Psalm 71:19
ਹੇ ਪਰਮੇਸ਼ੁਰ, ਤੁਹਾਡੀ ਮਹਾਨਤਾ ਅਕਾਸ਼ਾਂ ਤੱਕ ਪਹੁੰਚਦੀ ਹੈ। ਹੇ ਪਰਮੇਸ਼ੁਰ ਕੋਈ ਵੀ ਦੇਵਤਾ ਤੇਰੇ ਵਰਗਾ ਨਹੀਂ ਹੈ। ਤੁਸਾਂ ਮਹਾਨ ਅਤੇ ਅਦਭੁਤ ਗੱਲਾਂ ਕੀਤੀਆਂ ਹਨ।
Psalm 71:19 in Other Translations
King James Version (KJV)
Thy righteousness also, O God, is very high, who hast done great things: O God, who is like unto thee!
American Standard Version (ASV)
Thy righteousness also, O God, is very high; Thou who hast done great things, O God, who is like unto thee?
Bible in Basic English (BBE)
Your righteousness, O God, is very high; you have done great things; O God, who is like you?
Darby English Bible (DBY)
And thy righteousness, O God, reacheth on high, thou who hast done great things: O God, who is like unto thee?
Webster's Bible (WBT)
Thy righteousness also, O God, is very high, who hast done great things: O God, who is like to thee!
World English Bible (WEB)
Your righteousness also, God, reaches to the heavens; You have done great things. God, who is like you?
Young's Literal Translation (YLT)
And Thy righteousness, O God, `is' unto the heights, Because Thou hast done great things, O God, who `is' like Thee?
| Thy righteousness | וְצִדְקָתְךָ֥ | wĕṣidqotkā | veh-tseed-kote-HA |
| also, O God, | אֱלֹהִ֗ים | ʾĕlōhîm | ay-loh-HEEM |
| very is | עַד | ʿad | ad |
| high, | מָ֫ר֥וֹם | mārôm | MA-ROME |
| who | אֲשֶׁר | ʾăšer | uh-SHER |
| done hast | עָשִׂ֥יתָ | ʿāśîtā | ah-SEE-ta |
| great things: | גְדֹל֑וֹת | gĕdōlôt | ɡeh-doh-LOTE |
| O God, | אֱ֝לֹהִ֗ים | ʾĕlōhîm | A-loh-HEEM |
| who | מִ֣י | mî | mee |
| is like unto thee! | כָמֽוֹךָ׃ | kāmôkā | ha-MOH-ha |
Cross Reference
ਜ਼ਬੂਰ 57:10
ਤੁਹਾਡਾ ਸੱਚਾ ਪਿਆਰ ਆਕਾਸ਼ ਦੇ ਸਭ ਤੋਂ ਉੱਚੇ ਪਰਬਤ ਨਾਲੋਂ ਵੀ ਉਚੇਰਾ ਹੈ।
ਜ਼ਬੂਰ 35:10
ਫ਼ੇਰ ਮੇਰੀ ਪੂਰੀ ਹਸਤੀ ਆਖੇਗੀ; “ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ। ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ। ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।”
ਜ਼ਬੂਰ 36:5
ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
ਯਸਈਆਹ 55:9
ਅਕਾਸ਼ ਧਰਤੀ ਨਾਲੋਂ ਉਚੇਰੇ ਹਨ। ਇਸੇ ਤਰ੍ਹਾਂ ਹੀ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ ਉਚੇਰੇ ਹਨ। ਅਤੇ ਮੇਰੇ ਵਿੱਚਾਰ ਤੁਹਾਡੇ ਵਿੱਚਾਰਾਂ ਨਾਲੋਂ ਉਚੇਰੇ ਹਨ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
ਜ਼ਬੂਰ 89:6
ਸਵਰਗ ਵਿੱਚ ਪਰਮੇਸ਼ੁਰ ਦੇ ਬਰਾਬਰ ਕੋਈ ਵੀ ਨਹੀਂ। “ਦੇਵਤਿਆਂ” ਵਿੱਚੋਂ ਕੋਈ ਵੀ ਯਹੋਵਾਹ ਦਾ ਮੁਕਾਬਲਾ ਨਹੀਂ ਕਰ ਸੱਕਦਾ।
ਲੋਕਾ 1:49
ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ।
ਯਰਮਿਆਹ 10:7
ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।
ਯਸਈਆਹ 40:25
ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ: “ਤੁਲਨਾ ਕਰ ਸੱਕਦੇ ਹੋ ਕੀ ਤੁਸੀਂ ਕਿਸੇ ਨਾਲ ਮੇਰੀ? ਨਹੀਂ! ਕੋਈ ਨਹੀਂ ਹੈ ਸਾਨੀ ਮੇਰਾ।”
ਯਸਈਆਹ 40:18
ਲੋਕ ਕਲਪਨਾ ਨਹੀਂ ਕਰ ਸੱਕਦੇ ਕਿ ਪਰਮੇਸ਼ੁਰ ਕਿਹੋ ਜਿਹਾ ਹੈ ਕੀ ਤੁਸੀਂ ਪਰਮੇਸ਼ੁਰ ਦੀ ਕਿਸੇ ਚੀਜ਼ ਨਾਲ ਤੁਲਨਾ ਕਰ ਸੱਕਦੇ ਹੋ? ਨਹੀਂ! ਕੀ ਤੁਸੀਂ ਪਰਮੇਸ਼ੁਰ ਦੀ ਤਸਵੀਰ ਬਣਾ ਸੱਕਦੇ ਹੋ? ਨਹੀਂ!
ਯਸਈਆਹ 5:16
ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।
ਅਮਸਾਲ 24:7
-22- ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।
ਅਮਸਾਲ 15:24
ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
ਜ਼ਬੂਰ 139:6
ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
ਜ਼ਬੂਰ 126:2
ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
ਜ਼ਬੂਰ 86:8
ਹੇ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ। ਕੋਈ ਹੋਰ ਉਹ ਨਹੀਂ ਕਰ ਸੱਕਦਾ ਜੋ ਤੁਸਾਂ ਕੀਤਾ ਹੈ।
ਜ਼ਬੂਰ 72:18
ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।
ਅੱਯੂਬ 5:9
ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।
ਖ਼ਰੋਜ 15:11
“ਕੀ ਯਹੋਵਾਹ ਵਰਗੇ ਕੋਈ ਦੇਵਤੇ ਹਨ? ਨਹੀਂ। ਤੇਰੇ ਵਰਗੇ ਕੋਈ ਦੇਵਤੇ ਨਹੀਂ ਤੂੰ ਅਦਭੁਤ ਪਵਿੱਤਰ ਹੈਂ ਤੂੰ ਅਦਭੁਤ ਤਾਕਤਵਰ ਹੈਂ। ਤੂੰ ਮਹਾਨ ਕਰਿਸ਼ਮੇ ਕਰਦਾ ਹੈਂ।