Psalm 106:34
ਪਰਮੇਸ਼ੁਰ ਨੇ ਲੋਕਾਂ ਨੂੰ ਕਨਾਨ ਵਿੱਚ ਰਹਿੰਦਿਆ ਪਰਾਈਆਂ ਕੌਮਾਂ ਨੂੰ ਤਬਾਹ ਕਰਨ ਲਈ ਕਿਹਾ। ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਨਹੀਂ ਮੰਨਿਆ।
Psalm 106:34 in Other Translations
King James Version (KJV)
They did not destroy the nations, concerning whom the LORD commanded them:
American Standard Version (ASV)
They did not destroy the peoples, As Jehovah commanded them,
Bible in Basic English (BBE)
They did not put an end to the peoples, as the Lord had said;
Darby English Bible (DBY)
They did not destroy the peoples, as Jehovah commanded them;
World English Bible (WEB)
They didn't destroy the peoples, As Yahweh commanded them,
Young's Literal Translation (YLT)
They have not destroyed the peoples, As Jehovah had said to them,
| They did not | לֹֽא | lōʾ | loh |
| destroy | הִ֭שְׁמִידוּ | hišmîdû | HEESH-mee-doo |
| אֶת | ʾet | et | |
| nations, the | הָֽעַמִּ֑ים | hāʿammîm | ha-ah-MEEM |
| concerning whom | אֲשֶׁ֤ר | ʾăšer | uh-SHER |
| the Lord | אָמַ֖ר | ʾāmar | ah-MAHR |
| commanded | יְהוָ֣ה | yĕhwâ | yeh-VA |
| them: | לָהֶֽם׃ | lāhem | la-HEM |
Cross Reference
ਕਜ਼ਾૃ 1:21
ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ।
ਅਸਤਸਨਾ 7:16
ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।
ਅਸਤਸਨਾ 7:2
ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ।
ਮੱਤੀ 17:19
ਫ਼ੇਰ ਜਦੋਂ ਯਿਸੂ ਇੱਕਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕੱਢ ਸੱਕੇ?
੧ ਸਮੋਈਲ 15:22
ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ।
੧ ਸਮੋਈਲ 15:3
ਹੁਣ, ਤੂੰ ਜਾ ਅਤੇ ਅਮਾਲੇਕੀਆਂ ਦੇ ਵਿਰੁੱਧ ਲੜ। ਤੂੰ ਜੋ ਕੁਝ ਵੀ ਅਮਾਲੇਕੀਆਂ ਦਾ ਹੈ ਸਣੇ ਅਮਾਲੇਕ ਦੇ ਸਭ ਕੁਝ ਤਬਾਹ ਕਰ ਦੇ। ਕੁਝ ਵੀ ਨਾ ਬਚੇ। ਤੂੰ ਉਨ੍ਹਾਂ ਦੇ ਸਾਰੇ ਮਰਦ-ਔਰਤਾਂ, ਬੱਚੇ ਅਤੇ ਨਵਜਾਤ ਬੱਚੇ ਸਭ ਨੂੰ ਮਾਰਕੇ ਖਤਮ ਕਰ ਦੇ। ਤੂੰ ਉਨ੍ਹਾਂ ਦੇ ਜਾਨਵਰ ਗਊਆਂ, ਭੇਡਾਂ, ਊਂਠ ਅਤੇ ਖੋਤੇ ਸਭ ਵੱਢ ਸੁੱਟ।”
ਕਜ਼ਾૃ 1:27
ਦੂਸਰੇ ਪਰਿਵਾਰ-ਸਮੂਹ ਕਨਾਨੀਆਂ ਨਾਲ ਲੜਦੇ ਹਨ ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਕਨਾਨੀ ਲੋਕ ਰਹਿੰਦੇ ਸਨ। ਮਨੱਸ਼ਹ ਪਰਿਵਾਰ-ਸਮੂਹ ਦੇ ਲੋਕ ਉਨ੍ਹਾਂ ਲੋਕਾਂ ਨੂੰ ਉਹ ਕਸਬੇ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਉੱਥੇ ਹੀ ਰਹੇ। ਉਨ੍ਹਾਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ।
ਕਜ਼ਾૃ 1:19
ਜਦੋਂ ਯਹੂਦਾਹ ਦੇ ਆਦਮੀ ਲੜੇ ਸਨ ਤਾਂ ਯਹੋਵਾਹ ਉਨ੍ਹਾਂ ਵੱਲ ਸੀ। ਉਨ੍ਹਾਂ ਨੇ ਪਹਾੜੀ ਪ੍ਰਦੇਸ਼ ਦੀ ਧਰਤੀ ਹਾਸਿਲ ਕਰ ਲਈ। ਪਰ ਯਹੂਦਾਹ ਦੇ ਆਦਮੀ ਵਾਦੀਆਂ ਵਿੱਚਲੀ ਧਰਤੀ ਹਾਸਿਲ ਕਰਨ ਵਿੱਚ ਅਸਫ਼ਲ ਰਹੇ, ਕਿਉਂਕਿ ਉੱਥੋਂ ਦੇ ਰਹਿਣ ਵਾਲੇ ਲੋਕਾਂ ਕੋਲ ਲੋਹੇ ਦੇ ਰਥ ਸਨ।
ਯਸ਼ਵਾ 23:12
“ਯਹੋਵਾਹ ਦੇ ਪਿੱਛੇ ਲੱਗਣ ਤੋਂ ਨਾ ਹਟੋ। ਉਨ੍ਹਾਂ ਹੋਰਨਾ ਲੋਕਾਂ ਨਾਲ ਮਿੱਤਰਤਾ ਨਾ ਕਰੋ ਜਿਹੜੇ ਇਸਰਾਏਲ ਦਾ ਅੰਗ ਨਹੀਂ ਹਨ। ਉਨ੍ਹਾਂ ਦੇ ਕਿਸੇ ਬੰਦੇ ਨਾਲ ਵਿਆਹ ਨਾ ਰਚਾਉ। ਪਰ ਜੇ ਤੁਸੀਂ ਇਨ੍ਹਾਂ ਲੋਕਾਂ ਦੇ ਮਿੱਤਰ ਬਣੋਂਗੇ।
ਯਸ਼ਵਾ 17:12
ਮਨੱਸ਼ਹ ਦੇ ਲੋਕ ਉਨ੍ਹਾਂ ਸ਼ਹਿਰਾਂ ਨੂੰ ਹਰਾ ਨਹੀਂ ਸੱਕੇ ਸਨ। ਇਸ ਲਈ ਕਨਾਨੀ ਲੋਕਾਂ ਦਾ ਰਹਿਣਾ ਉੱਥੇ ਜਾਰੀ ਰਿਹਾ
ਯਸ਼ਵਾ 16:10
ਪਰ ਅਫ਼ਰਾਮੀ ਲੋਕ ਕਨਾਨੀ ਲੋਕਾਂ ਨੂੰ ਗਜ਼ਰ ਦਾ ਕਸਬਾ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਅੱਜ ਤੱਕ ਵੀ ਅਫ਼ਰਾਮੀ ਲੋਕਾਂ ਦੇ ਵਿੱਚਕਾਰ ਰਹਿ ਰਹੇ ਹਨ। ਪਰ ਕਨਾਨੀ ਲੋਕ ਅਫ਼ਰਾਮੀ ਲੋਕਾਂ ਦੇ ਗੁਲਾਮ ਬਣ ਗਏ।
ਯਸ਼ਵਾ 15:63
ਯਹੂਦਾਹ ਦੀ ਫ਼ੌਜ ਯਰੂਸ਼ਲਮ ਵਿੱਚ ਰਹਿੰਦੇ ਯਬੂਸੀ ਲੋਕਾਂ ਨੂੰ ਬਾਹਰ ਨਹੀਂ ਕੱਢ ਸੱਕੀ। ਇਸ ਲਈ ਅੱਜ ਤੱਕ ਵੀ ਉੱਥੇ, ਯਰੂਸ਼ਲਮ ਵਿੱਚ, ਯਹੂਦਾਹ ਦੇ ਲੋਕਾਂ ਨਾਲ ਯਬੂਸੀ ਲੋਕ ਰਹਿ ਰਹੇ ਸਨ।
ਅਸਤਸਨਾ 20:16
“ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ।
ਅਸਤਸਨਾ 7:23
ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ।
ਗਿਣਤੀ 33:55
“ਤੁਹਾਨੂੰ ਹੋਰਨਾਂ ਲੋਕਾਂ ਨੂੰ ਉਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ। ਜੇ ਤੁਸੀਂ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਦਿਉਂਗੇ, ਉਹ ਤੁਹਾਡੇ ਲਈ ਬੜੀਆਂ ਮੁਸ਼ਕਿਲਾਂ ਖੜੀਆਂ ਕਰਨਗੇ। ਉਹ ਤੁਹਾਡੀ ਅੱਖ ਉਤਲੇ ਫ਼ੋੜੇ ਵਰਗੇ ਅਤੇ ਵਖੀ ਵਿੱਚ ਚੁਭੇ ਹੋਏ ਕੰਡੇ ਵਾਂਗ ਹੋਣਗੇ। ਉਹ ਉਸ ਧਰਤੀ ਵਿੱਚ, ਜਿਸ ਵਿੱਚ ਤੁਸੀਂ ਰਹੋਂਗੇ ਬੜੀਆਂ ਮੁਸ਼ਕਿਲਾ ਪੈਦਾ ਕਰਨਗੇ।
ਗਿਣਤੀ 33:52
ਜਿਹੜੇ ਲੋਕ ਤੁਹਾਨੂੰ ਉੱਥੇ ਮਿਲਣ, ਤੁਸੀਂ ਉਨ੍ਹਾਂ ਦੀ ਜ਼ਮੀਨ ਖੋਹ ਲਵੋਗੇ। ਤੁਹਾਨੂੰ ਉਨ੍ਹਾਂ ਦੇ ਸਾਰੇ ਬੁੱਤ ਅਤੇ ਮੂਰਤੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਦੇ ਸਾਰੇ ਉੱਚੇ ਸਥਾਨ ਤਬਾਹ ਕਰ ਦੇਣੇ ਚਾਹੀਦੇ ਹਨ।