Matthew 21:35
“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।
Matthew 21:35 in Other Translations
King James Version (KJV)
And the husbandmen took his servants, and beat one, and killed another, and stoned another.
American Standard Version (ASV)
And the husbandmen took his servants, and beat one, and killed another, and stoned another.
Bible in Basic English (BBE)
And the workmen made an attack on his servants, giving blows to one, putting another to death, and stoning another.
Darby English Bible (DBY)
And the husbandmen took his bondmen, and beat one, killed another, and stoned another.
World English Bible (WEB)
The farmers took his servants, beat one, killed another, and stoned another.
Young's Literal Translation (YLT)
and the husbandmen having taken his servants, one they scourged, and one they killed, and one they stoned.
| And | καὶ | kai | kay |
| the | λαβόντες | labontes | la-VONE-tase |
| husbandmen | οἱ | hoi | oo |
| took | γεωργοὶ | geōrgoi | gay-ore-GOO |
| his | τοὺς | tous | toos |
| servants, | δούλους | doulous | THOO-loos |
| αὐτοῦ | autou | af-TOO | |
| beat and | ὃν | hon | one |
| one, | μὲν | men | mane |
| and | ἔδειραν | edeiran | A-thee-rahn |
| killed | ὃν | hon | one |
| another, | δὲ | de | thay |
| and | ἀπέκτειναν | apekteinan | ah-PAKE-tee-nahn |
| stoned | ὃν | hon | one |
| another. | δὲ | de | thay |
| ἐλιθοβόλησαν | elithobolēsan | ay-lee-thoh-VOH-lay-sahn |
Cross Reference
ਇਬਰਾਨੀਆਂ 11:36
ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ।
ਰਸੂਲਾਂ ਦੇ ਕਰਤੱਬ 7:52
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।
ਮੱਤੀ 5:12
ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
ਨਹਮਿਆਹ 9:26
ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।
੨ ਤਵਾਰੀਖ਼ 36:15
ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।
ਪਰਕਾਸ਼ ਦੀ ਪੋਥੀ 6:9
ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।
੧ ਥੱਸਲੁਨੀਕੀਆਂ 2:15
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
ਲੋਕਾ 13:33
ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
ਮੱਤੀ 23:31
ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ।
ਯਰਮਿਆਹ 26:21
ਰਾਜੇ ਯਹੋਯਾਕੀਮ ਅਤੇ ਉਸ ਦੇ ਫ਼ੌਜੀ ਅਫ਼ਸਰਾਂ ਅਤੇ ਯਹੂਦਾਹ ਦੇ ਆਗੂਆਂ ਨੇ ਊਰੀਯਾਹ ਦੇ ਪ੍ਰਚਾਰ ਨੂੰ ਸੁਣਿਆ। ਉਹ ਬਹੁਤ ਗੁੱਸੇ ਹੋਏ। ਰਾਜਾ ਯਹੋਯਾਕੀਮ ਊਰੀਯਾਹ ਨੂੰ ਮਾਰਨਾ ਚਾਹੁੰਦਾ ਸੀ। ਊਰੀਯਾਹ ਭੈਭੀਤ ਸੀ ਇਸ ਲਈ ਉਹ ਬਚਕੇ ਮਿਸਰ ਦੇਸ਼ ਨੂੰ ਭੱਜ ਗਿਆ।
ਯਰਮਿਆਹ 25:3
ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈ ਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ।
ਯਰਮਿਆਹ 2:30
“ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”
੨ ਤਵਾਰੀਖ਼ 24:21
ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ।
੨ ਤਵਾਰੀਖ਼ 16:10
ਆਸਾ ਨੂੰ ਹਨਾਨੀ ਦੇ ਇਨ੍ਹਾਂ ਬਚਨਾ ਤੇ ਕਰੋਧ ਆਇਆ। ਉਹ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਹਨਾਨੀ ਨੂੰ ਕੈਦ ਕਰ ਦਿੱਤਾ ਇਉਂ ਆਸਾ ਨੇ ਕਈਆਂ ਲੋਕਾਂ ਨਾਲ ਵੇਲੇ ਬੜਾ ਰੁੱਖਾ ਵਿਵਹਾਰ ਵੀ ਕੀਤਾ।
੧ ਸਲਾਤੀਨ 22:24
ਤਦ ਸਿਦਕੀਯਾਹ ਨਬੀ ਮੀਕਾਯਾਹ ਨੂੰ ਮਿਲਿਆ। ਉਸ ਨੇ ਮੀਕਾਯਾਹ ਦੇ ਚਿਹਰੇ ਤੇ ਥਪੜ ਮਾਰਿਆ ਅਤੇ ਕਿਹਾ, “ਕੀ ਤੂੰ ਮੰਨਦਾ ਹੈਂ ਕਿ ਯਹੋਵਾਹ ਦੇ ਆਤਮੇ ਨੇ ਮੈਨੂੰ ਛੱਡ ਦਿੱਤਾ ਅਤੇ ਤੇਰੇ ਰਾਹੀਂ ਗੱਲ ਕਰ ਰਿਹਾ ਹੈ?”
੧ ਸਲਾਤੀਨ 19:10
ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।”
੧ ਸਲਾਤੀਨ 19:2
ਤਾਂ ਈਜ਼ਬਲ ਨੇ ਸ਼ੰਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, “ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ,ਤਾਂ ਦੇਵਤੇ ਮੈਨੂੰ ਵੀ ਮਾਰ ਦੇਣ।”
੧ ਸਲਾਤੀਨ 18:13
ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ।
੧ ਸਲਾਤੀਨ 18:4
ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।