ਗਿਣਤੀ 17:13 in Punjabi

ਪੰਜਾਬੀ ਪੰਜਾਬੀ ਬਾਈਬਲ ਗਿਣਤੀ ਗਿਣਤੀ 17 ਗਿਣਤੀ 17:13

Numbers 17:13
ਕੋਈ ਵੀ ਬੰਦਾ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਨੇੜੇ ਆਵੇਗਾ, ਮਾਰਿਆ ਜਾਵੇਗਾ। ਕੀ ਇਹ ਸੱਚ ਹੈ ਕਿ ਅਸੀਂ ਸਾਰੇ ਹੀ ਮਾਰੇ ਜਾਵਾਂਗੇ?”

Numbers 17:12Numbers 17

Numbers 17:13 in Other Translations

King James Version (KJV)
Whosoever cometh any thing near unto the tabernacle of the LORD shall die: shall we be consumed with dying?

American Standard Version (ASV)
Every one that cometh near, that cometh near unto the tabernacle of Jehovah, dieth: shall we perish all of us?

Bible in Basic English (BBE)
Death will overtake everyone who comes near, who comes near the House of the Lord: are we all to come to destruction?

Darby English Bible (DBY)
Every one that comes at all near to the tabernacle of Jehovah shall die: shall we then expire altogether?

Webster's Bible (WBT)
Whoever approacheth the tabernacle of the LORD shall die: shall we be consumed with dying?

World English Bible (WEB)
Everyone who comes near, who comes near to the tent of Yahweh, dies: shall we perish all of us?

Young's Literal Translation (YLT)
any who is at all drawing near unto the tabernacle of Jehovah dieth; have we not been consumed -- to expire?'

Whosoever
כֹּ֣לkōlkole
cometh
any
thing
near
הַקָּרֵ֧ב׀haqqārēbha-ka-RAVE

הַקָּרֵ֛בhaqqārēbha-ka-RAVE
unto
אֶלʾelel
the
tabernacle
מִשְׁכַּ֥ןmiškanmeesh-KAHN
Lord
the
of
יְהוָ֖הyĕhwâyeh-VA
shall
die:
יָמ֑וּתyāmûtya-MOOT
shall
we
be
consumed
הַאִ֥םhaʾimha-EEM
with
dying?
תַּ֖מְנוּtamnûTAHM-noo
לִגְוֹֽעַ׃ligwōaʿlee-ɡ-OH-ah

Cross Reference

ਪੈਦਾਇਸ਼ 3:3
ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।’”

ਅਫ਼ਸੀਆਂ 2:13
ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸ ਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ।

ਰਸੂਲਾਂ ਦੇ ਕਰਤੱਬ 5:11
ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।

ਰਸੂਲਾਂ ਦੇ ਕਰਤੱਬ 5:5
ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।

ਯਸਈਆਹ 28:22
ਹੁਣ, ਤੁਹਾਨੂੰ ਉਨ੍ਹਾਂ ਗੱਲਾਂ ਦੇ ਵਿਰੁੱਧ ਨਹੀਂ ਲੜਨਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਗੇ, ਤਾਂ ਤੁਹਾਡੇ ਆਲੇ-ਦੁਆਲੇ ਦੇ ਰੱਸੇ ਹੋਰ ਕਸੇ ਜਾਣਗੇ। ਜਿਹੜੇ ਸ਼ਬਦ ਮੈਂ ਸੁਣੇ ਸਨ ਉਹ ਨਹੀਂ ਬਦਲਣਗੇ। ਉਹ ਸ਼ਬਦ ਸਰਬ ਸ਼ਕਤੀਮਾਨ ਯਹੋਵਾਹ ਦੇ ਸਨ, ਸਾਰੀ ਧਰਤੀ ਦੇ ਹਾਕਮ ਦੇ। ਅਤੇ ਉਹ ਗੱਲਾਂ ਹੋ ਕੇ ਰਹਿਣਗੀਆਂ।

ਜ਼ਬੂਰ 130:3
ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।

ਜ਼ਬੂਰ 90:7
ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ। ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।

ਅੱਯੂਬ 34:14
ਜੇ ਪਰਮੇਸ਼ੁਰ ਨੇ ਲੋਕਾਂ ਤੋਂ ਆਪਣੇ ਆਤਮੇ ਨੂੰ, ਅਤੇ ਜੀਵਨ-ਪ੍ਰਾਣ ਨੂੰ ਲੈ ਲੈਣ ਦਾ ਨਿਆਂ ਕੀਤਾ ਹੁੰਦਾ,

੧ ਤਵਾਰੀਖ਼ 15:13
ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।”

੧ ਤਵਾਰੀਖ਼ 13:11
ਪਰਮੇਸ਼ੁਰ ਨੇ ਉੱਜ਼ਾ ਤੇ ਆਪਣੀ ਕਰੋਪੀ ਵਿਖਾਈ ਇਸ ਨਾਲ ਦਾਊਦ ਨੂੰ ਕਰੋਧ ਆਇਆ। ਉਨ੍ਹਾਂ ਵਕਤਾਂ ਤੋਂ ਲੈ ਕੇ ਹੁਣ ਤੀਕ ਉਸ ਥਾਂ ਨੂੰ “ਪਰਸ ਉੱਜ਼ਾ” ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।

