Psalm 106:33
ਉਨ੍ਹਾਂ ਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ ਇਸ ਲਈ ਮੂਸਾ ਬਿਨ ਸੋਚੇ-ਸਮਝੇ ਬੋਲਿਆ।
Psalm 106:33 in Other Translations
King James Version (KJV)
Because they provoked his spirit, so that he spake unadvisedly with his lips.
American Standard Version (ASV)
Because they were rebellious against his spirit, And he spake unadvisedly with his lips.
Bible in Basic English (BBE)
For they made his spirit bitter, and he said unwise things.
Darby English Bible (DBY)
For they provoked his spirit, so that he spoke unadvisedly with his lips.
World English Bible (WEB)
Because they were rebellious against his spirit, He spoke rashly with his lips.
Young's Literal Translation (YLT)
For they have provoked his spirit, And he speaketh wrongfully with his lips.
| Because | כִּֽי | kî | kee |
| they provoked | הִמְר֥וּ | himrû | heem-ROO |
| אֶת | ʾet | et | |
| his spirit, | רוּח֑וֹ | rûḥô | roo-HOH |
| unadvisedly spake he that so | וַ֝יְבַטֵּ֗א | waybaṭṭēʾ | VA-va-TAY |
| with his lips. | בִּשְׂפָתָֽיו׃ | biśpātāyw | bees-fa-TAIV |
Cross Reference
ਗਿਣਤੀ 20:10
ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।”
ਯਾਕੂਬ 3:2
ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
ਜ਼ਬੂਰ 141:3
ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵੱਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ। ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ।
ਜ਼ਬੂਰ 107:11
ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ। ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ।
ਜ਼ਬੂਰ 78:40
ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ। ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।
ਜ਼ਬੂਰ 39:1
ਨਿਰਦੇਸ਼ਕ ਲਈ, ਯਦੂਥੂਨ ਨੂੰ। ਦਾਊਦ ਦਾ ਇੱਕ ਗੀਤ। ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ। ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ। ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”
ਅੱਯੂਬ 42:7
ਯਹੋਵਾਹ ਦਾ ਅੱਯੂਬ ਨੂੰ ਉਸਦੀ ਦੌਲਤ ਵਾਪਸ ਦੇਣਾ ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।
ਅੱਯੂਬ 40:4
“ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸੱਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।
ਅੱਯੂਬ 38:2
“ਇਹ ਮੂਰਖ ਗੱਲਾਂ ਕਹਿੰਦਾ ਹੋਇਆ ਉਹ ਅਗਿਆਨੀ ਵਿਅਕਤੀ ਕੌਣ ਹੈ?”
ਅੱਯੂਬ 2:10
ਅੱਯੂਬ ਨੇ ਆਪਣੀ ਪਤਨੀ ਨੂੰ ਜਵਾਬ ਦਿੱਤਾ, “ਤੂੰ ਤਾਂ ਮੂਰਖ ਔਰਤ ਵਾਂਗ ਗੱਲ ਕਰ ਰਹੀਁ ਹੈ। ਪਰਮੇਸ਼ੁਰ ਸਾਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ ਤੇ ਅਸੀਂ ਉਨ੍ਹਾਂ ਨੂੰ ਪ੍ਰਵਾਨ ਕਰ ਲੈਂਦੇ ਹਾਂ। ਇਸ ਲਈ ਸਾਨੂੰ ਮੁਸੀਬਤ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ। ਤੇ ਸ਼ਿਕਾਇਤ ਨਹੀਂ ਕਰਨੀ ਚਾਹੀਦੀ।” ਇਹ ਸਾਰੀਆਂ ਗੱਲਾਂ ਵਾਪਰੀਆਂ। ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਉਹ ਪਰਮੇਸ਼ੁਰ ਦੇ ਖਿਲਾਫ ਨਹੀਂ ਬੋਲਿਆ।
ਪੈਦਾਇਸ਼ 35:16
ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।
ਪੈਦਾਇਸ਼ 30:1
ਰਾਖੇਲ ਨੇ ਦੇਖਿਆ ਕਿ ਉਹ ਯਾਕੂਬ ਨੂੰ ਕੋਈ ਸੰਤਾਨ ਨਹੀਂ ਦੇ ਰਹੀ ਸੀ। ਰਾਖੇਲ ਆਪਣੀ ਭੈਣ ਲੇਆਹ ਨਾਲ ਈਰਖਾ ਕਰਨ ਲਗੀ। ਇਸ ਲਈ ਰਾਖੇਲ ਨੇ ਯਾਕੂਬ ਨੂੰ ਆਖਿਆ, “ਮੈਨੂੰ ਬੱਚੇ ਦਿਉ ਨਹੀਂ ਤਾਂ ਮੈਂ ਮਰ ਜਾਵਾਂਗੀ!”