Acts 16:30
ਤਦ ਉਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਕਿਹਾ, “ਹੇ ਮਹਾ ਪੁਰੱਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?”
Acts 16:30 in Other Translations
King James Version (KJV)
And brought them out, and said, Sirs, what must I do to be saved?
American Standard Version (ASV)
and brought them out and said, Sirs, what must I do to be saved?
Bible in Basic English (BBE)
And took them out and said, Sirs, what have I to do to get salvation?
Darby English Bible (DBY)
And leading them out said, Sirs, what must I do that I may be saved?
World English Bible (WEB)
and brought them out and said, "Sirs, what must I do to be saved?"
Young's Literal Translation (YLT)
and having brought them forth, said, `Sirs, what must I do -- that I may be saved?'
| And | καὶ | kai | kay |
| brought | προαγαγὼν | proagagōn | proh-ah-ga-GONE |
| them | αὐτοὺς | autous | af-TOOS |
| out, | ἔξω | exō | AYKS-oh |
| and said, | ἔφη | ephē | A-fay |
| Sirs, | Κύριοι | kyrioi | KYOO-ree-oo |
| what | τί | ti | tee |
| must | με | me | may |
| I | δεῖ | dei | thee |
| do | ποιεῖν | poiein | poo-EEN |
| to be | ἵνα | hina | EE-na |
| saved? | σωθῶ | sōthō | soh-THOH |
Cross Reference
ਰਸੂਲਾਂ ਦੇ ਕਰਤੱਬ 2:37
ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
ਰਸੂਲਾਂ ਦੇ ਕਰਤੱਬ 22:10
“ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉੱਠ ਅਤੇ ਦੰਮਿਸਕ ਵਿੱਚ ਜਾ। ਉੱਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’
ਰਸੂਲਾਂ ਦੇ ਕਰਤੱਬ 16:17
ਇਸ ਕੁੜੀ ਨੇ ਪੌਲੁਸ ਅਤੇ ਸਾਡਾ ਪਿੱਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।”
ਲੋਕਾ 3:10
ਤਾਂ ਲੋਕਾਂ ਨੇ ਯੂਹੰਨਾ ਤੋਂ ਪੁੱਛਿਆ, “ਸਾਨੂੰ ਕੀ ਕਰਨਾ ਚਾਹੀਦਾ ਹੈ?”
ਯਾਕੂਬ 2:13
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
ਰਸੂਲਾਂ ਦੇ ਕਰਤੱਬ 16:24
ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।
ਰਸੂਲਾਂ ਦੇ ਕਰਤੱਬ 14:15
“ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
ਰਸੂਲਾਂ ਦੇ ਕਰਤੱਬ 9:6
ਉੱਠ ਅਤੇ ਉੱਠ ਕੇ ਹੁਣ ਸ਼ਹਿਰ ਨੂੰ ਜਾ ਉੱਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”
ਯੂਹੰਨਾ 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
ਮੱਤੀ 5:7
ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।
ਮੱਤੀ 3:8
ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
ਯਸਈਆਹ 58:9
ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।” ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ।
ਯਸਈਆਹ 58:6
“ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ।
ਯਸਈਆਹ 1:16
“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!
ਅੱਯੂਬ 34:32
ਹੇ ਪਰਮੇਸ਼ੁਰ, ਜੇਕਰ ਮੈਂ ਤੈਨੂੰ ਨਹੀਂ ਵੀ ਦੇਖ ਸੱਕਦਾ, ਮੈਨੂੰ ਜੀਵਨ ਦਾ ਸਹੀ ਢੰਗ ਸਿੱਖਾ। ਜੇ ਮੈਂ ਕੁਝ ਗ਼ਲਤ ਕੀਤਾ ਹੈ, ਮੈਂ ਇਸ ਨੂੰ ਫੇਰ ਤੋਂ ਨਹੀਂ ਕਰਾਂਗਾ।’
ਅੱਯੂਬ 25:4
ਪਰਮੇਸ਼ੁਰ ਦੇ ਮੁਕਾਬਲੇ ਕੋਈ ਵੀ ਬੰਦਾ ਨੇਕ ਨਹੀਂ। ਔਰਤ ਦਾ ਜਾਇਆ ਕੋਈ ਵੀ ਸੱਚਮੁੱਚ ਪਵਿੱਤਰ ਨਹੀਂ ਹੋ ਸੱਕਦਾ।