੨ ਸਮੋਈਲ 6:6
ਜਦੋਂ ਦਾਊਦ ਦੇ ਆਦਮੀ ਨਾਕੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਹੱਥ ਲੰਮਾ ਕਰਕੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਫ਼ੜ ਕੇ ਸੰਭਾਲਿਆ ਕਿਉਂ ਕਿ ਗਊਆਂ ਠੋਕਰ ਖਾ ਰਹੀਆਂ ਸਨ।

੧ ਸਮੋਈਲ 6:19
ਪਰ ਬੈਤ-ਸ਼ਮਸ਼ ਦੇ ਕੁਝ ਲੋਕਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਵਿੱਚ ਝਾਕ ਲਿਆ ਕਿਉਂ ਜੋ ਉੱਥੇ ਜਾਜਕ ਨਹੀਂ ਸਨ। ਇਸ ਲਈ ਪਰਮੇਸ਼ੁਰ ਨੇ ਬੈਤ-ਸ਼ਮਸ਼ ਵਿਖੇ 70 ਆਦਮੀਆਂ ਨੂੰ ਮਾਰ ਦਿੱਤਾ ਕਿਉਂਕਿ ਉਨ੍ਹਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਵਿੱਚ ਤੱਕਿਆ ਸੀ। ਬੈਤਸ਼ਮਸ਼ ਦੇ ਲੋਕ ਬੜੇ ਰੋਏ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਬੜੀ ਸਖ਼ਤ ਸਜ਼ਾ ਦਿੱਤੀ ਸੀ।

ਅਸਤਸਨਾ 2:16
“ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ,

ਗਿਣਤੀ 32:13
“ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਬਹੁਤ ਨਾਰਾਜ਼ ਸੀ। ਇਸ ਲਈ ਯਹੋਵਾਹ ਨੇ ਲੋਕਾਂ ਨੂੰ 40 ਵਰ੍ਹੇ ਤੀਕ ਮਾਰੂਥਲ ਵਿੱਚ ਰਹਿਣ ਲਈ ਮਜ਼ਬੂਰ ਕੀਤਾ, ਜਦੋਂ ਤੱਕ ਕਿ ਉਹ ਸਾਰੇ ਲੋਕ ਮਰ ਨਹੀਂ ਗਏ ਜਿਨ੍ਹਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਸੀ।

ਗਿਣਤੀ 18:4
ਉਹ ਤੁਹਾਡੇ ਵਿੱਚ ਸ਼ਾਮਿਲ ਹੋਣਗੇ ਅਤੇ ਤੁਹਾਡੇ ਨਾਲ ਕੰਮ ਕਰਨਗੇ। ਉਹ ਮੰਡਲੀ ਵਾਲੇ ਤੰਬੂ ਦੀ ਸਾਂਭ-ਸੰਭਾਲ ਲਈ ਜ਼ਿੰਮੇਵਾਰ ਹੋਣਗੇ। ਜਿਹੜਾ ਵੀ ਕੰਮ ਤੰਬੂ ਵਿੱਚ ਕਰਨ ਵਾਲਾ ਹੋਵੇਗਾ ਉਹ ਉਨ੍ਹਾਂ ਰਾਹੀ ਹੀ ਕੀਤਾ ਜਾਵੇਗਾ। ਹੋਰ ਕੋਈ ਵੀ ਉੱਥੇ ਨਾ ਆਵੇ ਜਿੱਥੇ ਤੁਸੀਂ ਹੋ।

ਗਿਣਤੀ 16:26
ਮੂਸਾ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ, “ਇਨ੍ਹਾਂ ਬੁਰੇ ਆਦਮੀਆਂ ਦੇ ਤੰਬੂਆਂ ਤੋਂ ਦੂਰ ਹਟ ਜਾਵੋ। ਇਨ੍ਹਾਂ ਦੀ ਕਿਸੇ ਚੀਜ਼ ਨੂੰ ਨਾ ਛੂਹੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਇਨ੍ਹਾਂ ਦੇ ਪਾਪਾਂ ਕਰਕੇ ਤਬਾਹ ਹੋ ਜਾਵੋਂਗੇ।”

ਗਿਣਤੀ 1:51
ਜਦੋਂ ਕਦੇ ਵੀ ਪਵਿੱਤਰ ਤੰਬੂ ਨੂੰ ਕਿਤੇ ਲਿਜਾਣਾ ਪਵੇ ਤਾਂ ਇਹ ਗੱਲ ਲੇਵੀ ਦੇ ਆਦਮੀਆਂ ਨੂੰ ਕਰਨੀ ਚਾਹੀਦੀ ਹੈ। ਉਹੀ ਉਹ ਲੋਕ ਹਨ ਜਿਹੜੇ ਪਵਿੱਤਰ ਤੰਬੂ ਦੀ ਦੇਖ-ਭਾਲ ਕਰਨਗੇ। ਜੇ ਕੋਈ ਅਜਿਹਾ ਆਦਮੀ ਜਿਹੜਾ ਲੇਵੀ ਦੇ ਪਰਿਵਾਰ ਵਿੱਚੋਂ ਨਹੀਂ ਹੈ ਅਤੇ ਤੰਬੂ ਦੀ ਦੇਖ-ਭਾਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਤਾਂ ਉਸ ਨੂੰ ਅਵੱਸ਼ ਹੀ ਮਾਰ ਦੇਣਾ ਚਾਹੀਦਾ ਹੈ।

ਇਬਰਾਨੀਆਂ 10:19
ਪਰਮੇਸ਼ੁਰ ਦੇ ਨਜ਼ਦੀਕ ਆਓ ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ।