Psalm 106:36
ਉਹ ਪਰਮੇਸ਼ੁਰ ਦੇ ਲੋਕਾਂ ਲਈ ਇੱਕ ਫ਼ੰਦਾ ਬਣ ਗਏ। ਪਰਮੇਸ਼ੁਰ ਦੇ ਲੋਕ ਉਨ੍ਹਾਂ ਦੇਵਤਿਆਂ ਦੀ ਪੂਜਾ ਕਰਨ ਲੱਗੇ ਜਿਨ੍ਹਾਂ ਦੀ ਉਪਾਸਨਾ ਉਹ ਹੋਰ ਲੋਕ ਕਰਦੇ ਸਨ।
Psalm 106:36 in Other Translations
King James Version (KJV)
And they served their idols: which were a snare unto them.
American Standard Version (ASV)
And served their idols, Which became a snare unto them.
Bible in Basic English (BBE)
And they gave worship to images; which were a danger to them:
Darby English Bible (DBY)
And they served their idols; and they were a snare unto them:
World English Bible (WEB)
They served their idols, Which became a snare to them.
Young's Literal Translation (YLT)
And serve their idols, And they are to them for a snare.
| And they served | וַיַּעַבְד֥וּ | wayyaʿabdû | va-ya-av-DOO |
| אֶת | ʾet | et | |
| their idols: | עֲצַבֵּיהֶ֑ם | ʿăṣabbêhem | uh-tsa-bay-HEM |
| were which | וַיִּהְי֖וּ | wayyihyû | va-yee-YOO |
| a snare | לָהֶ֣ם | lāhem | la-HEM |
| unto them. | לְמוֹקֵֽשׁ׃ | lĕmôqēš | leh-moh-KAYSH |
Cross Reference
ਅਸਤਸਨਾ 7:16
ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।
ਕਜ਼ਾૃ 2:3
“ਹੁਣ ਮੈਂ ਤੁਹਾਨੂੰ ਇਹ ਆਖਦਾ ਹਾਂ, ‘ਮੈਂ ਹੋਰਨਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਹੋਰ ਮਜ਼ਬੂਰ ਨਹੀਂ ਕਰਾਂਗਾ। ਇਹ ਲੋਕ ਤੁਹਾਡੇ ਲਈ ਸਮੱਸਿਆ ਬਣ ਜਾਣਗੇ। ਇਹ ਤੁਹਾਡੇ ਲਈ ਇੱਕ ਤਰ੍ਹਾਂ ਦੀ ਫ਼ਾਹੀ ਹੋਣਗੇ। ਉਨ੍ਹਾਂ ਦੇ ਝੂਠੇ ਦੇਵਤੇ ਤੁਹਾਨੂੰ ਫ਼ਾਹੁਣ ਲਈ ਇੱਕ ਤਰ੍ਹਾਂ ਦਾ ਜਾਲ ਹੋਣਗੇ।’”
ਖ਼ਰੋਜ 23:33
ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਠਹਿਰਣ ਨਾ ਦੇਣਾ। ਜੇ ਤੁਸੀਂ ਉਨ੍ਹਾਂ ਨੂੰ ਰਹਿਣ ਦਿਉਂਗੇ ਤਾਂ ਉਹ ਤੁਹਾਡੇ ਲਈ ਇੱਕ ਫ਼ੰਧੇ ਵਾਂਗ ਹੋਣਗੇ-ਉਹ ਤੁਹਾਡੇ ਕੋਲੋਂ ਮੇਰੇ ਵਿਰੁੱਧ ਪਾਪ ਕਰਾਉਣਗੇ। ਅਤੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਵੋਂਗੇ।”
ਹਿਜ਼ ਕੀ ਐਲ 20:28
ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ।
ਹਿਜ਼ ਕੀ ਐਲ 16:15
Jerusalem, the Unfaithful Bride ਪਰਮੇਸ਼ੁਰ ਨੇ ਆਖਿਆ, “ਪਰ ਤੂੰ ਆਪਣੀ ਸੁੰਦਰਤਾ ਵਿੱਚ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੱਤਾ। ਤੂੰ ਆਪਣੀ ਨੇਕ ਨਾਮੀ ਦੀ ਵਰਤੋਂ ਕੀਤੀ ਜਿਹੜੀ ਤੇਰੇ ਪਾਸ ਸੀ ਅਤੇ ਮੇਰੇ ਨਾਲ ਬੇਵਫ਼ਾ ਹੋ ਗਈ। ਤੂੰ ਹਰ ਆਉਂਦੇ ਜਾਂਦੇ ਬੰਦੇ ਨਾਲ ਵੇਸਵਾ ਵਾਲਾ ਵਿਹਾਰ ਕੀਤਾ। ਤੂੰ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਨੂੰ ਦੇ ਦਿੱਤਾ!
