ਜ਼ਬੂਰ 106:28 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 106 ਜ਼ਬੂਰ 106:28

Psalm 106:28
ਫ਼ੇਰ ਬਾਲ ਪਿਓਰ ਦੀ ਥਾਂ ਉੱਤੇ, ਪਰਮੇਸ਼ੁਰ ਦੇ ਲੋਕਾਂ ਨੇ ਇਕੱਠੇ ਬਾਲ ਦੀ ਪੂਜਾ ਕਰਨੀ ਸ਼ੁਰੂ ਕੀਤੀ। ਪਰਮੇਸ਼ੁਰ ਦੇ ਲੋਕਾਂ ਨੇ ਦਾਅਵਤਾਂ ਦਾ ਆਨੰਦ ਮਾਣਿਆ ਅਤੇ ਮੁਰਦਿਆਂ ਨੂੰ ਸਤਿਕਾਰਨ ਵਾਸਤੇ ਬਲੀਆਂ ਖਾਧੀਆਂ।

Psalm 106:27Psalm 106Psalm 106:29

Psalm 106:28 in Other Translations

King James Version (KJV)
They joined themselves also unto Baalpeor, and ate the sacrifices of the dead.

American Standard Version (ASV)
They joined themselves also unto Baal-peor, And ate the sacrifices of the dead.

Bible in Basic English (BBE)
And they were joined to Baal-peor, and took part in the offerings to the dead.

Darby English Bible (DBY)
And they joined themselves unto Baal-Peor, and ate the sacrifices of the dead;

World English Bible (WEB)
They joined themselves also to Baal Peor, And ate the sacrifices of the dead.

Young's Literal Translation (YLT)
And they are coupled to Baal-Peor, And eat the sacrifices of the dead,

They
joined
themselves
וַ֭יִּצָּ֣מְדוּwayyiṣṣāmĕdûVA-yee-TSA-meh-doo
also
unto
Baal-peor,
לְבַ֣עַלlĕbaʿalleh-VA-al
ate
and
פְּע֑וֹרpĕʿôrpeh-ORE
the
sacrifices
וַ֝יֹּאכְל֗וּwayyōʾkĕlûVA-yoh-heh-LOO
of
the
dead.
זִבְחֵ֥יzibḥêzeev-HAY
מֵתִֽים׃mētîmmay-TEEM

Cross Reference

ਹੋ ਸੀਅ 9:10
ਇਸਰਾਏਲ ਦਾ ਬੁੱਤ ਉਪਾਸਨਾ ਕਾਰਣ ਨਾਸ ਹੋਣਾ “ਜਦੋਂ ਮੈਂ ਇਸਰਾਏਲ ਨੂੰ ਲੱਭਿਆ, ਉਸ ਵਕਤ, ਉਹ ਉਜਾੜ ਵਿੱਚ ਤਾਜੇ ਅੰਗੂਰਾਂ ਵਰਗੇ ਸਨ। ਉਹ ਬਹਾਰ ਦੇ ਅੰਜੀਰ ਦੇ ਰੁੱਖਾਂ ਦੇ ਪਹਿਲੇ ਫ਼ਲਾਂ ਵਰਗੇ ਸਨ, ਪਰ ਫੇਰ ਉਹ ਬਆਲ-ਪਉਰ ਵੱਲ ਜਾਕੇ ਬਦਲ ਗਏ ਇਸ ਲਈ ਮੈਨੂੰ ਉਨ੍ਹਾਂ ਨੂੰ ਸੜੇ ਫ਼ਲਾਂ ਵਾਂਗ ਆਪਣੇ ਦ੍ਰੱਖਤ ਤੋਂ ਵੱਢ ਦੇਣਾ ਪਿਆ। ਉਹ ਉਨ੍ਹਾਂ ਭਿਆਨਕ ਚੀਜ਼ਾਂ (ਝੂਠੇ ਦੇਵਤਿਆਂ) ਵਰਗੇ ਬਣ ਗਏ ਜਿਨ੍ਹਾਂ ਨੂੰ ਉਨ੍ਹਾਂ ਨੇ ਪਿਆਰ ਕੀਤਾ ਸੀ।

