹ ਸੰਦੇਸ਼ ਪ੍ਰਭੂ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਸੀ।

ਯਸਈਆਹ 3:11
ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।

੨ ਤਵਾਰੀਖ਼ 34:31
ਤਦ ਪਾਤਸ਼ਾਹ ਆਪਣੀ ਥਾਂ ਤੇ ਖੜ੍ਹਾ ਹੋਇਆ ਅਤੇ ਉਸ ਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸ ਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸ ਦੇ ਹੁਕਮ ਉਸਦੀਆਂ ਸਿੱਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ।

ਅਸਤਸਨਾ 29:25
ਜਵਾਬ ਇਹ ਹੋਵੇਗਾ: ‘ਯਹੋਵਾਹ ਇਸ ਲਈ ਗੁੱਸੇ ਵਿੱਚ ਹੈ ਕਿਉਂਕਿ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦਾ ਇੱਕਰਾਨਾਮਾ, ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਦਾ ਇਕਰਾਰਨਾਮਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਸ ਇਕਰਾਰਨਾਮੇ ਉੱਪਰ ਚੱਲਣਾ ਛੱਡ ਦਿੱਤਾ ਸੀ ਜਿਹੜਾ ਯਹੋਵਾਹ ਨੇ ਉਨ੍ਹਾਂ ਨਾਲ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ।

ਅਸਤਸਨਾ 29:10
“ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ।

ਖ਼ਰੋਜ 24:1
ਪਰਮੇਸ਼ੁਰ ਤੇ ਇਸਰਾਏਲ ਆਪਣਾ ਇਕਰਾਰਨਾਮਾ ਕਰਦੇ ਹਨ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।