James 4:17
ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।
James 4:17 in Other Translations
King James Version (KJV)
Therefore to him that knoweth to do good, and doeth it not, to him it is sin.
American Standard Version (ASV)
To him therefore that knoweth to do good, and doeth it not, to him it is sin.
Bible in Basic English (BBE)
The man who has knowledge of how to do good and does not do it, to him it is sin.
Darby English Bible (DBY)
To him therefore who knows how to do good, and does it not, to him it is sin.
World English Bible (WEB)
To him therefore who knows to do good, and doesn't do it, to him it is sin.
Young's Literal Translation (YLT)
to him, then, knowing to do good, and not doing, sin it is to him.
| Therefore | εἰδότι | eidoti | ee-THOH-tee |
| to him that knoweth | οὖν | oun | oon |
| to do | καλὸν | kalon | ka-LONE |
| good, | ποιεῖν | poiein | poo-EEN |
| and | καὶ | kai | kay |
| doeth | μὴ | mē | may |
| it not, | ποιοῦντι | poiounti | poo-OON-tee |
| to him | ἁμαρτία | hamartia | a-mahr-TEE-ah |
| it is | αὐτῷ | autō | af-TOH |
| sin. | ἐστιν | estin | ay-steen |
Cross Reference
ਯੂਹੰਨਾ 9:41
ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸੱਕਦੇ ਹਾਂ, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰੱਖਦੇ ਹੋ।”
ਯੂਹੰਨਾ 13:17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
ਯੂਹੰਨਾ 15:22
ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।
ਰੋਮੀਆਂ 1:32
ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।
੨ ਪਤਰਸ 2:21
ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
ਲੋਕਾ 12:47
“ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
ਰੋਮੀਆਂ 1:20
ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ।
ਰੋਮੀਆਂ 2:17
ਯਹੂਦੀ ਅਤੇ ਸ਼ਰ੍ਹਾ ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।
ਰੋਮੀਆਂ 7:13
ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।