ਅਸਤਸਨਾ 4:3
“ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਆਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉੱਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਆਲ-ਪਓਰ ਦਾ ਅਨੁਸਰਣ ਕੀਤਾ ਸੀ।

ਪਰਕਾਸ਼ ਦੀ ਪੋਥੀ 2:14
“ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।

੧ ਕੁਰਿੰਥੀਆਂ 10:19
ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।

ਯਰਮਿਆਹ 10:8
ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕੰਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।

ਜ਼ਬੂਰ 115:4
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।

ਯਸ਼ਵਾ 22:17
ਚੇਤੇ ਕਰੋ ਪਓਰ ਵਿਖੇ ਕੀ ਵਾਪਰਿਆ ਸੀ? ਅਸੀਂ ਹਾਲੇ ਤੀਕ ਉਸ ਪਾਪ ਦੀ ਸਜ਼ਾ ਭੋਗ ਰਹੇ ਹਾਂ। ਉਸ ਵੱਡੇ ਪਾਪ ਕਾਰਣ, ਪਰਮੇਸ਼ੁਰ ਨੇ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਬਹੁਤ ਰੋਗੀ ਬਣਾ ਦਿੱਤਾ ਸੀ ਅਤੇ ਅਸੀਂ ਹਾਲੇ ਵੀ ਅੱਜ ਤੱਕ ਉਸ ਰੋਗ ਤੋਂ ਪੀੜਤ ਹਾਂ।

ਅਸਤਸਨਾ 32:17
ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ। ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ, ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ।

ਗਿਣਤੀ 31:16
ਇਹੀ ਉਹ ਔਰਤਾਂ ਸਨ ਜਿਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਨੂੰ ਪਓਰ ਵਿਖੇ ਬਿਲਆਮ ਦੀ ਘਟਨਾ ਤੋਂ ਬਾਦ ਯਹੋਵਾਹ ਤੋਂ ਮੂੰਹ ਮੋੜਨ ਲਈ ਪ੍ਰੇਰਿਆ ਸੀ। ਅਤੇ ਉੱਥੇ ਇਸਰਾਏਲੀਆਂ ਦਰਮਿਆਨ ਬਿਮਾਰੀ ਫ਼ੈਲ ਗਈ ਸੀ।

ਗਿਣਤੀ 25:5
ਇਸ ਲਈ ਮੂਸਾ ਨੇ ਇਸਰਾਏਲ ਦੇ ਨਿਆਂਕਾਰਾ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪੋ-ਆਪਣੇ ਪਰਿਵਾਰ-ਸਮੂਹ ਵਿੱਚੋਂ ਅਜਿਹੇ ਬੰਦਿਆ ਦੀ ਤਲਾਸ਼ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਝੂਠੇ ਦੇਵਤੇ ਪਓਰ ਦੇ ਬਆਲ ਦੀ ਉਪਾਸਨਾ ਕਰਨ ਵਿੱਚ ਅਗਵਾਈ ਕੀਤੀ। ਫ਼ੇਰ ਤੁਹਾਨੂੰ ਉਨ੍ਹਾਂ ਸਮੂਹ ਆਦਮੀਆ ਨੂੰ ਮਾਰ ਦੇਣਾ ਚਾਹੀਦਾ ਹੈ।”

ਗਿਣਤੀ 25:1
ਪਓਰ ਵਿਖੇ ਇਸਰਾਏਲ ਇਸਰਾਏਲ ਦੇ ਲੋਕਾਂ ਨੇ ਅਕੇਸੀਆ ਦੇ ਲਾਗੇ ਡੇਰਾ ਲਾਇਆ ਹੋਇਆ ਸੀ। ਉਸ ਸਮੇਂ, ਆਦਮੀਆਂ ਨੇ ਮੋਆਬੀ ਔਰਤਾਂ ਨਾਲ ਜਿਸਨੀ ਪਾਪ ਕਰਨੇ ਸ਼ੁਰੂ ਕਰ ਦਿੱਤੇ।