Psalm 88:4
ਲੋਕਾਂ ਨੇ ਤਾਂ ਮੈਨੂੰ ਪਹਿਲਾਂ ਹੀ ਮੁਰਦਾ ਸਮਝ ਲਿਆ ਹੈ। ਉਸ ਬੰਦੇ ਵਰਗਾ ਜਿਹੜਾ ਕਮਜ਼ੋਰੀ ਕਾਰਣ ਜਿਉਣ ਦੇ ਕਾਬਲ ਨਹੀਂ ਰਿਹਾ।
Psalm 88:4 in Other Translations
King James Version (KJV)
I am counted with them that go down into the pit: I am as a man that hath no strength:
American Standard Version (ASV)
I am reckoned with them that go down into the pit; I am as a man that hath no help,
Bible in Basic English (BBE)
I am numbered among those who go down into the earth; I have become like a man for whom there is no help:
Darby English Bible (DBY)
I am reckoned with them that go down into the pit; I am as a man that hath no strength:
Webster's Bible (WBT)
For my soul is full of troubles: and my life draweth nigh to the grave.
World English Bible (WEB)
I am counted among those who go down into the pit. I am like a man who has no help,
Young's Literal Translation (YLT)
I have been reckoned with those going down `to' the pit, I have been as a man without strength.
| I am counted | נֶ֭חְשַׁבְתִּי | neḥšabtî | NEK-shahv-tee |
| with | עִם | ʿim | eem |
| them that go down | י֣וֹרְדֵי | yôrĕdê | YOH-reh-day |
| pit: the into | ב֑וֹר | bôr | vore |
| I am | הָ֝יִ֗יתִי | hāyîtî | HA-YEE-tee |
| man a as | כְּגֶ֣בֶר | kĕgeber | keh-ɡEH-ver |
| that hath no | אֵֽין | ʾên | ane |
| strength: | אֱיָֽל׃ | ʾĕyāl | ay-YAHL |
Cross Reference
ਜ਼ਬੂਰ 28:1
ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।
ਜ਼ਬੂਰ 143:7
ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ। ਮੈਂ ਆਪਣਾ ਹੌਂਸਲਾ ਗੁਆ ਚੁੱਕਿਆ ਹਾਂ। ਮੈਥੋਂ ਨਾ ਮੁੜੋ। ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ।
੨ ਕੁਰਿੰਥੀਆਂ 13:4
ਇਹ ਠੀਕ ਹੈ ਜਦੋਂ ਮਸੀਹ ਨੂੰ ਸੂਲੀ ਟੰਗਿਆ ਗਿਆ ਸੀ ਉਹ ਕਮਜ਼ੋਰ ਸੀ। ਪਰ ਹੁਣ ਉਹ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਜਿਉਂਦਾ ਹੈ। ਅਤੇ ਇਹ ਵੀ ਸੱਚ ਹੈ ਕਿ ਅਸੀਂ ਮਸੀਹ ਵਿੱਚ ਕਮਜ਼ੋਰ ਹਾਂ। ਪਰ ਅਸੀਂ ਤੁਹਾਡੀ ਖਾਤਿਰ ਪਰਮੇਸ਼ੁਰ ਦੀ ਸ਼ਕਤੀ ਦੁਆਰਾ ਮਸੀਹ ਨਾਲ ਜਿਉਂਵਾਂਗੇ।
੨ ਕੁਰਿੰਥੀਆਂ 1:9
ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ।
ਰੋਮੀਆਂ 5:6
ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।
ਯਵਨਾਹ 2:6
ਮੈਂ ਹੇਠਾਂ ਸਮੁੰਦਰ ਦੇ ਤਲ ’ਚ ਜਿੱਥੇ ਪਰਬਤ ਸ਼ੁਰੂ ਹੁੰਦੇ ਨੇ, ਚੱਲਾ ਗਿਆ। ਮੈਂ ਸੋਚਿਆ ਮੈਂ ਹਮੇਸ਼ਾ ਲਈ ਇਸ ਕੈਦ ਵਿੱਚ ਬੰਦ ਹੋ ਗਿਆ ਹਾਂ, ਪਰ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਮੇਰੀ ਕਬਰ ਵਿੱਚੋਂਕੱਢ ਲਿਆ। ਹੇ ਪਰਮੇਸ਼ੁਰ, ਤੂੰ ਮੈਨੂੰ ਫ਼ਿਰ ਤੋਂ ਜੀਵਨ ਦਿੱਤਾ।
ਹਿਜ਼ ਕੀ ਐਲ 26:20
ਮੈਂ ਤੈਨੂੰ ਹੇਠਾਂ ਉਸ ਡੂੰਘੀ ਖੱਡ ਵਿੱਚ ਸੁੱਟ ਦਿਆਂਗਾ-ਉਸ ਥਾਂ ਉੱਤੇ, ਜਿੱਥੇ ਮੁਰਦਾ ਲੋਕ ਹਨ। ਤੂੰ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ ਜਿਹੜੇ ਬਹੁਤ ਪਹਿਲਾਂ ਮਰ ਗਏ ਸਨ। ਮੈਂ ਤੈਨੂੰ ਹੋਰਨਾਂ ਪੁਰਾਣੇ ਖਾਲੀ ਸ਼ਹਿਰਾਂ ਵਾਂਗ ਹੇਠਲੀ ਦੁਨੀਆਂ ਵਿੱਚ ਭੇਜ ਦਿਆਂਗਾ। ਤੂੰ ਉਨ੍ਹਾਂ ਹੋਰ ਸਾਰਿਆਂ ਨਾਲ ਹੋਵੇਂਗਾ ਜਿਹੜੇ ਕਬਰ ਵਿੱਚ ਹੇਠਾਂ ਚੱਲੇ ਜਾਂਦੇ ਹਨ। ਫ਼ੇਰ ਕੋਈ ਵੀ ਤੇਰੇ ਅੰਦਰ ਨਹੀਂ ਰਹੇਗਾ। ਤੂੰ ਫ਼ੇਰ ਕਦੇ ਵੀ ਜਿਉਂਦੇ ਲੋਕਾਂ ਦੀ ਧਰਤੀ ਵਿੱਚ ਨਹੀਂ ਹੋਵੇਂਗਾ!
ਯਸਈਆਹ 38:17
ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
ਜ਼ਬੂਰ 109:22
ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।
ਜ਼ਬੂਰ 31:12
ਲੋਕ ਮੈਨੂੰ ਗੁਆਚੇ ਹੋਏ ਸੰਦ ਵਾਂਗ ਮੁਕੰਮਲ ਤੌਰ ਤੇ ਭੁੱਲ ਗਏ ਹਨ।
ਜ਼ਬੂਰ 30:9
ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।
ਅੱਯੂਬ 17:1
“ਮੇਰਾ ਆਤਮਾ ਟੁੱਟਿਆ ਹੋਇਆ ਹੈ, ਅਤੇ ਮੈਂ ਸਭ ਕੁਝ ਛੱਡ ਜਾਣ ਲਈ ਤਿਆਰ ਹਾਂ। ਮੇਰਾ ਜੀਵਨ ਤਕਰੀਬਨ ਖਤਮ ਹੋ ਗਿਆ ਹੈ ਅਤੇ ਕਬਰ ਮੇਰਾ ਇੰਤਜ਼ਾਰ ਕਰ ਰਹੀ ਹੈ।