Jeremiah 7:15
ਮੈਂ ਤੁਹਾਨੂੰ ਆਪਣੇ ਘਰ ਤੋਂ ਦੂਰ ਸੁੱਟ ਦਿਆਂਗਾ ਜਿਵੇਂ ਮੈਂ ਇਫ਼ਰਾਈਮ ਦੇ ਤੁਹਾਡੇ ਸਾਰੇ ਭਰਾਵਾਂ ਨੂੰ ਦੂਰ ਸੁੱਟ ਦਿੱਤਾ ਸੀ।’
Jeremiah 7:15 in Other Translations
King James Version (KJV)
And I will cast you out of my sight, as I have cast out all your brethren, even the whole seed of Ephraim.
American Standard Version (ASV)
And I will cast you out of my sight, as I have cast out all your brethren, even the whole seed of Ephraim.
Bible in Basic English (BBE)
And I will send you away from before my face, as I have sent away all your brothers, even all the seed of Ephraim.
Darby English Bible (DBY)
and I will cast you out of my sight, as I have cast out all your brethren, all the seed of Ephraim.
World English Bible (WEB)
I will cast you out of my sight, as I have cast out all your brothers, even the whole seed of Ephraim.
Young's Literal Translation (YLT)
And I have cast you from before My face, As I have cast out all your brethren, The whole seed of Ephraim.
| And I will cast you out | וְהִשְׁלַכְתִּ֥י | wĕhišlaktî | veh-heesh-lahk-TEE |
| my of | אֶתְכֶ֖ם | ʾetkem | et-HEM |
| sight, | מֵעַ֣ל | mēʿal | may-AL |
| as | פָּנָ֑י | pānāy | pa-NAI |
| out cast have I | כַּאֲשֶׁ֤ר | kaʾăšer | ka-uh-SHER |
| הִשְׁלַ֙כְתִּי֙ | hišlaktiy | heesh-LAHK-TEE | |
| all | אֶת | ʾet | et |
| your brethren, | כָּל | kāl | kahl |
| אֲחֵיכֶ֔ם | ʾăḥêkem | uh-hay-HEM | |
| even the whole | אֵ֖ת | ʾēt | ate |
| seed | כָּל | kāl | kahl |
| of Ephraim. | זֶ֥רַע | zeraʿ | ZEH-ra |
| אֶפְרָֽיִם׃ | ʾeprāyim | ef-RA-yeem |
Cross Reference
ਯਰਮਿਆਹ 52:3
ਯਰੂਸ਼ਲਮ ਅਤੇ ਯਹੂਦਾਹ ਨਾਲ ਭਿਆਨਕ ਗੱਲਾਂ ਵਾਪਰੀਆਂ ਕਿਉਂ ਕਿ ਯਹੋਵਾਹ ਉਨ੍ਹਾਂ ਨਾਲ ਨਾਰਾਜ਼ ਸੀ। ਅੰਤ ਵਿੱਚ ਯਹੋਵਾਹ ਨੇ ਯਰੂਸ਼ਲਮ ਤੇ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਸਿਦਕੀਯਾਹ ਨੇ ਬਾਬਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।
ਯਰਮਿਆਹ 15:1
ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।
੨ ਸਲਾਤੀਨ 17:23
ਯਹੋਵਾਹ ਦੇ ਇਸਰਾਏਲ ਨੂੰ ਬਾਹਰ ਸੁੱਟਣ ਤੀਕ। ਉਸ ਨੇ ਆਪਣੇ ਨਬੀਆਂ ਨੂੰ ਕਿਹਾ ਸੀ ਕਿ ਇਹ ਵਾਪਰਨ ਵਾਲਾ ਹੈ। ਇਸ ਲਈ ਇਸਰਾਏਲੀ ਆਪਣੀ ਧਰਤੀ ਵਿੱਚੋਂ ਸੁੱਟੇ ਗਏ ਅਤੇ ਉਹ ਅੱਸ਼ੂਰ ਪਹੁੰਚੇ, ਜਿੱਥੇ ਉਹ ਹੁਣ ਤਾਈਂ ਰਹਿੰਦੇ ਹਨ।