ਜ਼ਬੂਰ 78:58
ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।
੨ ਤਵਾਰੀਖ਼ 33:2
ਮਨੱਸ਼ਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਮਾੜੇ ਕੰਮ ਕੀਤੇ ਜਿਨ੍ਹਾਂ ਕਾਰਣ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲੀਆਂ ਦੇ ਅਗਿਓ ਕੱਢ ਦਿੱਤਾ ਸੀ।
੨ ਸਲਾਤੀਨ 17:16
ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ।
੨ ਸਲਾਤੀਨ 17:8
ਉਹ ਹੋਰਨਾ ਲੋਕਾਂ ਦੇ ਨਿਯਮਾਂ ਅਤੇ ਰੀਤਾਂ ਨੂੰ ਮੰਨਦੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਵਿੱਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਸਾਰਿਆਂ ਦੁਆਰਾ ਸ਼ਾਸਨ ਕਰਾਉਣ ਨੂੰ ਚੁਣਿਆ, ਨਾ ਕਿ ਪਰਮੇਸ਼ੁਰ ਦੁਆਰਾ।
ਕਜ਼ਾૃ 10:6
ਅੰਮੋਨੀਆਂ ਦੀ ਇਸਰਾਏਲ ਦੇ ਵਿਰੁੱਧ ਲੜਾਈ ਇਸਰਾਏਲ ਦੇ ਲੋਕ ਫ਼ੇਰ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਉਹ ਝੂਠੇ ਦੇਵਤਿਆਂ ਬਆਲ ਅਤੇ ਅਸ਼ਤਾਰੋਥ ਦੀ ਉਪਾਸਨਾ ਕਰਨ ਲੱਗ ਪਏ। ਉਹ ਅਰਾਮ ਦੇ ਲੋਕਾਂ ਦੇ ਦੇਵਤਿਆਂ, ਸੀਦੋਨ ਦੇ ਲੋਕਾਂ ਦੇ ਦੇਵਤਿਆਂ, ਮੋਆਬ ਦੇ ਲੋਕਾਂ ਦੇ ਦੇਵਤਿਆਂ, ਅੰਮੋਨ ਦੇ ਲੋਕਾਂ ਦੇ ਦੇਵਤਿਆਂ, ਫ਼ਲਿਸਤੀ ਦੇ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ। ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸਦੀ ਸੇਵਾ ਕਰਨ ਤੋਂ ਹਟ ਗਏ।
ਕਜ਼ਾૃ 3:5
ਇਸਰਾਏਲ ਦੇ ਲੋਕਾਂ ਨੇ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਲੋਕਾਂ ਦਰਮਿਆਨ ਰਹਿਣਾ ਜਾਰੀ ਰੱਖਿਆ।
ਕਜ਼ਾૃ 2:19
ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ-ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਦੁਸ਼ਟ ਸਨ।
ਕਜ਼ਾૃ 2:17
ਇਸਰਾਏਲੀਆਂ ਨੇ ਆਪਣੇ ਨਿਆਂਕਾਰਾ ਦੀ ਗੱਲ ਨਹੀਂ ਸੁਣੀ। ਉਹ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ। ਅਤੀਤ ਵਿੱਚ, ਇਸਰਾਏਲੀਆਂ ਦੇ ਪੁਰਖਿਆਂ ਨੇ ਯਹੋਵਾਹ ਦੇ ਹੁਕਮ ਮੰਨੇ ਸਨ। ਪਰ ਹੁਣ ਇਸਰਾਏਲੀ ਬਦਲ ਗਏ ਸਨ ਅਤੇ ਯਹੋਵਾਹ ਦਾ ਕਹਿਣਾ ਮੰਨਣੋ ਹਟ ਗਏ ਸਨ।
ਕਜ਼ਾૃ 2:12
ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਸੀ। ਅਤੇ ਉਨ੍ਹਾਂ ਲੋਕਾਂ ਦੇ ਪੁਰਖਿਆਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਸੀ। ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਪਿੱਛੇ ਲੱਗਣਾ ਛੱਡ ਦਿੱਤਾ। ਇਸਰਾਏਲ ਦੇ ਲੋਕ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਨੇ ਯਹੋਵਾਹ ਨੂੰ ਕਹਿਰਵਾਨ ਕਰ ਦਿੱਤਾ।
ਯਸ਼ਵਾ 23:13
ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਨਹੀਂ ਕਰੇਗਾ। ਇਹ ਲੋਕ ਤੁਹਾਡੇ ਲਈ ਇੱਕ ਕੁੜਿਕੀ ਵਰਗੇ ਬਣ ਜਾਣਗੇ। ਉਹ ਤੁਹਾਡੇ ਲਈ ਦੁੱਖ ਦਾ ਕਾਰਣ ਬਣਨਗੇ-ਜਿਵੇਂ ਤੁਹਾਡੀਆਂ ਅੱਖਾਂ ਵਿੱਚ ਧੂੰਆਂ ਅਤੇ ਘੱਟਾ ਪੈ ਜਾਂਦਾ ਹੈ। ਅਤੇ ਤੁਹਾਨੂੰ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਸੀ। ਪਰ ਜੇ ਤੁਸੀਂ ਇਹ ਆਦੇਸ਼ ਨਹੀਂ ਮੰਨੋਗੇ ਤਾਂ ਤੁਸੀਂ ਇਸ ਨੂੰ ਗਵਾ ਸੱਕਦੇ ਹੋ।
ਖ਼ਰੋਜ 34:15
“ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨ੍ਹਾਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਨਾਲ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤੁਹਾਨੂੰ ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤੁਸੀਂ ਉਨ੍ਹਾਂ ਦੀਆਂ ਬਲੀਆਂ ਦਾ ਭੋਜਨ ਕਰੋਂਗੇ।