Galatians 4:16
ਕੀ ਹੁਣ ਮੈਂ ਤੁਹਾਡਾ ਦੁਸ਼ਮਣ ਹਾਂ ਕਿਉਂ ਕਿ ਮੈਂ ਤੁਹਾਨੂੰ ਸੱਚ ਆਖਦਾ ਰਿਹਾਂ।
Galatians 4:16 in Other Translations
King James Version (KJV)
Am I therefore become your enemy, because I tell you the truth?
American Standard Version (ASV)
So then am I become your enemy, by telling you the truth?
Bible in Basic English (BBE)
So then am I no longer your friend, because I give you true words?
Darby English Bible (DBY)
So I have become your enemy in speaking the truth to you?
World English Bible (WEB)
So then, have I become your enemy by telling you the truth?
Young's Literal Translation (YLT)
so that your enemy have I become, being true to you?
| Am I therefore | ὥστε | hōste | OH-stay |
| become | ἐχθρὸς | echthros | ake-THROSE |
| your | ὑμῶν | hymōn | yoo-MONE |
| enemy, | γέγονα | gegona | GAY-goh-na |
| the tell I because truth? | ἀληθεύων | alētheuōn | ah-lay-THAVE-one |
| you | ὑμῖν | hymin | yoo-MEEN |
Cross Reference
ਆਮੋਸ 5:10
ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਨਫ਼ਰਤ ਕੀਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ, ਅਤੇ ਸੱਚ ਬੋਲਣ ਵਾਲਿਆਂ ਨੂੰ ਤਿਰਸੱਕਾਰਿਆ।
ਗਲਾਤੀਆਂ 2:5
ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।
ਯੂਹੰਨਾ 7:7
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।
ਅਮਸਾਲ 9:8
ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ।
ਜ਼ਬੂਰ 141:5
ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।
ਗਲਾਤੀਆਂ 5:7
ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ?
ਯੂਹੰਨਾ 8:45
“ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
੧ ਸਲਾਤੀਨ 22:8
ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।” ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”
੧ ਸਲਾਤੀਨ 21:20
ਤਾਂ ਏਲੀਯਾਹ ਅਹਾਬ ਕੋਲ ਗਿਆ ਤਾਂ ਅਹਾਬ ਨੇ ਉਸ ਨੂੰ ਵੇਖਕੇ ਆਖਿਆ, “ਹੇ ਮੇਰੇ ਵੈਰੀਆਂ! ਤੂੰ ਮੈਨੂੰ ਫ਼ਿਰ ਤੋਂ ਲੱਭ ਲਿਆ!” ਏਲੀਯਾਹ ਨੇ ਜਵਾਬ ’ਚ ਕਿਹਾ, “ਹਾਂ, ਮੈਂ ਤੈਨੂੰ ਮੁੜ ਤੋਂ ਲੱਭ ਲਿਆ। ਤੂੰ ਹਮੇਸ਼ਾ ਆਪਣਾ ਜੀਵਨ ਯਹੋਵਾਹ ਦੇ ਵਿਰੁੱਧ ਪਾਪ ਕਰਨ ਵਿੱਚ ਹੀ ਗੁਜ਼ਾਰਿਆ।
ਗਲਾਤੀਆਂ 3:1
ਪਰਮੇਸ਼ੁਰ ਦੀਆਂ ਅਸੀਸਾਂ ਵਿਸ਼ਵਾਸ ਰਾਹੀਂ ਮਿਲ ਸੱਕਦੀਆਂ ਹੇ ਗਲਾਤੀਓ। ਅਸੀਂ ਤੁਹਾਡੀਆਂ ਅੱਖਾਂ ਸਾਹਮਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਰਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ।
ਗਲਾਤੀਆਂ 2:14
ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”
੨ ਤਵਾਰੀਖ਼ 25:16
ਜਦੋਂ ਨਬੀ ਨੇ ਇਉਂ ਆਖਿਆ ਤਾਂ ਅਮਸਯਾਹ ਨੇ ਉਸ ਨੂੰ ਕਿਹਾ, “ਅਸੀਂ ਤੈਨੂੰ ਪਾਤਸ਼ਾਹ ਦਾ ਸਲਾਹਕਾਰ ਬਣਾਇਆ ਹੈ। ਚੁੱਪ ਰਹਿ! ਜੇਕਰ ਤੂੰ ਚੁੱਪ ਨਹੀਂ ਕਰੇਂਗਾ ਤਾਂ ਮਾਰਿਆ ਜਾਵੇਂਗਾ।” ਨਬੀ ਚੁੱਪ ਕਰ ਗਿਆ, ਪਰ ਫ਼ਿਰ ਆਖਣ ਲੱਗਾ, “ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਕਿਉਂ ਕਿ ਤੁਸੀਂ ਉਹ ਬੁਰੇ ਕੰਮ ਕੀਤੇ ਹਨ ਅਤੇ ਮੇਰੀ ਸਲਾਹ ਨੂੰ ਨਕਾਰਿਆ ਹੈ।”
੨ ਤਵਾਰੀਖ਼ 24:20
ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋੜਦੇ ਹੋ? ਤੁਸੀਂ ਤਰਕੀ ਨਹੀਂ ਕਰ ਸੱਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿੱਠਾ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ।
੧ ਸਲਾਤੀਨ 22:27
ਅਤੇ ਕਹਿ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੀਕ ਇਸ ਨੂੰ ਕੈਦ ਵਿੱਚ ਰੱਖੇ ਅਤੇ ਇਸ ਨੂੰ ਰੁੱਖ ਰੋਟੀ ਤੇ ਪਾਣੀ ਹੀ ਦੇਵੋ।”
੧ ਸਲਾਤੀਨ 18:17
ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”