ਹੋ ਸੀਅ 13:16
ਸਾਮਰਿਯਾ ਨੂੰ ਸਜ਼ਾ ਮਿਲੇਗੀ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਈ ਇਸਰਾਏਲੀ ਤਲਵਾਰਾਂ ਨਾਲ ਵੱਢੇ ਜਾਣਗੇ ਉਨ੍ਹਾਂ ਦੇ ਬੱਚਿਆਂ ਦੇ ਟੁਕੜੇ-ਟੁਕੜੇ ਕੀਤੇ ਜਾਣਗੇ। ਉਨ੍ਹਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ।”
ਹੋ ਸੀਅ 12:1
ਯਹੋਵਾਹ ਇਸਰਾਏਲ ਦੇ ਵਿਰੁੱਧ ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ “ਹਵਾ ਦੇ ਪਿੱਛੇ ਦੌੜਦਾ ਹੈ।” ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।
ਹੋ ਸੀਅ 9:16
ਅਫ਼ਰਾਈਮ ਨੂੰ ਸਜ਼ਾ ਮਿਲੇਗੀ ਉਨ੍ਹਾਂ ਦੀ ਜੜ ਸੁਕਦੀ ਜਾ ਰਹੀ ਹੈ। ਉਹ ਹੋਰ ਬੱਚੇ ਪੈਦਾ ਨਾ ਕਰ ਸੱਕਣਗੇ ਪਰ ਜਿਹੜੇ ਬੱਚੇ ਉਹ ਜਣ ਵੀ ਲੈਣ ਮੈਂ ਉਨ੍ਹਾਂ ਕੀਮਤੀ ਜਾਨਾਂ ਨੂੰ ਵੱਢ ਸੁੱਟਾਂਗਾ।
ਹੋ ਸੀਅ 9:9
ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।
ਹੋ ਸੀਅ 9:3
ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।
ਹੋ ਸੀਅ 1:4
ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾਏ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।
ਯਰਮਿਆਹ 23:39
ਪਰ ਤੁਸੀਂ ਮੇਰੇ ਸੰਦੇਸ਼ ਨੂੰ ਬੋਝ ਆਖਿਆ, ਇਸ ਲਈ ਮੈਂ ਤੁਹਾਨੂੰ ਬੋਝ ਵਾਂਗ ਚੁੱਕਾਂਗਾ ਅਤੇ ਆਪਣੇ ਤੋਂ ਦੂਰ ਸੁੱਟ ਦਿਆਂਗਾ। ਮੈਂ ਯਰੂਸ਼ਲਮ ਦਾ ਸ਼ਹਿਰ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ। ਪਰ ਮੈਂ ਤੁਹਾਨੂੰ ਅਤੇ ਉਸ ਸ਼ਹਿਰ ਨੂੰ ਆਪਣੇ ਕੋਲੋਂ ਦੂਰ ਸੁੱਟ ਦਿਆਂਗਾ।
ਯਰਮਿਆਹ 3:8
ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ।
ਜ਼ਬੂਰ 78:67
ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ, ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ।
੨ ਤਵਾਰੀਖ਼ 15:9
ਤਦ ਆਸਾ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਇਸਦੇ ਇਲਾਵਾ ਉਸ ਨੇ ਅਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਲੋਕਾਂ ਨੂੰ ਵੀ ਇਕੱਠਿਆਂ ਕੀਤਾ ਕਿਉਂ ਕਿ ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਸ ਦੇ ਨਾਲ ਆਏ।
੨ ਸਲਾਤੀਨ 24:20
ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਨਬੂਕਦਨੱਸਰ ਨੇ ਸਿਦਕੀਯਾਹ ਦਾ ਰਾਜ ਖਤਮ ਕੀਤਾ ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।
੨ ਸਲਾਤੀਨ 17:18
ਇਸ ਲਈ ਯਹੋਵਾਹ ਇਸਰਾਏਲੀਆਂ ਉੱਪਰ ਬੜਾ ਕਰੋਧ ਵਿੱਚ ਆਇਆ ਅਤੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕੀਤਾ। ਹੁਣ ਉੱਥੇ ਸਿਵਾਏ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ ਹੋਰ ਇੱਕ ਵੀ ਇਸਰਾਏਲੀ ਨਾ ਰਹਿ ਗਿਆ।